Tuesday, 28 May 2024

 

 

ਖ਼ਾਸ ਖਬਰਾਂ ਹਾਈ-ਐਂਡ ਟੈਕਨੋਲੋਜੀ, ਹਾਈ-ਐਂਡ ਸਾਇੰਸ ਦੀ ਨੀਂਹ ਤੇ ਹੀ ਕੰਮ ਕਰਦੀ ਹੈ : ਪ੍ਰੋ. ਅਨਿਲ ਕੁਮਾਰ ਤ੍ਰਿਪਾਠੀ, ਡਾਇਰੈਕਟਰ, IISER, ਮੋਹਾਲੀ ਵਿਜੇਇੰਦਰ ਸਿੰਗਲਾ ਦੇ ਹੱਕ ਵਿੱਚ ਡੋਰ ਟੂ ਡੋਰ ਕੰਪੇਨ ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ ਹਲਕਾ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਸਟਰਾਂਗ ਰੂਮ ਦਾ ਲਿਆ ਜਾਇਜ਼ਾ ਪੰਜਾਬ ਵਿੱਚ ਵੋਟਾਂ ਤੋਂ ਪਹਿਲਾਂ ਹੀ ਅਕਾਲੀ ਦਲ (ਬਾਦਲ) ਨੂੰ ਮਿਲਿਆ ਜ਼ੋਰਦਾਰ ਹੁੰਕਾਰਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਆਮ ਆਦਮੀ ਪਾਰਟੀ ਦੇ ਆਗੂ ਹੀਰਾ ਲਾਲ ਕੁੰਦਰਾ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਢਾਬਾ ਮਾਲਕਾਂ ਨਾਲ ਕੀਤੀ ਗੱਲਬਾਤ ਸੰਜੇ ਟੰਡਨ ਨੇ ਮੌਕਾਪ੍ਰਸਤ ਅਤੇ ਅਪਵਿੱਤਰ ਕਾਂਗਰਸ-ਆਪ ਗਠਜੋਡ਼ ਦਾ ਕੀਤਾ ਪਰਦਾਫਾਸ਼ ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਇਆ ਜੱਗ ਜ਼ਾਹਿਰ : ਸ਼ਕਤੀ ਪ੍ਰਕਾਸ਼ ਦੇਵਸ਼ਾਲੀ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਸਮਰਥਨ ਕੀਤਾ ਕੇਜਰੀਵਾਲ ਨੇ ਲੁਧਿਆਣਾ 'ਚ ਕਿਹਾ- ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ ਆਪਣੇ ਪੁੱਤ ਨੂੰ ਸੰਸਦ ਵਿੱਚ ਭੇਜੋ, ਉਹ ਕੇਂਦਰ ਸਰਕਾਰ ਵਿੱਚ ਮੰਤਰੀ ਬਣੇਗਾ, ਫਿਰ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ: ਭਗਵੰਤ ਮਾਨ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਗਿੱਦੜਬਾਹਾ ਅਤੇ ਰਾਮਪੁਰਾ ਫੂਲ 'ਚ ਕੀਤਾ ਚੋਣ ਪ੍ਰਚਾਰ ਮੈਂ ਬਿਜਲੀ ਮੁਫ਼ਤ ਕੀਤੀ, ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ, ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ : ਅਰਵਿੰਦ ਕੇਜਰੀਵਾਲ ਨੈਣਾ ਦੇਵੀ ਰੋਡ ਨੂੰ ਚਹੁੰ-ਮਾਰਗੀ ਕਰਨਾ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਨੂੰ ਤਰਜੀਹ : ਵਿਜੇ ਇੰਦਰ ਸਿੰਗਲਾ ਆਪ ਦਾ 13 -ਜ਼ੀਰੋ 4 ਜੂਨ ਨੂੰ ਜ਼ੀਰੋ-13 ਵਿੱਚ ਬਦਲ ਜਾਵੇਗਾ : ਗੁਰਜੀਤ ਸਿੰਘ ਔਜਲਾ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਸਥਾਪਤ ਕਰਨਗੇ ਅੰਤਰਰਾਸ਼ਟਰੀ ਵਿੱਤੀ ਕੇਂਦਰ- ਪ੍ਰਨੀਤ ਕੌਰ

 

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰਨ ਲਈ ਵਚਨਬੱਧ: ਮੀਤ ਹੇਅਰ

ਨਵੀਂ ਖੇਡ ਨੀਤੀ ਜ਼ਰੀਏ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕੀਤਾ ਜਾਵੇਗਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab , Gatka

Web Admin

Web Admin

5 Dariya News

ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ) , 13 Jun 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਜਿੱਥੇ ਨਵੀਂ ਵਿਆਪਕ ਤੇ ਕਾਰਗਾਰ ਖੇਡ ਨੀਤੀ ਬਣਾ ਰਹੀ ਹੈ ਉੱਥੇ ਆਧੁਨਿਕ ਦੇ ਨਾਲ ਵਿਰਾਸਤੀ ਤੇ ਰਵਾਇਤੀ ਖੇਡਾਂ ਨੂੰ ਵੀ ਪ੍ਰਫੁੱਲਿਤ ਕਰ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ 8ਵੀਂ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਆਪਣੇ ਸੰਬੋਧਨ ਵਿੱਚ ਕਹੀ। 

ਉਨ੍ਹਾਂ ਇਸ ਮੌਕੇ ਮੁਕਾਬਲਿਆਂ ਦਾ ਆਗਾਜ਼ ਵੀ ਕਰਵਾਇਆ। ਖੇਡ ਮੰਤਰੀ ਨੇ ਕਿਹਾ ਕਿ ਗੱਤਕਾ ਸਾਨੂੰ ਗੁਰੂ ਸਾਹਿਬਾਨ ਵੱਲੋਂ ਵਿਰਸੇ ਵਿੱਚ ਮਿਲੀ ਮਾਰਸ਼ਲ ਆਰਟ ਖੇਡ ਹੈ ਜਿਸ ਨੂੰ ਹੁਣ ਕੌਮੀ ਖੇਡਾਂ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। 

ਇਸ ਨਾਲ ਗੱਤਕਾ ਖੇਡ ਵਜੋਂ ਹੋਰ ਵੀ ਬੁਲੰਦੀਆਂ ਛੂਹੇਗੀ। ਬੀਤੇ ਸਮੇਂ ਵਿੱਚ ਖੇਲੋ ਇੰਡੀਆ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਗੱਤਕਾ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਅਤੇ ਪੰਜਾਬ ਦੀ ਓਵਰ ਆਲ ਤਮਗਾ ਸੂਚੀ ਵਿੱਚ ਵੱਡਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਇਸ ਮਾਰਸ਼ਲ ਆਰਟ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਕਾਰਗਾਰ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਹੜੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ। ਖਿਡਾਰੀਆਂ ਨੂੰ ਤਿਆਰੀ ਲਈ ਕੋਚਾਂ ਦਾ ਪ੍ਰਬੰਧ ਕਰਨਾ, ਡਾਈਟ ਰਾਸ਼ੀ ਵਧਾਉਣੀ, ਖਿਡਾਰੀਆਂ ਲਈ ਨਗਦ ਇਨਾਮ ਤੋਂ ਇਲਾਵਾ ਨੌਕਰੀ ਦੇਣਾ, ਕੋਚਾਂ ਨੂੰ ਐਵਾਰਡ ਦੇਣਾ ਆਦਿ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੇਡਾਂ ਵਿੱਚ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਜਿਨ੍ਹਾਂ ਦੇ ਅੱਜ ਤੱਕ ਰਿਕਾਰਡ ਨਹੀਂ ਟੁੱਟੇ। ਪੰਜਾਬ ਵਿੱਚ ਹੁਨਰ ਦੀ ਘਾਟ ਨਹੀਂ ਬੱਸ ਸਿਰਫ ਲੋੜ ਹੈ ਇਸ ਹੁਨਰ ਨੂੰ ਤਲਾਸ਼ ਕੇ ਤਰਾਸ਼ਣ ਦੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਦੇ ਨਾਲ-ਨਾਲ ਨੌਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਜਾਣ ਲਈ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਖੇਡ ਮੰਤਰੀ ਦਾ ਸਵਾਗਤ ਕਰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 3 ਦਿਨ ਚੱਲਣ ਵਾਲੀ 8ਵੀ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ 14, 17, 19, 22, 25 ਅਤੇ ਅੰਡਰ 28 ਵਰਗ ਵਿੱਚ ਕਰੀਬ 800 ਖਿਡਾਰੀ ਭਾਗ ਲੈ ਰਹੇ ਹਨ।

ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜੁਗਨੀ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Gatka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD