Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਉਪਲਕਸ ਵਿੱਚ ਵੰਡੇ ਕੱਪੜੇ ਦੇ ਥੈਲੇ

ਪਲਾਸਟਿਕ ਮਿੰਟਾਂ ਲਈ ਲਾਭਦਾਇਕ ਅਤੇ ਦਹਾਕਿਆਂ ਲਈ ਨੁਕਸਾਨਦੇਹ ਹੈ- ਸਿਵਿਲ ਸਰਜਨ

Health, Dr. Ranju Singla, Civil Surgeon Sri Muktsar Sahib, Sri Muktsar Sahib, World Environment Day

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Jun 2023

Last updated on: Jun 09, 2023, 00:00 IST

ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼ੀ੍ਰ ਮੁਕਤਸਰ ਸਾਹਿਬ ਵਿਖੇ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿਚ ਸਮਾਗਮ ਕੀਤਾ ਗਿਆ, ਜਿਸ ਵਿੱਚ ਦਫਤਰ ਦੇ ਸਮੂਹ ਸਟਾਫ ਨੂੰ ਪਲਾਸਟਿਕ ਦੀ ਵਰਤੋਂ ਦੀ ਵਾਤਾਵਰਣ ਤੇ ਪੈ ਰਹੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਸਮੂਹ ਸਟਾਫ ਨੂੰ ਪਲਾਸਟਿਕ ਦੇ ਲਫਾਫੇ ਹੋਰ ਪਲਾਸਟਿਕ ਨਾ ਵਰਤਣ ਸਬੰਧੀ ਪ੍ਰਣ ਦਵਾਇਆ ਗਿਆ ਅਤੇ ਸਟਾਫ ਨੂੰ ਕਪੜੇ ਦੇ ਬਣੇ ਥੈਲੇ ਵੰਡੇ ਗਏ ।

ਇਸ  ਮੌਕੇ ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇਕ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਸਿਹਤ ਵਿਭਾਗ ਵਲੋਂ ਵਾਤਾਵਰਣ ਸਬੰਧੀ ਹਫਤਾ ਮਨਾਇਆ ਜਾ ਰਿਹਾ ਹੈ । ਉਨ੍ਹਾ ਕਿਹਾ ਯੂ.ਐਨ.ਓ. ਵਲੋਂ ਇਸ ਸਾਲ ਦਾ ਥੀਮ “ਪਲਾਸਟਿਕ ਪ੍ਰਦੂਸ਼ਣ ਨੂੰ ਹਰਾਈਏ” ਹੈ। ਉਨ੍ਹਾ ਕਿਹਾ ਕਿ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਅਤੇ ਦਹਾਕਿਆਂ ਲਈ ਨੁਕਸਾਨਦੇਹ ਹੈ।

ਪਲਾਸਟਿਕ ਦੀਆਂ ਬੋਤਲਾਂ ਨਸ਼ਟ ਹੋਣ ਲਈ 450 ਸਾਲ, ਪਲਾਸਟਿਕ ਸਟ੍ਰਾਸ ਨਸ਼ਟ ਹੋਣ ਲਈ 200 ਸਾਲ ਅਤੇ ਪਲਾਸਟਿਕ ਦੇ ਲਫਾਫੇ ਨਸ਼ਟ ਹੋਣ ਲਈ 20 ਸਾਲ ਲਗਦੇ ਹਨ।ਸਾਡੀ ਧਰਤੀ ਸਾਡੀ ਜਿੰਮੇਵਾਰੀ ਹੈ ਇਸ ਲਈ ਸਾਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਾ ਭਰਾ ਕਰਨਾ ਹੈ ਅਤੇ ਇਸ ਸਬੰਧੀ ਹੋਰ ਲੋਕਾਂ ਨੁ ਵੀ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਸ਼ੁੱਧ ਵਾਤਾਵਰਣ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। 

ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਸਾਨੂੰ ਆਲੇ ਦੁਆਲੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ, ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖ ਕੇ, ਪਾਣੀ ਦੀ ਦੁਰਵਰਤੋਂ ਘੱਟ ਕਰਕੇ, ਊਰਜਾ ਕੁਸ਼ਲ ਉਪਕਰਣਾ ਦੀ ਵਰਤੋਂ ਕਰਕੇ, ਆਪਣੇ ਨਿੱਜੀ ਆਵਾਜਾਈ ਦੇ ਸਾਧਨਾਂ ਦੀ ਵਰਤੋਂ ਨਾ ਕਰਕੇ ਜਨਤਕ ਆਵਾਜਾਈ ਦੀ ਵਰਤੋਂ ਕਰਕੇ,  ਅਸੀਂ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕਰ ਸਕਦੇ ਹਾਂ।

ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐਮ.ਸੀ. ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੋਰੋਨਾ ਦੀ ਮਹਾਂਮਾਰੀ ਦੇ ਦੌਰ ਵਿੱਚ ਦੁਨੀਆਂ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਦੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫਾ ਹਨ, ਜਿਸ ਨੁੰ ਅਸੀ ਭੁੱਲ ਗਏ ਹਾਂ ਇਸ ਲਈ ਸਾਨੂੰ ਪਲਾਸਟਿਕ ਦੀ ਦੀ ਵਰਤੋਂ ਨਹੀ ਕਰਨੀ ਚਾਹੀਦੀ ਅਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।

ਇਸ ਮੌਕੇ ਬੰਦਨਾ ਬਾਂਸਲ ਡੀ.ਐਮ.ਸੀ.,ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ਼੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ., ਮਨਪ੍ਰੀਤ ਕੌਰ,ਸਤਵੀਰ ਕੌਰ ਸੁਪਰਡੈਂਟ, ਲਾਲ ਚੰਦ,ਭਗਵਾਨ ਦਾਸ ਜਿਲ੍ਹਾ ਸਿਹਤ ਅਫਸਰ, ਭੁਪਿੰਦਰ ਸਿੰਘ ਅਤੇ ਦਫਤਰ ਦੇ ਸਮੂਹ ਸਟਾਫ ਹਾਜ਼ਰ ਸੀ।

 

Tags: Health , Dr. Ranju Singla , Civil Surgeon Sri Muktsar Sahib , Sri Muktsar Sahib , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD