Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

Vigilance Bureau, Crime News Punjab, Punjab Police, Police, Crime News, Malerkotla Police, Malerkotla

Web Admin

Web Admin

5 Dariya News

ਮਾਲੇਰਕੋਟਲਾ , 09 Jun 2023

Last updated on: Jun 09, 2023, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Malerkotla Police , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD