Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸ੍ਰੀ ਅੰਮ੍ਰਿਤਸਰ ਸਾਹਿਬ ਚ ਸਾਡਾ ਇਕੱਲਾ ਬੱਬਰ ਸ਼ੇਰ ਹੀ ਕਾਫੀ : ਬੀਬੀ ਭੱਠਲ

ਕਿਹਾ , ਪੰਜਾਬ ਆਉਦੇ ਆਉਦੇ ਨਿਕਲ ਗਈ ਮੋਦੀ ਲਹਿਰ ਦੀ ਫੂਕ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 20 Apr 2014

ਨਰਿੰਦਰ ਮੋਦੀ ਦੀ ਲਹਿਰ ਦੀ ਹਵਾ ਪੰਜਾਬ ਆਉਦਿਆਂ ਹੀ ਨਿਕਲ ਚੁੱਕੀ ਹੈ ਹੁਣ ਕਾਂਗਰਸ ਪਾਰਟੀ ਦੀ ਹਵਾ ਹੈ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਕਾਗਰਸ ਪਾਰਟੀ ਤੇ ਜਿੱਤ ਦਰਜ ਕਰੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਪੰਜਾਬ ਦੀ ਸਾਬਕਾ ਮੁੱਖ ਮੁੱਖ  ਚੋਣ ਪ੍ਰਚਾਰ ਕਮੇਟੀ ਦੀ ਚੇਅਰਪ੍ਰਸ਼ਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਸੀਨੀਅਰ ਕਾਂਗਰਸੀ ਆਗੂ ਕੁਲਵਤ ਸਿੰਘ ਸਿੱਧੂ ਦੇ ਨਿਵਾਸ ਸਥਾਨ ਪੱਤਰਕਾਰਾਂ ਗੱਲਬਾਤ ਦੋਰਾਨ ਕੀਤਾ । ਬੀਬੀ ਭੱਠਲ ਕਾਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਚੋਣ ਪ੍ਰਚਾਰ ਕਰਨ ਆਏ ਸਨ ।ਉਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਦੇ ਪਿੱਛੇ ਲਗਕੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ । ਪੰਜਾਬ ਦੀ ਵੰਡ, ਪ੍ਰਮਾਣੂ ਸੰਧੀ ਅਤੇ ਐਫ ਡੀ ਆਈ ਦਾ  ਦਾ ਵਿਰੋਧ ਆਹਿਮ ਹਨ । ਉਹਨਾਂ ਕਿਹਾ ਕਿ ਬਾਦਲ ਸਰਕਾਰ ਪ੍ਰਾਪਰਟੀ ਟੈਕਸ ਲਗਾਕੇ ਲੋਕਾਂ ਤੇ ਬੋਝ ਪਾਇਆ ਹੈ । ਬੀਬੀ ਭੱਠਲ ਨੇ ਕਿਹਾ ਕਿ ਸੁਮੱਚੀ ਕਾਂਗਰਸ ਪਾਰਟੀ ਇਕ ਜੁੱਟ ਹੈ 26 ਤਰੀਕ ਨੂੰ ਸ੍ਰੀਮਤੀ ਸੋਨੀਆਂ ਪ੍ਰਚਾਰ ਕਰਨ ਆਉਣਗੇ ਜਦੋ ਉਹਨਾਂ ਤੋ ਪੁਛਿਆ ਕਿ ਉਹ ਅੰਮ੍ਰਿਤਸਰ ਪ੍ਰਚਾਰ ਲਈ ਜਾਣਗੇ ਤਾਂ ਉਹਨਾਂ ਕਿਹਾ ਕਿ ਉਹ ਕੁੱਝ ਦਿਨਾਂ ਤਕ ਪਟਿਆਲਾ,ਗੁਰਦਾਸਪੁਰ ਜਾ ਰਹੇ ਹਨ ਜੇ ਠੀਕ ਹੋਇਆਂ ਤਾਂ ਅੰਮ੍ਰਿਤਸਰ ਵੀ ਜਾਣਗੇ ਬਾਕੀ ਅ੍ਰਮਿਤਸਰ ਵਿੱਖੇ ਸਾਡਾ ਬੱਬਰ ਸ਼ੇਰ ਇਕੱਲਾ ਹੀ ਕਾਫੀ ਹੈ ਜਿਸ ਦੇ ਸਾਹਮਣੇ ਬਾਦਲਾਂ ਨੇ ਜੇਤਲੀ ਫਸਾ ਦਿੱਤਾ ਹੈ । 

ਉਹਨਾਂ ਕਿਹਾ ਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਆਰ ਐਸ ਐਸ ਦਾ ਏਜੰਡਾਂ ਹੈ ਜਾ ਫਿਰ ਥੋੜਾ ਬੁਹਤ ਕਾਂਗਰਸ ਦੀ ਕਾਪੀ ਕੀਤੀ ਗਈ ਹੈ ਜਦਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਵਿੱਚ ਸਿਹਤ ਸਹੂਲਤ , ਹਰ ਦੇਸ਼ ਦੇ ਨਾਗਰਿਕ ਨੂੰ ਘਰ ਅਤੇ ਬੇ ਰੋਜਗਾਰ ਨੇਜਵਾਨਾਂ ਨੂੰ ਨੋਕਰੀਆਂ ਅਤੇ ਨੋਕਰੀਆਂ ਵਿੱਚ ਅਰੌਤਾਂ ਦਾ ਵੱਡਾ ਹਿੱਸਾ ਵਰਗੇ ਲੋਕ ਹਿਤ ਦੀਆਂ ਸਕੀਮਾਂ ਦੇਣ ਦਾ ਵਆਦਾ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਬਾਦਲ ਦਾ ਦੋਗਲਾ ਚੇਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਕਿਉਕਿ ਪੰਜਾਬ ਅੰਦਰ ਤਾਂ ਇਹ ਭਾਜਪਾ ਨਾਲ ਨੋਹ ਮਾਸ ਦਾ ਰਿਸਤਾ ਹੋਣ ਦੀ ਗੱਲ ਕਰਦੇ ਹਨ ਹਰਿਆਣਾਂ 'ਚ ਜਾ ਕੇ ਭਾਜਪਾ ਦੇ ਖਿਲਾਫ ਹੀ ਚੋਟਾਲੇ ਦੀ ਪਾਰਟੀ ਦੀ ਮਦਦ ਕਰ ਰਹੇ ਹਨ । ਬੀਬੀ ਭੱਠਲ ਨੇ ਕਿਹਾ ਕਿ ਲੋਕਾਂ ਵਿੱਚ ਅਕਾਲੀ ਭਾਜਪਾ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਹੈ ਉਸੇ ਦਾ ਨਤੀਜਾ ਹੈ ਕਿ ਬਠਿੰਡਾਂ ਦੇ ਕਈ ਪਿੰਡਾਂ ਵਿੱਚ ਤਾਂ ਬਾਦਲਾਂ ਨੂੰ ਲੋਕਾਂ ਨੇ ਪਿੰਡਾਂ ਵਿੱਚ ਦਾਖਲ ਤਕ ਨਹੀ ਹੋਣ ਦਿੱਤਾ ਉਸੇ ਦਾ ਨਤੀਜਾ ਹੈ ਕਿ ਬਠਿੰਡਾਂ ਵਿੱਚ ਵੀ ਅਕਾਲੀ ਭਾਜਪਾ ਗਠਜੋੜ ਦੀ ਹਾਰ ਯਕੀਨੀ ਹੋ ਚੁੱਕੀ ਹੈ । ਇਸ ਮੋਕੇ ਉਹਨਾਂ ਦੇ ਨਾਲ ਜਿਲ੍ਹਾ ਪ੍ਰਧਾਨ ਪਵਨ ਦੀਵਾਨ, ਮਲਕੀਤ ਸਿੰਘ ਦਾਖਾ, ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਜਨ: ਸੱਕਤਰ ਵਿਕਰਮ ਸਿੰਘ ਬਾਜਵਾ , ਕੁਲਵੰਤ ਸਿੱਧੂ, ਅਨੂਪਰਾਜ ਸਿੰਘ ਗਿੱਲ, ਰਮਨਦੀਪ ਸਿੰਘ ਗਿੱਲ, ਗਗਨਦੀਪ ਸਿੰਘ ਗਿੱਲ, ਤਾਜਪਰਮਿੰਦਰ ਸਿੰਘ ਸੌਨੂੰ, ਇਕਬਾਲ ਸਿੰਘ ਜੰਡਿਆਲੀ, ਮਲਕੀਤ ਸਿੰਘ ਗਿੱਲ, ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਖੰਡੂਰ, ਹਿਮਾਂਸ਼ੂ ਵਾਲੀਆ ਆਦਿ ਹਾਜਰ ਸਨ

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD