Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਘੱਟ ਗਿਣਤੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਜ਼ਿਲ੍ਹੇ ਵਿਚ ਚੱਲ ਰਹੀਆਂ ਘੱਟ ਗਿਣਤੀ ਸਕੀਮਾਂ ਦਾ ਲਿਆ ਜਾਇਜ਼ਾ

ਵੱਖੋ-ਵੱਖ ਘੱਟ ਗਿਣਤੀ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ ਵਟਾਂਦਰਾ

Iqbal Singh Lalpura, BJP, BJP Punjab, Bharatiya Janata Party, BJP, DC Ropar, Amandeep Kaur, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 10 Jun 2023

Last updated on: Jun 10, 2023, 00:00 IST

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵੱਖ-ਵੱਖ ਘੱਟ ਗਿਣਤੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਘੱਟ ਗਿਣਤੀ ਵਰਗ ਦੀਆਂ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਲੋਕਾਂ ਨੂੰ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਸ. ਲਾਲਪੁਰਾ ਨੇ ਕਿਹਾ ਕਿ ਸਰਕਾਰ ਤੱਕ ਸਕੀਮਾਂ ਸਬੰਧੀ ਲੋਕਾਂ ਦੀ ਪ੍ਰਤੀਕਿਰਿਆ ਪੁੱਜਦੀ ਕੀਤੀ ਜਾਵੇ। ਉਹਨਾਂ ਕਿਹਾ ਕਿ ਸ਼ਮਸ਼ਾਨਘਾਟਾਂ ਜਾ ਕਬਰਸਤਾਨਾਂ ਬਾਬਤ ਜਿਹੜੀਆਂ ਵੀ ਪੁਰਾਣੀਆਂ ਦਿੱਕਤਾਂ ਹਨ ਉਨ੍ਹਾਂ ਦੀ ਸਮੀਖਿਆ ਕੀਤੀ ਤੇ ਜਲਦ ਇਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖੋ-ਵੱਖੋ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਮੁਸ਼ਕਲਾਂ ਧਿਆਨ ਵਿੱਚ ਲਿਆਂਦੀਆਂ।

ਸ. ਲਾਲਪੁਰਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਲਾਭ ਦੇਣ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਹਰ ਹਾਲ ਦੂਰ ਕਰਨਗੇ। ਅਨੰਦ ਮੈਰਿਜ ਐਕਟ ਤਹਿਤ ਰਜਿਸਟ੍ਰੇਸ਼ਨ ਸਬੰਧੀ ਜਿਹੜੀਆਂ ਦਿੱਕਤਾਂ ਦਰਪੇਸ਼ ਹਨ, ਉਹ ਜਲਦ ਦੂਰ ਕਰਨ ਦਾ ਭਰੋਸਾ ਦਿੱਤਾ।ਸ. ਲਾਲਪੁਰਾ ਨੇ ਦੱਸਿਆ ਕਿ ਇਹ ਰੂਪਨਗਰ ਇਤਿਹਾਸਕ ਨਗਰ ਹੈ ਤੇ ਇਹ ਗੱਲ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ। ਇਸ ਬਾਬਤ ਜੇਕਰ ਕੋਈ ਫੰਡ ਚਾਹੀਦੇ ਹਨ ਉਹ ਦਿੱਤੇ ਜਾਣਗੇ। 

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੇ ਭਰੋਸਾ ਦਿੱਤਾ ਕਿ ਜਿਹੜੀਆਂ ਵੀ ਹਦਾਇਤਾਂ ਸ. ਲਾਲਪੁਰਾ ਨੇ ਦਿੱਤੀਆਂ ਹਨ ਉਹ ਹਰ ਹਾਲ ਪੂਰੀਆਂ ਕੀਤੀਆਂ ਜਾਣਗੀਆਂ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਜ਼ਿਲ੍ਹਾ ਪੁਲੀਸ ਮੁਖੀ ਵਿਵੇਕ ਐਸ ਸੋਨੀ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ੍ਰੀਮਤੀ ਅਨਮਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਸ ਹਰਬੰਸ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ਼੍ਰੀਮਤੀ ਕਮਲਜੀਤ ਰਾਜੂ, ਮੁਸਲਿਮ ਵੈਲਫੇਅਰ ਤੋਂ ਪ੍ਰਧਾਨ ਚਾਦ ਮੁਹਮੰਦ, ਜੈਨ ਸਭਾ ਪ੍ਰਧਾਨ ਰਾਜੇਸ਼ਵਰ ਜੈਨ, ਸਿੱਖ ਸਮੁਦਾਇ ਤੋਂ ਨਿਰਮਲ ਸਿੰਘ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Iqbal Singh Lalpura , BJP , BJP Punjab , Bharatiya Janata Party , BJP , DC Ropar , Amandeep Kaur , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD