Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

15 ਜੂਨ ਤੋਂ ਜੇਲ੍ਹਾਂ 'ਚ ਐਸ.ਟੀ.ਆਈ, ਐਚ.ਆਈ.ਵੀ., ਟੀ.ਬੀ. ਤੇ ਵਾਇਰਲ ਹੈਪੇਟਾਈਟਸ ਦੀ ਜਾਂਚ ਲਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਹੋਵੇਗੀ ਸ਼ੁਰੂਆਤ

ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

DC Patiala, Deputy Commissioner Patiala, Aditya Uppal, Patiala

Web Admin

Web Admin

5 Dariya News

ਪਟਿਆਲਾ , 10 Jun 2023

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਅੱਜ ਇੱਕ ਮੀਟਿੰਗ ਕਰਕੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ 15 ਜੂਨ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਰਾਜ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੀ ਸਿਹਤ ਜਾਂਚ ਲਈ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਹਤ ਮੰਤਰੀ ਵੱਲੋਂ ਕਰਵਾਈ ਜਾਵੇਗੀ, ਇਸ ਲਈ ਸਮੁੱਚੇ ਪ੍ਰਬੰਧ ਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਅਧੀਨ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਵੱਲੋਂ 15 ਜੂਨ ਤੋਂ 14 ਜੁਲਾਈ 2023 ਤੱਕ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਦੇ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਸਮੂਹ ਜੇਲ੍ਹਾਂ ਵਿੱਚ ਬੰਦੀਆਂ ਦੀ ਅਜਿਹੇ ਰੋਗਾਂ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ ਦੀ ਰਾਜ ਪੱਧਰੀ ਸ਼ੁਰੂਆਤ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਹੋਵੇਗੀ।

ਸਿਵਲ ਸਰਜਨ ਨੇ ਦੱਸਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਇਸ ਮੁਹਿੰਮ ਦੌਰਾਨ ਇਨ੍ਹਾਂ ਬੀਮਾਰੀਆਂ ਸਬੰਧੀ ਕਾਉਂਸਲਿੰਗ, ਸਕਰੀਨਿੰਗ ਕਰਨ ਦਾ ਮੁੱਖ ਉਦੇਸ਼ ਅਜਿਹੇ ਮਰੀਜ਼ਾਂ ਦੀ ਭਾਲ ਕਰਨਾ ਹੈ ਜੋ ਇਨ੍ਹਾਂ ਬਿਮਾਰੀਆਂ ਤੋਂ ਪੀੜਤ ਹਨ ਤਾਂ ਜੋ ਉਹਨਾਂ ਦੀ ਭਾਲ ਕਰਕੇ ਅਤੇ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੇਂਦਰੀ ਜੇਲ ਪਟਿਆਲਾ, ਨਾਭਾ ਦੀ ਓਪਨ ਜੇਲ ਅਤੇ ਨਿਉ ਜੇਲ ਦੇ ਬੰਦੀਆਂ ਤੇ ਪਟਿਆਲਾ ਸ਼ਹਿਰ ਦੇ ਨਸ਼ਾ ਛੁਡਾਉ ਕੇਂਦਰ ਵਿੱਚ ਸਾਕੇਤ ਹਸਪਤਾਲ ਦਾਖਲ ਮਰੀਜਾਂ ਦੀ ਬਿਮਾਰੀਆਂ ਦੀ ਸਕਰੀਨਿੰਗ ਲਈ ਲੋੜੀਂਦਾ ਮਾਈਕਰੋਪਲਾਨ ਤਿਆਰ ਕਰ ਲਿਆ ਗਿਆ ਹੈ।ਇਸ ਸਬੰਧੀ ਲੋੜੀਂਦੇ ਮੈਡੀਕਲ ਅਫਸਰ, ਪੈਰਾ ਮੈਡੀਕਲ ਸਟਾਫ ਦੀ ਡਿਉਟੀ ਸਕਰੀਨਿੰਗ ਲਈ ਲਗਾ ਦਿੱਤੀ ਗਈ ਹੈ, ਜੋਕਿ ਬੈਰਕ ਵਾਈਜ ਇਹਨਾਂ ਕੈਦੀਆਂ ਦੀ ਸਕਰੀਨਿੰਗ ਕਰਨਗੇ।ਇਸ ਤੋਂ ਇਲਾਵਾ ਕਾਉਂਸਲਰ ਬੰਦੀਆਂ ਦੀਆਂ ਬਿਮਾਰੀਆਂ ਬਾਰੇ ਕਾੳੁਂਸਲਿੰਗ ਕਰਨਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਡੀ.ਐਸ.ਪੀ. ਜੈਦੀਪ ਸਿੰਘ, ਡਾ. ਡੀ.ਐਸ ਔਲਖ, ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਤੋਂ ਸੰਯੁਕਤ ਡਾਇਰੈਕਟਰ ਡਾ. ਮੀਨੂੰ ਤੇ ਪਵਨ ਰੇਖਾ, ਡਿਪਟੀ ਡਾਇਰੈਕਟਰ ਮੰਨੂ ਲਾਲੀਆ, ਮਨੀਸ਼ ਕੁਮਾਰ, ਗਗਨਪ੍ਰੀਤ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਦਿਵਜੋਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਵੀ ਹਾਜਰ ਸਨ।

 

Tags: DC Patiala , Deputy Commissioner Patiala , Aditya Uppal , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD