Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Crime News Punjab, Punjab Police, Police, Crime News, Hoshiarpur Police, Hoshiarpur, Excise Department

Web Admin

Web Admin

5 Dariya News

ਹੁਸ਼ਿਆਰਪੁਰ , 09 Jun 2023

Last updated on: Jun 09, 2023, 00:00 IST

ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ 'ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, 1 ਕਿਸ਼ਤੀ, 4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੁੱਖ ਦਫਤਰ ਤੋਂ ਆਬਕਾਰੀ ਵਿਭਾਗ ਦੀਆਂ ਟੀਮਾਂ, ਹੁਸ਼ਿਆਰਪੁਰ ਰੇਂਜ ਦੇ ਆਬਕਾਰੀ ਅਧਿਕਾਰੀ ਅਤੇ ਆਬਕਾਰੀ ਪੁਲਿਸ ਮੁਲਾਜ਼ਮਾਂ ਨੂੰ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਆਸ ਦਰਿਆ ਦੇ ਕੰਢੇ ਸਥਿਤ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦੀ ਤਲਾਸ਼ੀ ਲਈ ਤਾਇਨਾਤ ਕੀਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਡਾਗ ਸਕੁਐਡ, ਜੋ ਖਾਸ ਤੌਰ 'ਤੇ ਲਹਾਨ ਦਾ ਪਤਾ ਲਗਾਉਣ ਲਈ ਸਿਖਲਾਈ ਪ੍ਰਾਪਤ ਹਨ, ਦੀਆਂ ਵੀ ਵਰਤੋ ਕੀਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਚਲਾਇਆ ਗਿਆ। 

ਬੁਲਾਰੇ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਦਸੂਹਾ ਦੇ ਟੇਰਕਿਆਣਾ, ਕਥਾਣਾ, ਬਡਾਈਆਂ, ਧਨੋਆ, ਸੈਦਪੁਰ ਅਤੇ ਭੀਖੋਵਾਲ ਪਿੰਡਾਂ ਦੇ ਪੂਰੇ ਖੇਤਰ ਦਾ ਮੁਕੰਮਲ ਨਕਸ਼ਾ ਤਿਆਰ ਕਰਕੇ ਕਰੀਬ 7 ਕਿਲੋਮੀਟਰ ਖੇਤਰ ਦੀ ਪੈਦਲ ਅਤੇ ਕਿਸ਼ਤੀਆਂ ਦੀ ਵਰਤੋਂ ਨਾਲ ਤਲਾਸ਼ੀ ਕੀਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਪਤਾ ਲੱਗਾ ਕਿ ਸ਼ਰਾਬ ਤਸਕਰਾਂ ਵੱਲੋਂ ਡੂੰਘੇ ਟੋਏ ਪੁੱਟ ਕੇ ਲਾਹਣ ਦੀ ਗੈਰ-ਕਾਨੂੰਨੀ ਨਿਕਾਸੀ ਕਰਨ ਲਈ ਅਜਿਹਾ ਲੁਕਿਆ ਢੰਗ ਅਪਣਾਈਆ ਜਾ ਰਿਹਾ ਸੀ ਜਿਸਦਾ ਪਤਾ ਲਗਾਉਣਾ ਆਸਾਨ ਨਹੀਂ ਸੀ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਡੌਗ ਸਕੁਐਡ ਦੇ ਤਿੰਨ ਕੁੱਤਿਆਂ ਜਿਨ੍ਹਾਂ ਵਿੱਚ ਇੱਕ ਲੈਬਰਾਡੋਰ ਅਤੇ ਦੋ ਬੈਲਜੀਅਨ ਮੈਲੀਨੋਇਸ ਸਨ, ਨੇ ਇਨਾਂ ਭੱਠੀਆਂ ਨੂੰ ਸੁੰਘ ਕੇ ਲੱਭਣ ਦੌਰਾਨ ਅਸਾਧਾਰਣ ਸਿਖਲਾਈ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਸ਼ਰਾਬ ਨੂੰ ਠੱਲ੍ਹ ਪਾਉਣ ਲਈ ਵਿਆਪਕ ਪੱਧਰ 'ਤੇ ਖੇਤਰੀ ਪੱਧਰ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਵਿਭਾਗ ਨੇ ਆਬਕਾਰੀ ਨਾਲ ਸਬੰਧਤ ਅਪਰਾਧਾਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 9875961126 ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਤਾੜਨਾ ਕੀਤੀ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Crime News Punjab , Punjab Police , Police , Crime News , Hoshiarpur Police , Hoshiarpur , Excise Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD