Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ 30 ਜੂਨ ਤੱਕ ਸੁਧਾਰ ਘਰਾਂ ਵਿੱਚ ਬੰਦ ਵਿਅਕਤੀਆਂ ਲਈ ਜਨਰਲ ਚੈੱਕਅੱਪ,ਟੀ.ਬੀ. ਅਤੇ ਐਚ.ਸੀ.ਵੀ. ਟੈਸਟ ਕਰਨ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ: ਸਿਵਲ ਸਰਜਨ

ਟੀ.ਬੀ. ਅਤੇ ਐਚ.ਸੀ.ਵੀ. ਦੀ ਸਮੇਂ ਸਿਰ ਪਹਿਚਾਣ ਨਾਲ ਇਹਨਾਂ ਬਿਮਾਰੀਆਂ ਦਾ ਇਲਾਜ ਹੋ ਜਾਂਦਾ ਹੈ ਸੌਖਾ

Health, Dr. Ranju Singla, Civil Surgeon Sri Muktsar Sahib, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 Jun 2023

Last updated on: Jun 13, 2023, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿਚ ਮਾਨਯੋਗ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸੁਧਾਰ ਘਰਾਂ ਵਿਚ ਬੰਦ ਵਿਅਕਤੀਆਂ ਲਈ ਟੀ.ਬੀ. ਅਤੇ ਐਚ.ਸੀ.ਵੀ ਟੈਸਟ ਕਰਨ ਅਤੇ ਜਨਰਲ ਚੈੱਕਅੱਪ ਕਰਨ ਲਈ ਵਿਸ਼ੇਸ ਮੁਹਿੰਮ ਮਿਤੀ 15 ਜੂਨ ਤੋਂ 30 ਜੂਨ 2023 ਤੱਕ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਸਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫਸਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਵਰੁਨ ਸ਼ਰਮਾ ਸੁਪਰਡੈਂਟ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਮੀਤ ਕੌਰ ਭੰਡਾਰੀ ਜਿਲ੍ਹਾ ਟੀ.ਬੀ. ਅਫਸਰ, ਡਾ. ਹਰਮਨ ਸਿੰਘ ਮੈਡੀਕਲ ਅਫਸਰ ਜਿਲ੍ਹਾ ਜੇਲ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸਤਨਾਮ ਕੌਰ ਕਾਊਂਸਲਰ, ਹਰਭਗਵਾਨ ਸਿੰਘ ਸੀਨੀਅਰ ਲੈਬ ਸੁਪਰਵਾਈਜ਼ਰ, ਗਗਨਦੀਪ ਕੌਰ ਬੀ.ਸੀ.ਸੀ. ਕੁਆਰਡੀਨੇਟਰ ਅਤੇ ਸਿਵਲ ਹਸਪਤਾਲ ਦੇ ਲੈਬ ਟੈਕਨੀਸ਼ੀਅਨਾ ਨੇ ਭਾਗ ਲਿਆ।

 ਮੀਟਿੰਗ ਦੌਰਾਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਸੁਧਾਰ ਘਰ ਵਿੱਚ ਰਹਿ ਰਹੇ ਸਾਰੇ ਵਿਅਕਤੀਆਂ ਦਾ ਜਨਰਲ ਚੈੱਕਅੱਪ ਦੇ ਨਾਲ-ਨਾਲ ਟੀ.ਬੀ. ਅਤੇ ਐਚ.ਸੀ.ਵੀ. ਟੈਸਟ ਕਰਨ ਲਈ ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਹਾਜਰੀਨ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਸਾਰੇ ਸਬੰਧਤ ਵਿਅਕਤੀਆਂ ਦਾ ਚੈਕਅੱਪ ਅਤੇ ਟੈਸਟ ਕੀਤਾ ਜਾਵੇ। 

ਟੈਸਟ ਦੌਰਾਨ ਬਿਮਾਰੀਆਂ ਤੋਂ ਪੀੜਿਤ ਪਾਏ ਜਾਂਦੇ ਵਿਅਕਤੀਆਂ ਦਾ ਇਲਾਜ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਨਾਲ ਬੀਮਾਰੀਆਂ ਨਾਲ ਪੀੜਤ ਵਿਅਕਤੀਆਂ ਦੀ ਜਲਦੀ ਪਹਿਚਾਣ ਹੋ ਸਕੇਗੀ ਅਤੇ ਉਨ੍ਹਾਂ ਦਾ ਜਲਦੀ ਇਲਾਜ ਸ਼ੁਰੂ ਹੋ ਜਾਵੇਗਾ। 

ਇਸ ਮੌਕੇ ਵਰੁਣ ਸ਼ਰਮਾ ਸੁਪਰਡੈਂਟ ਜੇਲ ਨੇ ਸਿਹਤ ਵਿਭਾਗ ਨੂੰ ਇਸ ਮੁਹਿੰਮ ਦੋਰਾਨ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੇਲ ਵਿਚ ਰਹਿ ਰਹੇ ਵਿਅਕਤੀਆਂ ਦਾ ਚੈੱਕਅੱਪ, ਟੈਸਟ ਅਤੇ ਇਲਾਜ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੋਰਾਨ ਸਿਹਤ ਵਿਭਾਗ ਦੇ ਸਟਾਫ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।

 

Tags: Health , Dr. Ranju Singla , Civil Surgeon Sri Muktsar Sahib , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD