Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੌਜਵਾਨਾਂ ਦੇ ਹੱਥਾਂ ’ਚ ਹੈ ਭਾਰਤ ਦੀ ਤਕਦੀਰ : ਸੋਮ ਪ੍ਰਕਾਸ਼

ਨਹਿਰੂ ਯੁਵਾ ਕੇਂਦਰ ਵਲੋਂ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ

Som Parkash, BJP, Bharatiya Janata Party, Rayat Bahra Group of Institute Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 12 Jun 2023

Last updated on: Jun 12, 2023, 00:00 IST

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੇ ਹੱਥਾਂ ਵਿਚ ਭਾਰਤ ਦੀ ਤਕਦੀਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਉਵੇਂ ਬਣੇਗਾ ਜਿਵੇਂ ਇਸ ਦੇਸ਼ ਦੇ ਨੌਜਵਾਨ ਇਸ ਨੂੰ ਬਣਾਉਣਗੇ। ਇਸ ਲਈ ਦੇਸ਼ ਦੇ ਵਿਕਾਸ ਵਿਚ ਸਾਡੇ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ ਅਤੇ ਭਾਰਤ ਨੂੰ ਦੁਬਾਰਾ ਤੋਂ ਵਿਸ਼ਵ ਗੁਰੂ ਬਣਾਉਣ ਦੀ ਜ਼ਿੰਮੇਵਾਰੀ ਵੀ ਸਾਡੇ ਨੌਜਵਾਨਾਂ ਦੇ ਮੋਢਿਆ ’ਤੇ ਹੈ। 

ਉਹ ਅੱਜ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਹੁਸ਼ਿਆਰਪੁਰ ਵਿਚ ਨਹਿਰੂ ਯੁਵਾ ਕੇਂਦਰ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਵਿਚ ਬਤੌਰ ਮੁੱਖ ਮਹਿਮਾਨ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੀਕਸ਼ਨ ਸੂਦ, ਨਹਿਰੂ ਯੁਵਾ ਕੇਂਦਰ ਦੇ ਸਟੇਟ ਡਾਇਰੈਕਟਰ ਪਰਮਜੀਤ ਸਿੰਘ, ਕੈਂਪਸ ਡਾਇਰੈਕਟਰ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਡਾ. ਚੰਦਰ ਮੋਹਨ, ਜ਼ਿਲ੍ਹਾ ਯੁਵਾ ਅਫ਼ਸਰ ਰਾਕੇਸ਼ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵਲੋਂ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਉਦੇਸ਼ 2047 ਤੱਕ ਭਾਰਤ ਨੂੰ ਦੁਨੀਆ ਵਿਚ ਪਹਿਲੇ ਨੰਬਰ ’ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ 2047 ਵਿਚ ਭਾਰਤ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋ ਜਾਣਗੇ, ਇਸ ਲਈ ਹਰ ਨਾਗਰਿਕ ਵਿਸ਼ੇਸ਼ ਕਰਕੇ ਯੁਵਾ ‘ਪੰਚ ਪ੍ਰਣ’ ਲੈ ਕੇ ਇਸ ਦਿਸ਼ਾ ਵਿਚ ਵਲ ਵਧਣ। ਉਨ੍ਹਾਂ ਕਿਹਾ ਕਿ ਇਹ ਪੰਚ ਪ੍ਰਣ ‘ਵਿਕਸਿਤ ਭਾਰਤ’, ਗੁਲਾਮੀ ਦੀ ਮਾਨਸਿਕਤਾ ਤੋਂ ਮੁਕਤੀ’, ‘ਵਿਰਾਸਤ ’ਤੇ ਮਾਣ’, ਏਕਤਾ ਅਤੇ ਇਕਜੁੱਟਤਾ’ ਅਤੇ ਨਾਗਰਿਕਾਂ ਦਾ ਕਰਤੱਵ’ ਹੈ।

ਸੋਮ ਪ੍ਰਕਾਸ਼ ਨੇ ਇਸ ਦੌਰਾਨ ਯੁਵਾ ਉਤਸਵ ਵਿਚ ਮੁੱਖ ਤੌਰ ’ਤੇ ਕਰਵਾਏ ਗਏ ਪੇਟਿੰਗ, ਕਵਿਤਾ ਲੇਖਣ, ਫੋਟੋਗ੍ਰਾਫ਼ੀ, ਭਾਸ਼ਣ ਅਤੇ ਗਰੁੱਪ ਕਲਚਰਲ ਮੁਕਾਬਲੇ ਦੇ ਜੇਤੂਆਂ ਨੂੰ ਵੀ ਇਨਾਮ ਵੰਡੇ। ਭਾਸ਼ਣ ਮੁਕਾਬਲੇ ਵਿਚ ਤਾਨੀਆ ਪਹਿਲੇ, ਸ਼ਗੁਨ ਦੂਜੇ ਅਤੇ ਬਲਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਮੋਬਾਇਲ ਫੋਟੋਗ੍ਰਾਫ਼ੀ ਵਿਚ ਰੋਹਿਨ ਸੈਣੀ ਪਹਿਲੇ, ਵਿਵੇਕ ਕੁਮਾਰ ਦੂਜੇ ਅਤੇ ਯਾਦਵਿੰਦਰ ਸਿੰਘ ਤੀਜੇ ਸਥਾਨ ’ਤੇ ਰਹੇ।

 ਪੇਟਿੰਗ ਮੁਕਾਬਲਿਆਂ ਵਿਚ ਅਮਨਪ੍ਰੀਤ ਸਿੰਘ ਪਹਿਲੇ, ਬਲਜੀਤ ਕੌਰ ਦੂਜੇ ਅਤੇ ਹਰਲੀਨ ਕੌਰ ਤੀਜੇ ਸਥਾਨ ’ਤੇ ਰਹੀ। ਗਰੁੱਪ ਕਲਚਰਲ ਮੁਕਾਬਲੇ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਭੰਗੜਾ ਟੀਮ ਪਹਿਲੇ, ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਗਿੱਧਾ ਟੀਮ ਦੂਜੇ ਅਤੇ ਆਰ.ਬੀ.ਆਈ.ਏ.ਐਨ.ਟੀ ਸਕੂਲ ਦੀ ਲੜਕੀਆਂ ਦੀ ਭੰਗੜਾ ਟੀਮ ਤੀਜੇ ਸਥਾਨ ’ਤੇ ਰਹੀ। 

ਇਸ ਤੋਂ ਪਹਿਲਾਂ ਉਨ੍ਰਾਂ ਨੇ ਵੱਖ-ਵੱਖ ਵਿਭਾਗਾਂ ਅਤੇ ਸੈਲਫ਼ ਹੈਲਪ ਗਰੁੱਪਾਂ ਵਲੋਂ ਲਗਾਏ ਗਏ ਸਟਾਲਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਅ। ਇਸ ਮੌਕੇ ਪ੍ਰਸਿੱਧ ਰੰਗਮੰਚ ਕਲਾਕਾਰ ਅਸ਼ੋਕ ਪੁਰੀ, ਡਾਇਰੈਕਟਰ ਪ੍ਰਸ਼ਾਸਨ ਕੁਲਦੀਪ ਰਾਣਾ, ਰਜਿੰਦਰ ਕੁਮਾਰ ਮੈੜੀ, ਪ੍ਰੋ: ਮਨੋਜ, ਡਾ. ਪਲਵੀ ਪੰਡਤ, ਵਿਜੇ ਰਾਣਾ, ਅਸ਼ਵਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Som Parkash , BJP , Bharatiya Janata Party , Rayat Bahra Group of Institute Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD