Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਨੇ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਕੀਤੀ ਚੈਕਿੰਗ

ਹਲਫੀਆਂ ਬਿਆਨ ਜਾਰੀ ਕਰਨ ਵਾਲੇ ਕਾਊਂਟਰਾਂ ਦੀ ਵਧਾਈ ਜਾਵੇਗੀ ਗਿਣਤੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Amritsar, Amritsar, Amit Talwar, Deputy Commissioner Amritsar

5 Dariya News

5 Dariya News

5 Dariya News

ਅੰਮ੍ਰਿਤਸਰ , 09 Jun 2023

Last updated on: Jun 09, 2023, 00:00 IST

ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।

ਸ੍ਰ ਈ:ਟੀ:ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਹਲਫੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰ ਦੀ ਗਿਣਤੀ ਇਕ ਹੀ ਹੈ ਜਿਸ ਕਰਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਲੋਕਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰ ਈ:ਟੀ:ਓ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਹਲਫੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰਾਂ ਦੀ ਗਿਣਤੀ ਤੁਰੰਤ ਵਧਾਈ ਜਾਵੇ। 

ਸ੍ਰ ਈ:ਟੀ:ਓ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਤੜਕਸਾਰ ਹੀ ਆਪਣਾ ਸਮਾਂ ਕੱਢ ਕੇ ਕੰਮ ਕਰਵਾਉਣ ਆਉਂਦੇ ਹਨ ਅਤੇ ਉਨ੍ਹਾਂ ਦਾ ਕੰਮ ਸਮੇਂ ਸਿਰ ਹੋਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਹੋਰ ਕੰਮ ਵੀ ਕਰ ਸਕਣ।

ਬਾਕਸ ਵਿੱਚ

ਚੈਕਿੰਗ ਦੌਰਾਨ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਵੱਲੋਂ ਸੇਵਾ ਕੇਂਦਰ ਦੀ ਚੈਕਿੰਗ ਦੌਰਾਨ ਗੁਰਬਖਸ਼ ਕੌਰ ਨਾਮ ਦੀ ਲੜਕੀ ਜੋ ਕਿ +2 ਵਿੱਚ ਮਾਲ ਰੋਡ ਸਕੂਲ ਵਿਖੇ ਪੜ੍ਹਦੀ ਹੈ ਨਾਲ ਮੁਲਾਕਾਤ ਹੋਈ ਅਤੇ ਉਸ ਲੜਕੀ ਨੇ ਦੱਸਿਆ ਕਿ ਉਹ ਸੇਵਾ ਕੇਂਦਰ ਵਿਖੇ ਆਪਣੀ ਮਾਤਾ ਦੀ ਪੈਨਸ਼ਨ ਅਤੇ ਰੋਜਗਾਰ ਸਬੰਧੀ ਆਈ ਹੋਈ ਹੈ। ਉਸ ਲੜਕੀ ਨੇ ਦੱਸਿਆ ਕਿ ਉਸ ਦੇ ਪਿਤਾ ਵੀ ਸਵਰਗਵਾਸ ਹੋ ਗਏ ਹਨ। 

ਉਸ ਲੜਕੀ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਸ ਦੇ +1 ਸਕਾਲਰਸ਼ਿਪ ਦੀ ਰਾਸ਼ੀ ਵੀ ਅਜੇ ਤੱਕ ਪ੍ਰਾਪਤ ਨਹੀਂ ਹੋਈ। ਕੈਬਨਿਟ ਮੰਤਰੀ ਸ੍ਰ ਈ:ਟੀ:ਓ ਨੇ ਉਸੇ ਹੀ ਸਮੇਂ ਡਿਪਟੀ ਕਮਿਸ਼ਨਰ ਦਫਤਰ ਵਿੱਚ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਸੱਦਿਆ ਅਤੇ ਕਿਹਾ ਕਿ ਇਸ ਦੀ ਮਾਤਾ ਦੀ ਪੈਨਸ਼ਨ ਤੁਰੰਤ ਲਗਾਈ ਜਾਵੇ ਅਤੇ ਇਸ ਸਕਾਲਰਸ਼ਿਪ ਅਜੇ ਕਿਉਂ ਨਹੀਂ ਆਈ ਸਬੰਧੀ ਪਤਾ ਕਰਕੇ ਸਕਾਲਰਸ਼ਿਪ ਜਾਰੀ ਕਰਵਾਈ ਜਾਵੇ।

ਕੈਬਨਿਟ ਮੰਤਰੀ ਸ੍ਰ ਈ:ਟੀ:ਓ ਨੇ ਮੌਕੇ ਤੇ ਹੀ ਉਸ ਲੜਕੀ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 10000 ਰੁਪਏ ਦੀ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਲੜਕੀ ਨੇ ਦੱਸਿਆ ਹੈ ਕਿ ਉਹ ਕਾਨੂੰਨ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ ਅਤੇ ਇਸ ਲੜਕੀ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਇਹ ਆਪਣੇ ਸੁਪਨੇ ਸਾਕਾਰ ਕਰ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰ ਜਸਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਰੁਜਗਾਰ ਸ੍ਰ ਵਿਕਰਮਜੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਸੁਸ਼ੀਲ ਤੁਲੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD