Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿਹਤ ਵਿਭਾਗ ਵੱਲੋਂ ਹਾਈਪਰਟੈਨਸ਼ਨ ਅਤੇ ਸ਼ੂਗਰ ਪ੍ਰਬੰਧਨ ਪ੍ਰੋਟੋਕੋਲ ਜਾਰੀ

ਪੰਜ ਹੋਰ ਜ਼ਿਲ੍ਹਿਆਂ ਵਿੱਚ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ ਦੀ ਸ਼ੁਰੂਆਤ; ਹੁਣ 15 ਜ਼ਿਲ੍ਹੇ ਕਵਰ ਕੀਤੇ ਜਾਣਗੇ

Health, Dr Abhinav Trikha, Director National Health Mission Punjab, Dr Adarshpal Kaur, Director Health and Family Welfare Department Punjab

Web Admin

Web Admin

5 Dariya News

ਚੰਡੀਗੜ੍ਹ , 09 Jun 2023

Last updated on: Jun 09, 2023, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹਾਈਪਰਟੈਨਸ਼ਨ ਕੰਟਰੋਲ ਗਤੀਵਿਧੀਆਂ ਨੂੰ ਤੇਜ਼ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੇ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ (ਆਈ.ਐਚ.ਸੀ.ਆਈ.) ਬਾਰੇ ਕਰਵਾਈ ਗਈ ਸੂਬਾ ਪੱਧਰੀ ਓਰੀਐਂਟੇਸ਼ਨ ਸਿਖਲਾਈ ਦੌਰਾਨ ਹਾਈਪਰਟੈਨਸ਼ਨ ਅਤੇ ਡਾਇਬਟੀਜ਼ ਕੰਟਰੋਲ ਪ੍ਰੋਟੋਕੋਲ ਜਾਰੀ ਕੀਤਾ ਗਿਆ।

ਇਹ ਪ੍ਰੋਟੋਕੋਲ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਆਦਰਸ਼ਪਾਲ ਕੌਰ ਵੱਲੋਂ ਸਾਂਝੇ ਤੌਰ 'ਤੇ ਜਾਰੀ ਕੀਤਾ ਗਿਆ। ਇਸ ਮੌਕੇ ਸੂਬੇ ਦੇ ਪੰਜ ਹੋਰ ਜ਼ਿਲ੍ਹਿਆਂ ਵਿੱਚ ਵੀ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਦੇ 10 ਜ਼ਿਲ੍ਹਿਆਂ ਨੂੰ ਇਸ ਪਹਿਲਕਦਮੀ ਤਹਿਤ ਕਵਰ ਕੀਤਾ ਜਾ ਰਿਹਾ ਹੈ। 

ਹੁਣ ਆਈ.ਐਚ.ਸੀ.ਆਈ. ਨੂੰ ਪੰਜ ਹੋਰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ, ਜਿਸ ਨਾਲ ਇਸ ਅਧੀਨ ਕਵਰ ਕੀਤੇ ਜਾ ਰਹੇ ਜ਼ਿਲ੍ਹਿਆਂ ਦੀ ਕੁੱਲ ਗਿਣਤੀ 15 ਹੋ ਜਾਵੇਗੀ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਾ. ਅਭਿਨਵ ਤ੍ਰਿਖਾ ਨੇ ਕਿਹਾ ਕਿ ਭਾਰਤ ਹੁਣ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਇਸ ਦਾ ਰੋਗ ਪੈਟਰਨ ਵੀ ਸੰਚਾਰੀ ਬਿਮਾਰੀਆਂ ਤੋਂ ਗੈਰ ਸੰਚਾਰੀ ਬਿਮਾਰੀਆਂ ਵਿੱਚ ਬਦਲ ਰਿਹਾ ਹੈ, ਜੋ ਕਿ ਗੈਰ-ਸਿਹਤਮੰਦ ਜੀਵਨ ਸ਼ੈਲੀ ਦੀਆਂ ਆਦਤਾਂ ਦਾ ਨਤੀਜਾ ਹੈ।

ਹਾਈਪਰਟੈਨਸ਼ਨ ਵਿਸ਼ਵ ਪੱਧਰ 'ਤੇ ਹੋਣ ਵਾਲੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਹੈ ਜਿਸ ਕਰਕੇ ਲਗਭਗ 10.5 ਮਿਲੀਅਨ ਮੌਤਾਂ ਹੋਈਆਂ ਹਨ ਅਤੇ ਇਹ ਸਭ ਤੋਂ ਵੱਡਾ ਪ੍ਰੀਵੈਂਟੇਬਲ ਰਿਸਕ ਫੈਕਟਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਈਪਰਟੈਨਸ਼ਨ ਦਾ ਪ੍ਰਚਲਨ 37.7 (ਐਨ.ਐਫ.ਐਚ.ਐਸ.-5) ਹੈ, ਜੋ ਇਹ ਦਰਸਾਉਂਦਾ ਹੈ ਕਿ ਪੰਜਾਬ ਦੀ ਵੱਡੀ ਗਿਣਤੀ ਆਬਾਦੀ ਹਾਈਪਰਟੈਨਸ਼ਨ ਨਾਲ ਪ੍ਰਭਾਵਿਤ ਹੈ।

ਪ੍ਰੀਵੈਂਟਿਵ ਅਤੇ ਪ੍ਰੋਮੋਟਿਵ ਹੈਲਥ ਦੀ ਗੱਲ ਕਰਦਿਆਂ ਡਾ. ਤ੍ਰਿਖਾ ਨੇ ਦੱਸਿਆ ਕਿ ਪੰਜਾਬ ਨੇ ਆਈ.ਐਚ.ਸੀ.ਆਈ.  ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਹੈ ਕਿਉਂਕਿ ਬੀਪੀ ਕੰਟਰੋਲ ਸਬੰਧੀ 62 ਫੀਸਦ ਮਰੀਜ਼ ਰਿਪੋਰਟ ਕੀਤੇ ਗਏ ਹਨ। ਉਨ੍ਹਾਂ ਨੇ ਭਾਗੀਦਾਰਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀਆਂ ਆਦਤਾਂ ਅਪਣਾ ਕੇ ਆਪਣੇ ਵਿਹਾਰ ਨੂੰ ਬਦਲਣ ਅਤੇ ਅਜਿਹੀਆਂ ਆਦਤਾਂ ਬਾਰੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਲਈ ਮਿਲ ਕੇ ਕੰਮ ਕਰਨ ਵਾਸਤੇ ਕਿਹਾ। 

ਉਨ੍ਹਾਂ ਕਿਹਾ ਕਿ ਖੁਰਾਕ ਵਿੱਚ ਮਿਲਟਸ ਦੀ ਵਰਤੋਂ ਕਰਨ ਅਤੇ ਤੰਬਾਕੂ ਅਤੇ ਸ਼ਰਾਬ ਤੋਂ ਦੂਰ ਰਹਿਣ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਡਾ. ਆਦਰਸ਼ਪਾਲ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਭਾਗ ਵਿੱਚ ਮੈਡੀਕਲ ਅਫ਼ਸਰ ਤੋਂ ਲੈ ਕੇ ਆਸ਼ਾ ਪੱਧਰ ਤੱਕ ਹਰ ਕੋਈ ਆਈ.ਐਚ.ਸੀ.ਆਈ. ਬਾਰੇ ਚੰਗੀ ਤਰ੍ਹਾਂ ਜਾਣੂੰ ਹੋਵੇ। 

ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਉਹ ਸਬੰਧਤ ਮਰੀਜ਼ ਨੂੰ ਨਿਯਮਤ ਤੌਰ 'ਤੇ ਦਵਾਈ ਲੈਣ ਵਾਸਤੇ ਪ੍ਰੇਰਿਤ ਕਰਨ ਲਈ, ਇਸ ਪਹਿਲਕਦਮੀ ਸਬੰਧੀ ਆਈ.ਈ.ਸੀ. ਗਤੀਵਿਧੀਆਂ ਨੂੰ ਤੇਜ਼ ਕਰਨ। ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਗਰਾਮ ਅਫਸਰ ਐਨਪੀ-ਐਨਸੀਡੀ ਡਾ. ਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਹਾਈਪਰਟੈਨਸ਼ਨ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਜਨਵਰੀ-2018 ਵਿੱਚ ਭਾਰਤੀ ਹਾਈਪਰਟੈਨਸ਼ਨ ਕੰਟਰੋਲ ਪਹਿਲਕਦਮੀ (ਆਈ.ਐਚ.ਸੀ.ਆਈ.) ਨੂੰ ਪਹਿਲੇ ਪੜਾਅ ਵਿੱਚ ਲਾਗੂ ਕਰਨ ਵਾਲਾ ਪਹਿਲਾ ਰਾਜ ਸੀ।

ਉਨ੍ਹਾਂ ਕਿਹਾ ਕਿ ਆਈ.ਐਚ.ਸੀ.ਆਈ. ਵਿੱਚ ਕੀਤੀਆਂ ਗਈਆਂ ਮੁੱਖ ਗਤੀਵਿਧੀਆਂ ਵਿੱਚ ਹਾਈਪਰਟੈਨਸ਼ਨ ਟ੍ਰੀਟਮੈਂਟ ਪ੍ਰੋਟੋਕੋਲ ਜਾਰੀ ਕਰਨਾ, ਦਵਾਈਆਂ ਦੀ ਉਪਲਬਧਤਾ, ਘਰ ਦੇ ਨੇੜੇ ਰਜਿਸਟ੍ਰੇਸ਼ਨ, ਟ੍ਰੀਟਮੈਂਟ ਆਊਟਕਮ- ਆਸ਼ਾ ਵਰਕਰਜ਼ ਦੁਆਰਾ ਫਾਲੋ-ਅੱਪ, ਟਾਸਕ ਸ਼ੇਅਰਿੰਗ-ਡੀਸੈਂਟਰਲਾਈਜੇਸ਼ਨ, ਮੋਨੀਟਰਿੰਗ-ਇਨਫਾਰਮੇਟਿਕਸ, ਸਮੀਖਿਆ ਮੀਟਿੰਗਾਂ ਸ਼ਾਮਲ ਹਨ।

ਵਰਕਸ਼ਾਪ ਦੌਰਾਨ ਐਸ.ਐਮ.ਓ ਕਲਾਨੌਰ ਡਾ. ਲਖਵਿੰਦਰ ਸਿੰਘ ਨੂੰ ਆਪਣੇ ਬਲਾਕ ਵਿੱਚ ਆਈ.ਐਚ.ਸੀ.ਆਈ. ਦਾ ਸਫਲ ਮਾਡਲ ਲਾਗੂ ਕਰਨ ਲਈ ਸਨਮਾਨਿਤ ਕੀਤਾ ਗਿਆ। ਭਾਗੀਦਾਰਾਂ ਦੁਆਰਾ ਬਲੱਡ ਪ੍ਰੈਸ਼ਰ ਮੈਜਰਮੈਂਟ ਡੈਮੋ, ਟ੍ਰੀਟਮੈਂਟ ਪ੍ਰੋਟੋਕੋਲ ਬਾਰੇ ਚਰਚਾ ਅਤੇ ਫੀਲਡ ਦੇ ਤਜ਼ਰਬੇ ਸਾਂਝੇ ਕੀਤੇ ਗਏ।

ਇਸ ਸਿਖਲਾਈ ਵਰਕਸ਼ਾਪ ਵਿੱਚ ਪੀ.ਓ (ਐਨਪੀ-ਐਨਸੀਡੀ) ਡਾ. ਆਸ਼ੂ, ਸਟੇਟ ਕੰਸਲਟੈਂਟ ਆਈ.ਐਚ.ਸੀ.ਆਈ. ਡਾ. ਨਵਨੀਤ, ਸੀ.ਵੀ.ਐਚ.ਓਜ਼ ਡਾ. ਬਿਦਿਸ਼ਾ, ਡਾ. ਤ੍ਰਿਸ਼ਨਾ, ਜ਼ਿਲ੍ਹਿਆਂ ਦੇ ਡੀ.ਐਫ.ਡਬਲਿਊ.ਓਜ਼, ਐਸ.ਟੀ.ਐਸਜ਼ ਅਤੇ ਡੀ.ਪੀ.ਐਮਜ਼ ਨੇ ਹਿੱਸਾ ਲਿਆ।

 

Tags: Health , Dr Abhinav Trikha , Director National Health Mission Punjab , Dr Adarshpal Kaur , Director Health and Family Welfare Department Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD