Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਖੂਨਦਾਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ

ਸਭ ਨੂੰ ਹਰ ਤਿੰਨ ਮਹੀਨ ਬਾਦ ਖੂਨਦਾਨ ਕਰਨਾ ਚਾਹੀਦਾ ਹੈ : ਡਾ. ਰੰਜੂ ਸਿੰਗਲਾ ਸਿਵਲ ਸਰਜਨ

Health, Dr. Ranju Singla, Civil Surgeon Sri Muktsar Sahib, Blood Camp, Blood Donation Camp, Sri Muktsar Sahib, World Blood Donor Day

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Jun 2023

Last updated on: Jun 14, 2023, 00:00 IST

ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਅੱਜ ਡਾ. ਰੰਜੂ ਸਿੰਗਲਾ ਸਿਵਲ ਸਰਜਨ ਅਤੇ ਡਾ. ਭੁਪਿੰਦਰ ਕੌਰ ਐਸ.ਐਮ.ਓ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਵਲ  ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਖੂਨਦਾਨ ਦਿਵਸ

ਮੌਕੇ  ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕੀਤਾ।

ਇਸ ਕੈਂਪ ਵਿਚ ਹਸਪਤਾਲ ਦੇ ਸਟਾਫ, ਐਨ.ਜੀ.ਓ. ਦੇ ਨੁਮਾਇੰਦੇ ਅਤੇ ਆਮ ਲੋਕਾਂ ਵਲੋਂ ਸਵੈ ਇੱਛਕ ਖੂਨਦਾਨ ਕੀਤਾ ਗਿਆ। ਕੈਂਪ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸ ਸਾਹਿਬ ਨੇ ਆਪ ਖੂਨਦਾਨ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ।

ਇਸ ਕੈਂਪ ਦੋਰਾਨ 21 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਲ੍ਹੇ ਦੀਆਂ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ ਸਮੇ ਤੇ  ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

ਇਸ ਮੌਕੇ ਉਨ੍ਹਾ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣੇ ਬਲੱਡ ਗਰੁੱਪ ਜਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖੂਨਦਾਨ ਕਰਨ ਲੱਗਿਆ ਜਾ ਇਲਾਜ ਕਰਵਾਉਣ ਲੱਗਿਆ ਕੋਈ ਮੁਸ਼ਕਲ ਨਾ ਆਵੇ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਤਿੰਨ ਮਹੀਨੇ ਬਾਦ ਆਪਣਾ ਖੂਨਦਾਨ ਜਰੂਰ ਕਰਨ ਤਾਂ ਜੋ ਲੋੜਵੰਦਾ ਦੀ ਮਦਦ  ਕੀਤੀ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ ।

ਇਸ ਮੌਕੇ ਡਾ ਅਮਨਿੰਦਰ ਸਿੰਘ ਬੀ.ਟੀ.ਓ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਤਰ੍ਹਾਂ ਦੀ ਕੋਈ ਕਮਜੋਰੀ ਨਹੀ ਆਉਂਦੀ ਅਤੇ ਖੂਨਦਾਨ ਕਰਨ ਨਾਲ ਅਸੀਂ ਚਾਰ ਜਿੰਦਗੀਆਂ ਬਚਾ ਸਕਦੇ ਹਾਂ।ਇਸ ਮੌਕੇ ਐਸ.ਐਮ.ਓ. ਡਾ.ਭੁਪਿੰਦਰਜੀਤ ਕੌਰ,ਡਾ ਅਰਪਣਦੀਪ ਸਿੰਘ, ਡਾ.ਆਲਮਜੀਤ ਸਿੰਘ,ਡਾ. ਹਰਸ਼ਦੀਪ ਕੌਰ,ਡਾ. ਜਰਸਕਰਨ ਸਿੰਘ,ਸੁਨੀਤਾ ਚਾਵਲਾ,ਜੋਗਿੰਦਰ ਸਿੰਘ,ਪਵਨ ਖੁਰਾਣਾ, ਜਸਪ੍ਰੀਤ ਛਾਬੜਾ ਅਤੇ ਭਗਵਾਨਦਾਸ ਸਿਹਤ ਇੰਸਪੈਕਟਰ ਦਾ ਵਿਸ਼ੇਸ਼ ਸਹਿਯੋਗ ਰਿਹਾ।

 

Tags: Health , Dr. Ranju Singla , Civil Surgeon Sri Muktsar Sahib , Blood Camp , Blood Donation Camp , Sri Muktsar Sahib , World Blood Donor Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD