Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਨਾਲ ਬੈਠਕ

ਵਿਕਾਸ ਕੰਮ ਸਮੇਂ ਸਿਰ ਮੁਕੰਮਲ ਕਰਵਾਏ ਜਾਣ-ਜੱਸੀ ਸੋਹੀਆਂ ਵਾਲਾ

Jassi Sohian Wala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 10 Jun 2023

Last updated on: Jun 10, 2023, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਰਜੇ ਜਾ ਰਹੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

ਬੈਠਕ 'ਚ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਆਮ ਆਦਮੀ ਦੀ ਸਹੂਲਤ ਲਈ 11 ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ ਜ਼ਿਲ੍ਹੇ ਅੰਦਰ 136 ਕਿਲੋਮੀਟਰ ਨਵੀਆਂ ਸੜਕਾਂ ਦਾ ਕੰਮ ਚੱਲ ਰਿਹਾ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ 1 ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਨੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਿੰਡ ਸੰਗਤੁਪਰਾ, ਮਟੋਰੜਾ, ਕੁਲਾਰਾਂ ਅਤੇ ਰਾਮਗੜ÷  ਬੌੜਾਂ ਕਲਾਂ ਵਿਖੇ 49.80 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ।

ਪੀ.ਡੀ.ਏ. ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਐਮ.ਆਰ.ਐਫ ਸੈਂਟਰ ਫੇਜ-4 ਵਿੱਚ 3.33 ਕਰੋੜ ਦੀ ਲਾਗਤ ਨਾਲ ਅਤੇ ਅਰਬਨ ਅਸਟੇਟ ਫੇਜ-2 ਵਿਖੇ ਆਮ ਆਦਮੀ ਕਲੀਨਿਕ ਦੀ ਉਸਾਰੀ ਕੀਤੀ ਗਈ ਹੈ। ਪ੍ਰਾਂਤਕ ਮੰਡਲ ਨੰਬਰ 1 ਅਤੇ ਮੰਡਲ ਨੰਬਰ 2 ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਦੀ ਸਹੂਲਤ ਲਈ ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ।

ਪੰਚਾਇਤੀ ਰਾਜ ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਵੱਖ-ਵੱਖ 6 ਪਿੰਡਾਂ ਵਿੱਚ ਚੱਲ ਰਹੇ ਵਿਕਾਸ ਦੇ ਕੰਮ 100 ਫੀਸਦੀ ਮੁਕੰਮਲ ਹਨ ਅਤੇ ਨਵੇਂ ਪੰਚਾਇਤ ਘਰ ਪਿੰਡ ਲੁਬਾਣਾ ਟੇਕੂ, ਸਿੰਬੜੋ, ਇੱਛੇਵਾਲ ਅਤੇ ਮਾਜਰੀ ਅਕਾਲੀਆਂ ਵਿੱਚ ਬਣਾਏ ਜਾ ਰਹੇ ਹਨ। ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੇ ਦੱਸਿਆ ਕਿ ਡੇਅਰੀ ਪ੍ਰਾਜੈਕਟ ਵਿਖੇ 124 ਪਲਾਟ ਕੱਟੇ ਗਏ ਹਨ ਅਤੇ 900 ਸਫ਼ਾਈ ਕਰਮਚਾਰੀ ਸ਼ਹਿਰ ਦੀ ਸਾਫ ਸਫਾਈ ਲਈ ਕੰਮ ਕਰ ਰਹੇ ਹਨ।

ਬੈਠਕ ਦੌਰਾਨ ਕਾਰਜਕਾਰੀ ਇੰਜੀਨਅਰ ਨਰਾਇਣ ਦਾਸ ਐਸ.ਡੀ.ਓ. ਸਤਨਾਮ ਸਿੰਘ, ਸਿਮਰਨ, ਖੁਸ਼ਪਾਲ ਸਿੰਘ, ਮਿਆਂਕ ਕਾਂਸਲ, ਅਮਨਦੀਪ ਕੌਰ, ਦਰਸ਼ਨ ਸਿੰਘ ਅਤੇ ਦਫ਼ਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਦੇ ਇਨਵੈਸਟੀਗੇਟਰ ਬਿਕਰਮਜੀਤ ਸਿੰਘ ਮੌਜੂਦ ਸਨ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD