Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਵਲੋਂ ਸਿਹਤ ਪ੍ਰੋਗਰਾਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਮਿਆਰੀ ਓ.ਪੀ.ਡੀ. ਤੇ ਐਮਰਜੈਂਸੀ ਸੇਵਾਵਾਂ ਦੇਣ ਦੀਆਂ ਹਦਾਇਤਾਂ

ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਕੀਤੀ ਬੈਠਕ

Health, Civil surgeon Dr. Rupinder Gill, S. A. S. Nagar Mohali, Dr. Balbir Singh

Web Admin

Web Admin

5 Dariya News

ਐਸ.ਏ.ਐਸ ਨਗਰ , 13 Jun 2023

Last updated on: Jun 13, 2023, 00:00 IST

ਵੱਖ-ਵੱਖ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਨੇ ਅੱਜ ਆਪਣੇ  ਦਫ਼ਤਰ ਵਿਚ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਬੈਠਕ ਕੀਤੀ। ਸਿਵਲ ਸਰਜਨ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਬੀਤੇ ਦਿਨੀਂ ਸਿਵਲ ਸਰਜਨ ਕਾਨਫ਼ਰੰਸ ਵਿਚ ਦਿਤੀਆਂ ਗਈਆਂ ਹਦਾਇਤਾਂ ਤੋਂ ਸਿਹਤ ਅਧਿਕਾਰੀਆਂ ਨੂੰ ਜਾਣੂੰ ਕਰਾਇਆ ਅਤੇ ਉਨ੍ਹਾਂ ਨੂੰ ਆਪੋ- ਆਪਣੇ ਏਰੀਏ ’ਚ ਪੂਰੀ ਤਰ੍ਹਾਂ ਲਾਗੂ ਕਰਨ ਦਾ ਨਿਰਦੇਸ਼ ਦਿੱਤਾ । 

ਉਨ੍ਹਾਂ ਜ਼ਿਲ੍ਹੇ ’ਚ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਪ੍ਰੋਗਰਾਮ, ਆਰ.ਬੀ.ਐਸ.ਕੇ., ਐਮਰਜੈਂਸੀ ਤੇ ਓ.ਪੀ.ਡੀ. ਸੇਵਾਵਾਂ, ਕੌਮੀ ਸਿਹਤ ਪਰਿਵਾਰ ਭਲਾਈ ਪ੍ਰੋਗਰਾਮ, ਤੰਬਾਕੂ ਵਿਰੋਧੀ ਮੁਹਿੰਮ, ਖ਼ੁਰਾਕ ਸੁਰੱਖਿਆ ਆਦਿ ਪ੍ਰੋਗਰਾਮਾਂ ਤੇ ਸਕੀਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਤੇ ਬਿਹਤਰ ਓ.ਪੀ.ਡੀ. ਤੇ ਐਮਰਜੈਂਸੀ ਸੇਵਾਵਾਂ ਦਿਤੀਆਂ ਜਾਣ।

‘ਆਮ ਆਦਮੀ ਕਲੀਨਿਕਾਂ’ ਵਿਚ ਮਰੀਜ਼ਾਂ ਦੀ ਆਮਦ ਅਤੇ ਮਿਲਣ ਵਾਲੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਡਾ. ਰੁਪਿੰਦਰ ਗਿੱਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਤ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਜਾਂਚ ਅਤੇ ਇਲਾਜ ਲਈ ਆ ਰਹੇ ਹਨ। 

ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੀ ਰੋਕਥਾਮ ’ਤੇ ਖ਼ਾਸ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

ਡਾ. ਰੁਪਿੰਦਰ ਗਿੱਲ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਅਤੇ ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧੇ ਤੌਰ  ’ਤੇ ਡੀਲ ਕਰਨ ਵਾਲੇ ਮੁਲਾਜ਼ਮ ਡਿਊਟੀ ਸਮੇਂ ਆਪਣੀ ਸੀਟ ’ਤੇ ਮੌਜੂਦ ਰਹਿਣ ਅਤੇ ਕਿਸੇ ਵੀ ਸਿਹਤ ਸੰਸਥਾ ਵਿਚ ਭ੍ਰਿਸ਼ਟਾਚਾਰ ਜਾਂ ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ.ਰੇਨੂੰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਜ਼ਿਲ੍ਹਾ ਡੈਂਟਲ ਸਿਹਤ ਅਧਿਕਾਰੀ ਡਾ. ਪਰਨੀਤ ਗਰੇਵਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ, ਐਪੀਡੀਮੋਲੋਜਿਸਟ ਡਾ.ਹਰਮਨਦੀਪ ਕੌਰ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health , Civil surgeon Dr. Rupinder Gill , S. A. S. Nagar Mohali , Dr. Balbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD