Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਪਾਲ ਖੁਦ ਚੰਡੀਗੜ੍ਹ ਪੁਲਿਸ ਨੂੰ ਕਟਾਰੂਚੱਕ ਮਾਮਲੇ ਵਿਚ ਐਫ ਆਈ ਆਰ ਦਰਜ ਕਰਨ ਦੀ ਹਦਾਇਤ ਕਰਨ: ਬਿਕਰਮ ਸਿੰਘ ਮਜੀਠੀਆ

ਰਾਜਪਾਲ ਦੀ ਸੁਰੱਖਿਆ ’ਚ ਕੁਤਾਹੀ ਲਈ ਜ਼ਿੰਮੇਵਾਰ ਅਨਸਰਾਂ ਖਿਲਾਫ ਕਾਰਵਾਈ ਹੋਵੇ

Bikram Singh Majithia, Shiromani Akali Dal, SAD, Akali Dal

5 Dariya News

5 Dariya News

5 Dariya News

ਪਟਿਆਲਾ , 08 Jun 2023

Last updated on: Jun 08, 2023, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੂੰ ਐਫ ਆਈ ਆਰ ਦਰਜ ਕਰਕੇ ਕਾਰਵਾਈ ਕਰਨ ਦੀ ਹਦਾਇਤ ਕਰਨ।

ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਆਪ ਚੰਡੀਗੜ੍ਹ ਦੇ ਪ੍ਰਸ਼ਾਸਕ ਹਨ। ਉਹਨਾਂ ਕਿਹਾ ਕਿ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਜਾਂਚ ਵੀ ਉਹਨਾਂ ਚੰਡੀਗੜ੍ਹ ਪੁਲਿਸ ਕੋਲੋਂ ਕਰਵਾਈ ਹੈ। ਉਹਨਾਂ ਕਿਹਾ ਕਿ ਜਦੋਂ ਉਹਨਾਂ ਦੇ ਜਨਤਕ ਤੌਰ ’ਤੇ ਮੁੱਖ ਮੰਤਰੀ ਨੂੰ ਮੰਤਰੀ ਕਟਾਰੂਚੱਕ ਖਿਲਾਫ ਕਾਰਵਾਈ ਕਰਨ ਵਾਸਤੇ ਕਹਿਣ ਦੇ ਬਾਵਜੂਦ ਮੁੱਖ ਮੰਤਰੀ ਕਾਰਵਾਈ ਨਹੀਂ ਕਰ ਰਹੇ ਤਾਂ ਫਿਰ ਰਾਜਪਾਲ ਨੂੰ ਆਪ ਚੰਡੀਗੜ੍ਹ ਪੁਲਿਸ ਨੂੰ ਕਾਰਵਾਈ ਲਈ ਹਦਾਇਤ ਕਰਨੀ ਚਾਹੀਦੀ ਹੈ।

ਰਾਜਪਾਲ ਦੇ ਅੱਜ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਵੇਲੇ ਉਹਨਾਂ ਦੀ ਸੁਰੱਖਿਆ ਵਿਚ ਕੁਤਾਹੀ ਹੋਣ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਜੇਕਰ ਉਚ ਸੁਰੱਖਿਆ ਵਾਲੀਆਂ ਜੇਲ੍ਹਾਂ ਵਿਚੋਂ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਹੋ ਸਕਦੀ ਹੈ ਅਤੇ ਇਹਨਾਂ ਜੇਲ੍ਹਾਂ ਵਿਚ ਕਤਲ ਹੋ ਸਕਦੇ ਹਨ ਤਾਂ ਫਿਰ ਰਾਜਪਾਲ ਦੀ ਸੁਰੱਖਿਆ ਵਿਚ ਕੁਤਾਹੀ ਕੋਈ ਵੱਡੀ ਗੱਲ ਨਹੀਂ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸੁਰੱਖਿਆ ਵਿਚ ਕੁਤਾਹੀ ਲਈ ਜ਼ਿੰਮੇਵਾਰ ਅਨਸਰਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਵਿਚ ਲੱਗੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਵਿਰੋਧੀ ਧਿਰਾਂ ਦੇ ਇਕੱਠਾ ਹੋਣ ’ਤੇ ਇਤਰਾਜ਼ ਕਿਉਂ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਿਰੋਧੀ ਧਿਰਾਂ ਦੇ ਇਕੱਠੇ ਹੋਣ ਅਤੇ ਇਕ ’ਜੱਫੀ’ ਨੇ ਸਾਰੀ ਆਪ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਉਹਨਾਂ ਇਹਵੀ  ਕਿਹਾ ਕਿ ਜਦੋਂ ਉਹਨਾਂ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਹੱਥ ਵਧਾਇਆ ਹੈ ਤਾਂ ਉਹਨਾਂ ਵੀ ਅੱਗੇ ਹੋ ਕੇ ਹੱਥ ਮਿਲਾ ਲਿਆ। ਉਹਨਾਂ ਕਿਹਾ ਕਿ ਉਹ ਰੱਬ ਦੀ ਰਜ਼ਾ ਵਿਚ ਰਹਿਣ ਵਾਲੇ ਵਿਅਕਤੀ ਹਨ ਜੋ ਅਕਾਲ ਪੁਰਖ ਨੂੰ ਮਨਜ਼ੂਰ, ਉਸ ਵਿਚ ਰਾਜ਼ੀ ਹਨ।

ਉਹਨਾਂ ਨੇ ਮੁੱਖ ਮੰਤਰੀ ਵੱਲੋਂ ਬੀਤੇ ਕੱਲ੍ਹ ਕੀਤੀਆਂ ਟਿੱਪਣੀਆਂ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਸਮਝਦੇ ਹਨ ਕਿ ਜੋ ਵਿਅਕਤੀ ਇਸ ਦੁਨੀਆਂ ਵਿਚ ਹੀ ਨਹੀਂ ਹੈ, ਉਸ ਬਾਰੇ ਟਿੱਪਣੀ ਕਰਨੀ ਕਿਸੇ ਪੱਖੋਂ ਵਾਜਬ ਨਹੀਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਗਏ ਤਾਂ ਸੀ ਹਸਪਤਾਲ ਦਾ ਉਦਘਾਟਨ ਕਰਨ ਪਰ ਜਿਸ ਤਰੀਕੇ ਕੱਲ੍ਹ ਪੇਸ਼ ਆਏ ਉਸ ਤੋਂ ਸਪਸ਼ਟ ਹੈ ਕਿ ਉਹਨਾਂ ਦਾ ਦਿਮਾਗ ਖੋਖਲਾ ਹੋਇਆ ਪਿਆ,  ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦਾ ਭਵਿੱਖ ਕੀ ਹੈ।

ਉਹਨਾਂ ਇਹ ਵੀ ਕਿਹਾ ਕਿ ਆਪ ਸਰਕਾਰ ਦੇ ਮੰਤਰੀ ਵਿਰੋਧੀ ਧਿਰ ਦੇ ਆਗੂ ਸਰਦਾਰ ਪ੍ਰਤਾਪ ਬਾਜਵਾ ’ਤੇ ਟਿੱਪਣੀਆਂ ਤਾਂ ਕਰਦੇ ਹਨ ਪਰ ਮੰਤਰੀ ਕਟਾਰੂਚੱਕ ਹੱਥੋਂ ਸੋਸ਼ਣ ਦਾ ਸ਼ਿਕਾਰ ਹੋਏ ਕੇਸ਼ਵ ਦੇ ਮਾਮਲੇ ਵਿਚ ਕੁਝ ਨਹੀਂ ਬੋਲਦੇ। ਰਾਜੋਆਣਾ ਬਾਰੇ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਕਿ ਭਾਈਬਲਵੰਤ  ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਜੋ ਮਨੁੱਖੀ ਅਧਿਕਾਰਾਂ ਦਾ ਘਾਣ ਹੈ। 

ਉਹਨਾਂ ਕਿਹਾ ਕਿ ਫਾਂਸੀ ਦੀ ਚੱਕੀ ਵਿਚ ਉਹਨਾਂ ਨੂੰ ਰੱਖਿਆ ਹੈ, ਜੇਕਰ ਕਿਸੇ ਹੋਰ ਨੂੰ ਰੱਖਿਆਹੁੰਦਾ  ਤਾਂ ਹੁਣ ਤੱਕ ਬਚਣਾ ਨਹੀਂ ਸੀਪਰ  ਉਹਨਾਂ ’ਤੇ ਗੁਰੂ ਸਾਹਿਬ ਦੀਰਹਿਮਤ  ਹੈ, ਉਹ ਨਾਮ ਜਪਦੇ ਹਨ ਤੇ ਤੰਦਰੁਸਤ ਹਨ। ਉਹਨਾਂ ਕਿਹਾ ਕਿ ਉਮਰ ਕੈਦ 14 ਸਾਲ ਦੀ ਹੁੰਦੀ ਹੈ। 

ਉਹਨਾਂ ਕਿਹਾ ਕਿ ਜੇਕਰ ਬਿਲਕਿਸ ਬਾਨੋ ਦੇ ਦੋਸ਼ੀ ਰਿਹਾਅ ਹੋ ਸਕਦੇ ਹਨ, ਰਾਜੀਵ ਗਾਂਧੀ ਦੇ ਕਾਤਲ ਰਿਹਾ ਹੋ ਸਕਦੇ ਹਨ ਤਾਂ ਫਿਰ ਪੰਜਾਬੀਆਂ ਤੇ ਸਿੱਖਾਂ ਵਾਸਤੇ ਦੋਹਰੇ ਮਾਪਦੰਡ ਨਹੀਂ ਹੋਣੇ ਚਾਹੀਦੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੁਦ ਆਪ ਡੇਰਾ ਬਾਬਾ ਨਾਨਕ ਵਿਖੇ ਆ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਨਿਗਮ ਨਿਗਮ ਚੋਣਾਂ ਬਾਰੇ ਉਹਨਾਂ ਕਿਹਾ ਕਿ ਇਹ ਚੋਣਾਂ ਡੰਡਾ ਤੰਤਰ ਨਾਲ ਹੀ ਸਰਕਾਰ ਲੜੇਗੀ ਜਿਵੇਂ ਜਲੰਧਰ ਵਿਚ ਹੋਇਆ ਹੈ।

ਇਕ ਹੋਰ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਆਗੂ ਮੁੱਖ ਮੰਤਰੀ ਦੇ ਅਹੁਦੇ ਦੇ ਮਾਣ ਸਤਿਕਾਰ ਦੀ ਗੱਲ ਕਰਦੇ ਹਨ ਪਰ ਉਹ ਆਪ ਭੁੱਲ ਗਏ ਹਨ ਕਿ ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਆਪ ਆਗੂ ਉਹਨਾਂ ਪ੍ਰਤੀ ਕਿਹੋ ਜਿਹੀ ਭਾਸ਼ਾ ਵਰਤਦੇ ਸਨ। 

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD