Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦੇ ਕੰਮ ਦੀ ਸ਼ਲਾਘਾ

ਨਸ਼ੇ ਦੇ ਖਾਤਮੇ ਲਈ ਸਰਹੱਦੀ ਪੱਟੀ ਵਿਚ ‘ਵਿਲੇਜ ਡਿਫੈਂਸ ਕਮੇਟੀ’ ਬਨਾਉਣ ਦਾ ਕੀਤਾ ਐਲਾਨ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਅੰਮ੍ਰਿਤਸਰ , 08 Jun 2023

ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਸ਼ੇ ਅਤੇ ਤਸਕਰਾਂ ਦੇ ਖਾਤਮੇ ਲਈ ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦੇ ਕਿਹਾ ਕਿ ਇੰਨਾ ਦੀ ਬਦੌਲਤ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਦਾ ਲੱਕ ਟੁੱਟ ਗਿਆ ਹੈ ਅਤੇ ਆਸ ਹੈ ਕਿ ਨਿਕਟ ਭਵਿੱਖ ਵਿਚ ਅਸੀਂ ਇਸ ਉਤੇ ਪੂਰੀ ਤਰਾਂ ਰੋਕ ਲਗਾ ਦਿਆਂਗੇ। 

ਉਨਾਂ ਕਿਹਾ ਕਿ ਉਕਤ ਸਾਰੇ ਵਿਭਾਗਾਂ ਤੇ ਏਜੰਸੀਆਂ ਦੀ ਬਦੌਲਤ ਗੁਆਂਢੀ ਦੇਸ਼ ਵੱਲੋਂ ਨਸ਼ੇ ਤੇ ਹਥਿਆਰਾਂ ਦੇ ਭੇਜੇ ਜਾ ਰਹੇ ਡਰੋਨਾਂ ਨੂੰ ਸੁਟਿਆ ਜਾ ਰਿਹਾ ਹੈ, ਜੋ ਕਿ ਸਾਡੀ ਵੱਡੀ ਕਾਮਯਾਬੀ ਹੈ।  ਉਨਾਂ ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ 6 ਸਰਹੱਦੀ ਜਿਲਿਆਂ ਵਿਚ ਭਾਰਤ-ਪਾਕਿ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿਚ ਪੈਂਦੇ ਪਿੰਡਾਂ ਵਿਚ ‘ਵਿਲੇਜ ਡਿਫੈਂਸ ਕਮੇਟੀਆਂ’ ਬਨਾਉਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਕਤ  ਕਮੇਟੀਆਂ ਵਿਚੋਂ ਜਿਹੜੀ ਕਮੇਟੀ ਆਪਣੇ ਪਿੰਡ ਜਾਂ ਇਲਾਕੇ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਸਭ ਤੋਂ ਵੱਧ ਸਰਗਰਮੀ ਨਾਲ ਕੰਮ ਕਰੇਗੀ ਨੂੰ ਆ ਰਹੀ 26 ਜਨਵਰੀ ਦੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਤੌਰ ਉਤੇ ਸਨਮਾਨਤ ਕੀਤਾ ਜਾਵੇਗਾ। 

ਇਸ ਤਰਾਂ ਹਰੇਕ ਜਿਲ੍ਹੇ ਵਿਚੋਂ ਪਹਿਲੇ ਨੰਬਰ ਤੇ ਆਉਣ ਵਾਲੇ ਨੂੰ ਤਿੰਨ ਲੱਖ, ਦੂਜੇ ਨੰਬਰ ’ਤੇ 2 ਲੱਖ ਅਤੇ ਤੀਜੇ ਨੰਬਰ ਤੇ ਆਉਣ ਵਾਲੇ 1 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਇਸ ਦੌਰਾਨ ਉਨਾਂ ਨੇ ਡੀ ਆਈ ਜੀ ਬਾਰਡਰ ਰੇਂਜ ਸ੍ਰੀ ਨਰਿੰਦਰ ਭਾਰਗਵ ਵੱਲੋਂ ਬੀਤੇ ਦਿਨ ਪਠਾਨਕੋਟ ਦੀ ਸਰਹੱਦੀ ਪੱਟੀ ਵਿਚ ਡਰੋਨ ਰਾਹੀਂ ਹੁੰਦੀ ਤਸਕਰੀ ਰੋਕਣ ਲਈ ਸ਼ੁਰੂ ਕੀਤੇ ਗਏ ‘ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ’ ਦੀ ਸਰਾਹਨਾ ਕਰਦੇ ਇਸ ਸਿਸਟਮ ਨੂੰ ਸਮੁੱਚੀ ਸਰਹੱਦੀ ਪੱਟੀ ਵਿਚ ਲਾਗੂ ਕਰਨ ਦੀ ਹਦਾਇਤ ਕੀਤੀ। 

ਉਨਾਂ ਦੱਸਿਆ ਕਿ ਇਸ ਫਾਰਮੂਲੇ ਤਹਿਤ ਪੁਲਿਸ ਵੱਲੋਂ ਸਰਹੱਦੀ ਪੱਟੀ ਦੇ ਪਿੰਡ ਵਿਚ ਤਾਇਨਾਤ ਕੀਤਾ ‘ਵਿਲੇਜ਼ ਪੁਲਿਸ ਅਫਸਰ’ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ 2 ਮੈਂਬਰ ਸਾਰੀ ਰਾਤ ਪਹਿਰੇ ਉਤੇ ਰਹਿਣਗੇ ਅਤੇ ਜਦੋਂ ਵੀ ਡਰੋਨ ਦੀ ਹਰਕਤ ਨਜ਼ਰ ਆਈ ਤਾਂ ਉਹ ਸਾਰੇ ਕਮੇਟੀ ਮੈਂਬਰਾਂ ਨੂੰ ਉਠਾ ਕੇ ਡਰੋਨ ਹੇਠਲੇ ਖੇਤਰ ਦੀ ਨਿਗਰਾਨੀ ਕਰਦੇ ਹੋਏ ਨੇੜਲੇ ਪੁਲਿਸ ਥਾਣੇ ਅਤੇ ਕੰਟਰੋਲ ਰੂਮ ਨੂੰ ਸੂਚਿਚ ਕਰਨਗੇ। 

ਇਸ ਤਰਾਂ ਡਰੋਨ ਤੋਂ ਸੁੱਟੀ ਗਈ ਖੇਪ ਵੀ ਬਰਾਮਦ ਕੀਤੀ ਜਾ ਸਕੇਗੀ ਅਤੇ ਉਸ ਨੂੰ ਲੈਣ ਆਇਆ ਤਸਕਰ ਵੀ ਪੁਲਿਸ ਦੇ ਅੜਿਕੇ ਆ ਜਾਵੇਗਾ।  ਉੁਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਹੱਦੀ ਖੇਤਰਾਂ ਵਿੱਚ ਸੀ:ਸੀ:ਟੀ:ਵੀ ਕੈਮਰੇ ਵੀ ਲਗਾਏ ਜਾਣਗੇ।

ਰਾਜਪਾਲ ਪੰਜਾਬ ਨੇ ਕਿਹਾ ਕਿ ਉਨ੍ਹਾਂ ਦੀ ਫੇਰੀ ਦਾ ਮੁੱਖ ਮਕਸਦ ਰਾਜ ਅਤੇ ਕੇਂਦਰੀ ਏਜੰਸੀਆਂ ਨਾਲ ਮੀਟਿੰਗ ਕਰਕੇ ਫੀਡ ਬੈਕ ਲੈਣਾ ਹੈ ਅਤੇ ਇਨ੍ਹਾਂ ਵਿੱਚ ਆਪਸੀ ਤਾਲਮੇਲ ਨੂੰ ਵਧੀਆ ਬਣਾਉਣਾ ਹੈ, ਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨਾਂ ਪੰਜਾਬ ਦੇ ਬਹਾਦਰ ਜਵਾਨਾਂ ਤੇ ਮਿਹਨਤੀ ਕਿਸਾਨਾਂ ਦੀ ਸਿਫਤ ਕਰਦੇ ਕਿਹਾ ਕਿ ਤੁਹਾਡੀ ਬਦੌਲਤ ਦੇਸ਼ ਦੇ ਅੰਨ ਭੰਡਾਰ ਭਰੇ ਹਨ ਅਤੇ ਹੁਣ ਤੁਹਾਡੀ ਮਦਦ ਰਾਜ ਨੂੰ ਨਸ਼ਾ ਮੁੱਕਤ ਕਰਨ ਲਈ ਚਾਹੀਦੀ ਹੈ। 

ਰਾਜਪਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਰਡਰ ਤੇ ਨਵੀਂ ਤਕਨੀਕ ਸਥਾਪਤ ਕੀਤੀ ਜਾਵੇਗੀ, ਜਿਸ ਨਾਲ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨਾਂ ਰਾਹੀਂ ਹੋ ਗਤੀਵਿਧੀਆਂ ਉਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਸਾਡਾ ਗੁਆਂਢੀ ਮੁਲਕ ਸਿੱਧੇ ਤੌਰ ਤੇ ਸਾਡੇ ਨਾਲ ਯੁੱਧ ਤਾਂ ਨਹੀਂ ਕਰ ਸਕਦਾ ਪਰ ਉਹ ਸਾਡੇ ਨੌਜਵਾਨਾਂ ਨੂੰ ਹਥਿਆਰ ਤੇ ਨਸ਼ਾ ਦੇ ਕੇ ਵਰਗਲਾ ਰਿਹਾ ਹੈ ਅਤੇ ਛੁੱਪ ਕੇ  ਯੁੱਧ ਲੜਨ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਨੂੰ ਠੱਲ ਪਾਉਣ ਲਈ ਸਾਨੂੰ ਇਕਜੁਟ ਹੋ ਕੇ ਹੰਭਲਾ ਮਾਰਣਾ ਪੈਣਾ ਹੈ।

ਬੀਤੇ ਕੱਲ ਸਰਹੱਦੀ ਖੇਤਰ ਦੇ ਮੋਹਤਬਰਾਂ ਦੀ ਮੀਟਿੰਗ ਦੌਰਾਨ ਖੇਮਕਰਨ ਇਲਾਕੇ ਦੇ ਇਕ ਸਰਪੰਚ ਵੱਲੋਂ ਉਠਾਏ ਗਏ ਮੁੱਦੇ ਉਤੇ ਤਰੁੰਤ ਗੌਰ ਕਰਦੇ  ਰਾਜਪਾਲ ਪੰਜਾਬ ਨੇ ਸਰਹੱਦੀ ਪੱਟੀ ਦੇ ਨੌਜਵਾਨਾਂ ਨੂੰ ਵਿਗਿਆਨਕ ਢੰਗ ਨਾਲ ਸਿਖਿਆ ਨੂੰ ਵਧਾਉਣ ਲਈ ਸਰਹੱਦੀ ਖੇਤਰਾਂ ਵਿੱਚ ਇਕ ਮੋਬਾਇਲ ਸਾਇੰਸ ਲੈਬ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਤਾਂ ਜੋ ਸਰਹੱਦੀ ਖੇਤਰ ਦਿੇ ਨੌਜਵਾਨਾਂ ਨੂੰ ਸਾਇੰਸ ਦੇ ਖੇਤਰ ਵਿੱਚ ਮਜਬੂਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਨਾਲ ਨੌਜਵਾਨਾਂ ਦੇ ਵਿਗਿਆਨਕ ਗਿਆਨ ਵਿੱਚ ਵਾਧਾ ਹੋਵੇਗਾ।

ਇਸ ਮੌਕੇ ਮੁੱਖ ਸਕੱਤਰ ਪੰਜਾਬ ਸ੍ਰੀ ਵਿਜੈ ਕੁਮਾਰ ਜੰਜੂਆਂ, ਡੀ:ਜੀ:ਪੀ ਪੰਜਾਬ ਸ੍ਰੀ ਗੌਰਵ ਯਾਦਵ, ਪ੍ਰਭਾਰੀ ਸਕੱਤਰ ਸ੍ਰੀ ਰਮੇਸ਼ ਕੁਮਾਰ ਗੈਂਟਾ, ਪੁਲਿਸ ਕਮਿਸ਼ਨਰ ਸ੍ਰੀ ਨੋਨਿਹਾਲ ਸਿੰਘ, ਡੀ:ਆਈ:ਜੀ ਬਾਰਡਰ ਰੇਂਜ ਸ੍ਰੀ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਰਿਸ਼ੀ, ਵਾਇਸ ਚਾਂਸਲਰ ਸ੍ਰ ਜਸਪਾਲ ਸਿੰਘ ਸੰਧੂ,  ਐਸ:ਐਸ:ਪੀ ਅੰਮ੍ਰਿਤਸਰ ਦਿਹਾਤੀ ਸ੍ਰੀ ਸਤਿੰਦਰ ਸਿੰਘ ਤੋਂ ਇਲਾਵਾ ਹੋਰ ਉਚ ਅਧਿਕਾਰੀ ਹਾਜਰ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD