Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਐਸ.ਡੀ.ਐਮ.ਏ. ਵੱਲੋਂ ਘਟਨਾ ਪ੍ਰਤੀਕਿਰਿਆ ਟੀਮ ਨੂੰ ਦਿਸ਼ਾ ਦੇਣ ਅਤੇ ਸੰਵੇਦਨਸ਼ੀਲ ਬਣਾਉਣ ਲਈ ਵਰਕਸ਼ਾਪ ਦਾ ਆਯੋਜਨ

Punjab Admin, K A P Sinha, Additional Chief Secretary Cum Financial Commissioner Revenue, State Disaster Management Authority, SDMA

Web Admin

Web Admin

5 Dariya News

ਚੰਡੀਗੜ੍ਹ , 09 Jun 2023

Last updated on: Jun 09, 2023, 00:00 IST

ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਸ.ਡੀ.ਐਮ.ਏ.), ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ, ਪੰਜਾਬ ਸਰਕਾਰ ਵੱਲੋਂ ਘਟਨਾ ਪ੍ਰਤੀਕ੍ਰਿਆ ਟੀਮ (ਇੰਸੀਡੈਂਟ ਰਿਸਪਾਂਸ ਟੀਮ) ਦੇ ਮੈਂਬਰਾਂ ਨੂੰ ਜਾਗਰੂਕ ਕਰਨ ਅਤੇ ਹੋਰ ਸੰਵੇਦਨਸ਼ੀਲ ਕਰਨ ਲਈ ਅੱਜ ਇਥੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ ਦੇ ਮੱਦੇਨਜ਼ਰ ਆਯੋਜਿਤ ਕੀਤੀ ਗਈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਕਰਵਾਈ ਗਈ ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਕੇ.ਏ.ਪੀ. ਸਿਨਹਾ ਨੇ ਸੂਬੇ ਵਿੱਚ ਹੜ੍ਹ, ਭੂਚਾਲ ਅਤੇ ਨਵੇਂ ਮੌਸਮੀ ਖ਼ਤਰਿਆਂ ਵਰਗੀਆਂ ਵੱਡੀਆਂ ਆਫ਼ਤਾਂ ਦੇ ਮੱਦੇਨਜ਼ਰ ਕਿਸੇ ਵੀ ਆਫਤ ਨਾਲ ਨਜਿੱਠਣ ਲਈ ਵਿਆਪਕ ਅਤੇ ਮੁਕੰਮਲ ਤਾਲਮੇਲ ਵਾਲੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਅਚਾਨਕ ਵਾਪਰ ਜਾਣ ਵਾਲੀਆਂ ਇੰਨ੍ਹਾਂ ਆਫਤਾਂ ਦੌਰਾਨ ਬਹੁਪੱਖੀ ਖਤਰੇ ਦੇ ਜੋਖਮ ਅਤੇ ਇਨਾਂ ਦੇ ਟਾਕਰੇ ਲਈ ਸਮਰੱਥਾ ਦੇ ਅੰਤਰਾਂ ਦੇ ਮੱਦੇਨਜ਼ਰ ਸਭ ਤੋਂ ਵੱਧ ਤਰਜੀਹ ਜੀਵਨ, ਪਸ਼ੂ ਧਨ, ਵਾਤਾਵਰਣ ਅਤੇ ਰਾਜ ਦੀ ਸੰਪਤੀ ਨੂੰ ਬਚਾਉਣਾ ਅਤੇ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਵੱਖ-ਵੱਖ ਭਾਈਵਾਲ ਵਿਭਾਗਾਂ ਦੀ ਸਮਰੱਥਾ ਨਿਰਮਾਣ ਲਈ ਇੱਕ ਵਿਆਪਕ ਪਹੁੰਚ ਅਪਨਾਉਣ ਦੀ ਲੋੜ ਹੈ।

ਇਸ ਵਰਕਸ਼ਾਪ ਲਈ ਸਰੋਤ ਵਿਅਕਤੀ ਘਟਨਾ ਪ੍ਰਤੀਕਿਰਿਆ ਟੀਮ ਦੇ ਇੱਕ ਉੱਘੇ ਮਾਹਰ ਬ੍ਰਿਗੇਡੀਅਰ (ਸੇਵਾਮੁਕਤ) ਕੁਲਦੀਪ ਸਿੰਘ (ਸਾਬਕਾ ਸਲਾਹਕਾਰ ਅਤੇ ਦੇਸ਼ ਪ੍ਰਤੀਨਿਧੀ (ਭਾਰਤ), ਏਸ਼ੀਅਨ ਆਫ਼ਤ ਤਿਆਰੀ ਕੇਂਦਰ, ਥਾਈਲੈਂਡ, ਸਾਬਕਾ ਸੀਨੀਅਰ ਸਲਾਹਕਾਰ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ, ਗ੍ਰਹਿ ਮੰਤਰਾਲੇ, ਭਾਰਤ, ਸਾਬਕਾ ਪ੍ਰਮੁੱਖ ਡਾਇਰੈਕਟਰ, ਰਾਸ਼ਟਰੀ ਸੁਰੱਖਿਆ ਪਰਿਸ਼ਦ ਸਕੱਤਰੇਤ , ਪ੍ਰਧਾਨ ਮੰਤਰੀ ਦਫ਼ਤਰ, ਭਾਰਤ) ਸਨ। ਉਨ੍ਹਾਂ ਇਸ ਮੌਕੇ ਸੂਬੇ ਦੀ ਘਟਨਾ ਪ੍ਰਤੀਕਿਰਿਆ ਪ੍ਰਣਾਲੀ ਲਈ ਪ੍ਰਸ਼ਾਸਨ ਦੇ ਵੱਖ-ਵੱਖ ਵਰਗਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਤੈਅ ਕਰਨ ਵਾਲਾ ਇੱਕ ਵਿਆਪਕ ਢਾਂਚਾ ਪੇਸ਼ ਕੀਤਾ।

ਮੀਟਿੰਗ ਦਾ ਅੰਤ ਵਿੱਚ ਸਕੱਤਰ ਲੋਕ ਨਿਰਮਾਣ ਨੀਲਕੰਠ.ਐਸ. ਆਵਾਡ ਨੇ ਵਰਕਸ਼ਾਪ ਨੂੰ ਕਾਮਯਾਬ ਬਨਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ ਸੰਕਲਪਾਂ ਨੂੰ ਸਥਾਨਕ ਜਰੂਰਤਾਂ ਅਨੁਸਾਰ ਬਣਾਉਣ, ਜਨਤਕ ਜਾਗਰੂਕਤਾ ਵਧਾਉਣ ਅਤੇ ਆਫ਼ਤ ਪ੍ਰਤੀਕਿਰਿਆ ਲਈ ਰਾਜ ਵਿੱਚ ਉਪਲਬਧ ਸਰੋਤਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਵਰਕਸ਼ਾਪ ਦਾ ਆਯੋਜਨ ਐਸ.ਡੀ.ਐਮ,ਏ ਦੀ ਤਰਫੋਂ ਵਿਸ਼ੇਸ਼ ਸਕੱਤਰ (ਮਾਲ)-ਕਮ-ਡਾਇਰੈਕਟਰ ਆਫਤਾ ਪ੍ਰਬੰਧਨ ਡਾ. ਅਮਰਪਾਲ ਸਿੰਘ ਨੇ ਕੀਤਾ।

ਮੀਟਿੰਗ ਵਿੱਚ ਲੋਕ ਨਿਰਮਾਣ, ਪੁਲਿਸ, ਹੋਮ ਗਾਰਡਜ਼, ਦੂਰਸੰਚਾਰ ਵਿਭਾਗ, ਪਸ਼ੂ ਪਾਲਣ, ਖੇਤੀਬਾੜੀ, ਯੋਜਨਾਬੰਦੀ, ਵਿੱਤ, ਖੁਰਾਕ ਸਿਵਲ ਸਪਲਾਈ, ਆਮ ਰਾਜ ਪ੍ਰਬੰਧ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਅਤੇ ਮਾਲ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , K A P Sinha , Additional Chief Secretary Cum Financial Commissioner Revenue , State Disaster Management Authority , SDMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD