Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ

ਕਿਹਾ, ਸਰਹੱਦੀ ਪਿੰਡਾਂ ਦੇ ਲੋਕ ਸਰਹੱਦਾਂ ਦੇ ਰਖਵਾਲੇ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Gaurav Yadav, Punjab Police, Police, Punjab Admin, Director General of Police Punjab, DGP Punjab, DC Ferozepur, Deputy Commissioner Ferozepur, Ferozepur, Rajesh Dhiman, Ranbir Singh Bhullar, Ferozepur, AAP, Aam Aadmi Party, Aam Aadmi Party Punjab,

Web Admin

Web Admin

5 Dariya News

ਫਿਰੋਜ਼ਪੁਰ , 08 Jun 2023

Last updated on: Jun 08, 2023, 00:00 IST

ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਪ੍ਰਬੰਧਾਂ ਦਾ ਮੁਲਾਂਕਣ ਕਰਨਾ, ਉੱਭਰ ਰਹੇ ਖ਼ਤਰੇ ਦੇ ਦ੍ਰਿਸ਼ ਨੂੰ ਸਮਝਣਾ ਅਤੇ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮਨੋਬਲ ਨੂੰ ਵਧਾਉਣਾ ਹੈ।  

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆਂ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦ ਤੇ ਵੱਸੇ ਲੋਕ ਸਿਰੜੀ ਤੇ ਮਿਹਨਤੀ ਹਨ ਅਤੇ ਦੇਸ਼ ਦੀ ਸੁਰੱਖਿਆ ਨੂੰ ਕਾਇਮ ਰੱਖਣ ਵਿੱਚ ਉਨ੍ਹਾਂ ਦੀ ਅਹਿਮ ਹੈ। 

ਰਾਜਪਾਲ ਨੇ ਲੋਕਾਂ ਨੂੰ ਗੁਆਂਢੀ ਦੇਸ਼ ਦੀਆਂ ਗਤੀਵਿਧੀਆ ਤੋਂ ਚੌਕਸ ਰਹਿਣ, ਸੁਰੱਖਿਆ ਬਲਾਂ ਨਾਲ ਸਹਿਯੋਗ ਕਰਨ ਅਤੇ ਆਪਣੇ ਆਸ-ਪਾਸ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ। ਇਸ ਮੌਕੇ ਉਨ੍ਹਾਂ ਸੈਲਫ ਹੈਲਪ ਗਰੁੱਪ ਅਤੇ ਬਾਗਬਾਨੀ ਵਿਭਾਗ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵੇਖੀਆਂ ਤੇ ਉਨ੍ਹਾਂ ਦੇ ਇਯ ਉੱਦਮ ਦੀ ਪ੍ਰਸੰਸਾ ਕੀਤੀ। 

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਪੜ੍ਹਾਈ ਕਰਨ ਅਤੇ ਸਕਿੱਲ ਡਿਵੈਲਪਮੈਂਟ ਵੱਲ ਧਿਆਨ ਦੇਣ ਤੇ ਜ਼ੋਰ ਦਿੱਤਾ। ਇਸ ਮੌਕੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਪੰਚਾਇਤਾਂ ਵੱਲੋਂ ਰਾਜਪਾਲ ਨੂੰ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ, ਕੰਡਿਆਲੀ ਤਾਰ ਤੋਂ ਪਾਰ ਖੇਤੀ ਵਿੱਚ ਮੁਸ਼ਕਲਾਂ ਅਤੇ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। 

ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ ਪੀ.ਜੀ.ਆਈ. ਨੂੰ ਬਣਾਉਣ ਲਈ ਸੰਸਥਾ ਵੱਲੋਂ ਵੀ ਰਾਜਪਾਲ  ਨੂੰ ਮੰਗ ਪੱਤਰ ਦਿੱਤਾ ਗਿਆ। ਰਾਜਪਾਲ ਵੱਲੋਂ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿਖੇ ਪਹੁੰਚਣ ਤੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਅਹਿਮ ਉਪਰਾਲੇ ਕਰ ਰਹੀ ਹੈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਵੱਲੋਂ ਰਾਜਪਾਲ ਨੂੰ ਸਨਮਾਨਿਤ ਕੀਤਾ ਗਿਆ। 

ਇਸ ਦੌਰਾਨ ਉਨ੍ਹਾਂ ਨਾਲ ਵੱਖ-ਵੱਖ ਸੀਨੀਅਰ ਸਰਕਾਰੀ ਅਧਿਕਾਰੀ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸੁਰੱਖਿਆ ਬਲਾਂ ਦੇ ਅਧਿਕਾਰੀ ਵੀ ਨਾਲ ਸਨ।ਰਾਜਪਾਲ ਦੇ ਸਰਹੱਦੀ ਜ਼ਿਲ੍ਹੇ ਦੇ ਇਸ ਵਿਆਪਕ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦਾ ਸਵਾਗਤ ਕੀਤਾ ਗਿਆ।

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮੌਜੂਦਾ ਸੁਰੱਖਿਆ ਸਥਿਤੀ 'ਤੇ ਕੀਮਤੀ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਵੱਖ-ਵੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਆਪਕ ਚਰਚਾ ਕੀਤੀ। ਇਸ ਦੌਰਾਨ ਉਸ ਦਾ ਮੁੱਖ ਫੋਕਸ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਰਹੱਦ ਪਾਰ ਤੋਂ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਤਕਨੀਕ ਦੀ ਵਰਤੋਂ ਨੂੰ ਸਮਝਣ 'ਤੇ ਰਿਹਾ।

ਇਨ੍ਹਾਂ ਉੱਭਰ ਰਹੇ ਖਤਰਿਆਂ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ। ਰਾਜਪਾਲ ਨੇ ਗੁਆਂਢੀ ਦੇਸ਼ ਦੀਆਂ ਨਾਪਾਕ ਗਤੀਵਿਧੀਆਂ ਨਾਲ ਨਿਪਟਣ ਅਤੇ ਖੇਤਰ ਦੀ ਸ਼ਾਂਤੀ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੱਤਾ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਲਈ ਅੱਗੇ ਆਉਣ ਜੋ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਕਰ ਸਕਦੀ ਹੈ।       

ਇਸ ਮੌਕੇ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਦਲਜੀਤ ਮਾਂਗਟ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ. ਰਣਜੀਤ ਸਿੰਘ ਢਿੱਲੋਂ, ਐਸ.ਐਸ.ਪੀ. ਸ. ਭੁਪਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਫਿਰੋਜ਼ਪੁਰ ਸ. ਰਣਜੀਤ ਸਿੰਘ, ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਰਹੱਦੀ ਪਿੰਡਾਂ ਦੇ ਸਰਪੰਚ ਤੇ ਪਤਵੰਤੇ ਹਾਜ਼ਰ ਸਨ। 

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Gaurav Yadav , Punjab Police , Police , Punjab Admin , Director General of Police Punjab , DGP Punjab , DC Ferozepur , Deputy Commissioner Ferozepur , Ferozepur , Rajesh Dhiman , Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD