Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਸਰਕਾਰ ਤੁਹਾਡੇ ਦੁਆਰ’ -ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਕਰਮਬੀਰ ਸਿੰਘ ਘੁੰਮਣ ਅਤੇ ਕੋਮਲ ਮਿੱਤਲ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਕੰਢੀ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

DC Hoshiarpur, Deputy Commissioner Hoshiarpur, Komal Mittal, Hoshiarpur, Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 13 Jun 2023

Last updated on: Jun 13, 2023, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਬ-ਡਵੀਜ਼ਨ ਦਸੂਹਾ ਦੇ ਪਿੰਡ ਤੇਲੀਚੱਕ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। 

ਇਸ ਦੌਰਾਨ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਕੰਢੀ ਖੇਤਰ ਦੇ 40 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਡੀ. ਐਸ. ਪੀ ਦਸੂਹਾ ਬਲਬੀਰ ਸਿੰਘ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ, ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸੇ ਲੜੀ ਵਿਚ  ਅੱਜ ਦਸੂਹਾ ਹਲਕੇ ਦੇ ਪਿੰਡ ਤੇਲੀਚੱਕ ਵਿਖੇ ਲਗਾਏ ਗਏ ਇਸ ਕੈਂਪ ਵਿਚ ਕੰਢੀ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ  ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਤ ਵਿਭਾਗਾਂ ਵਲੋਂ ਹੱਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰ ਦੇ ਨੇੜੇ ਹੀ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਭਲਾਈ, ਖੁਰਾਕ ਤੇ ਸਿਵਲ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟ੍ਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕੀਤੀ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD