Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

10 ਕਰੋੜ ਰੁਪਏ ਦੀ ਲਾਗਤ ਨਾਲ ਐਂਗਲੋ ਸਿੱਖ ਵਾਰ ਮੈਮੋਰੀਅਲ ਦਾ ਹੋਵੇਗਾ ਕਾਇਆ ਕਲਪ: ਰਜ਼ਨੀਸ ਦਹੀਆ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajneesh Kumar Dahiya

Web Admin

Web Admin

5 Dariya News

ਫਿਰੋਜ਼ਪੁਰ , 14 Jun 2023

Last updated on: Jun 14, 2023, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਅਰੰਭੇ ਗਏ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਸ੍ਰੀ ਰਜ਼ਨੀਸ ਦਹੀਆ ਦੇ ਉੱਦਮ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ ਸਪਾਟਾ ਮੰਤਰੀ ਮਿਸ. ਅਨਮੋਲ ਗਗਨ ਮਾਨ ਵੱਲੋਂ ਫਿਰੋਜ਼ਸ਼ਾਹ ਵਿਖੇ ਸਥਿਤ ਬਹੁਤ ਹੀ ਇਤਿਹਾਸਕ ਮਹੱਤਤਾ ਵਾਲੇ ਐਂਗਲੋ ਸਿੱਖ ਵਾਰ ਮੈਮੋਰੀਅਲ ਦੀ ਕਾਇਆ ਕਲਪ ਅਤੇ ਇਸ ਦੇ ਸਮੁੱਚੇ ਵਿਕਾਸ ਤੇ ਵਿਸਥਾਰ ਲਈ 10 ਕਰੋੜ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ, ਜਿਸ ਨਾਲ ਇਸ ਸਰਹੱਦੀ ਜ਼ਿਲ੍ਹੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜ਼ਨੀਸ ਦਹੀਆ ਨੇ ਦੱਸਿਆ ਕਿ ਅਗਰੇਜ਼ਾਂ ਤੇ ਸਿੱਖ ਫੌਜਾਂ ਦੀ ਲੜਾਈ ਦਾ ਸਬੰਧਤ ਇਤਿਹਾਸਕ ਸਥਾਨਾਂ ਫਿਰੋਜ਼ਸ਼ਾਹ, ਮੁੱਦਕੀ, ਮਿਸ਼ਰੀਵਾਲਾ ਆਦਿ ਦੇ ਸਰਵਪੱਖੀ ਵਿਕਾਸ ਅਤੇ ਇਨ੍ਹਾਂ ਇਤਿਹਾਸਕ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਕਈ ਵਾਰ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕੀਤੀ ਗਈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਸਰਵਪੱਖੀ ਵਿਕਾਸ ਦਾ ਨਿਰਣਾ ਲਿਆ ਗਿਆ ਹੈ। 

ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਦੱਸਿਆ ਕਿ ਇਸ ਵਕਾਰੀ ਪ੍ਰਾਜੈਕਟ ਲਈ ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਹ ਕੰਮ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਵਾਉਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਫਿਰੋਜ਼ਪੁਰ ਵਿਖੇ ਪਹੁੰਚਣਗੇ।  ਉਨ੍ਹਾਂ ਦੱਸਿਆ  ਇਸ ਪ੍ਰਾਜੈਕਟ ਤਹਿਤ ਜਿਥੇ ਲੋਕਾਂ ਨੂੰ ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ ਪੰਜਾਬੀਆਂ/ਸਿੱਖ ਫੋਜਾਂ ਦੀ ਲਾਸਾਨੀ ਕੁਰਬਾਨੀਆਂ ਬਾਰੇ ਪਤਾ ਲੱਗੇਗਾ ਉਥੇ ਹੀ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਹੋਣਗੇ। 

ਉਨ੍ਹਾਂ ਦੱਸਿਆ ਕਿ ਇਸ ਵਕਾਰੀ ਪ੍ਰਾਜੈਕਟ ਤਹਿਤ ਐਗਲੋ ਸਿੱਖ ਵਾਰ ਮੈਮੋਰੀਅਲ  ਦਾ ਜਿਥੇ ਸਮੁੱਚਾ ਕਾਇਆ ਕਲਪ ਹੋਵਗਾ ਉਥੇ ਸੈਲਾਨੀਆਂ ਨੂੰ ਵੀ ਆਕਰਸ਼ਿਤ ਕਰਨ ਅਤੇ ਵੱਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ 3 ਡੀ. ਥੀਏਟਰ, ਮਿਊਜ਼ੀਅਮ ਬਲਾਕ, ਫੂਡ ਕੋਰਟ, ਹੈਲਪ ਡੈਸਕ, ਸੋਵੀਨਰ ਸ਼ਾਪ, ਕਾਰ/ਬੱਸ ਪਾਰਕਿੰਗ, ਐਂਟਰੀ ਗੇਟ, ਟਿਕਟ ਕਾਊਂਟਰ, ਪਹੁੰਚ ਸੜਕ ਸਮੇਤ ਵੱਡੀ ਪੱਧਰ ਤੇ ਕੰਮ ਹੋਣਗੇ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਮਗਰੋਂ ਫਿਰੋਜ਼ਪੁਰ ਸੈਰ ਸਪਾਟਾ ਵਜੋਂ ਦੇਸ਼ ਤੇ ਦੁਨੀਆਂ ਦੇ ਨਕਸ਼ੇ ਤੇ ਆਵੇਗਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਹੋਰ ਵੱਡੇ ਪ੍ਰਾਜੈਕਟ ਉਲੀਕੇ ਗਏ ਹਨ। ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਮੁੱਚੇ ਵਿਕਾਸ ਲਈ ਜਿੱਥੇ ਯਤਨਸ਼ੀਲ ਹੈ ਉਥੇ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ , ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੀ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਰਾਜ ਸਰਕਾਰ ਵੱਲੋਂ ਵੱਡੀ ਪੱਧਰ ਤੇ ਇਤਿਹਾਸਕ ਤੇ ਸੱਭਿਆਚਾਰਕ ਮੇਲੇ ਵੀ ਆਉਣ ਵਾਲੇ ਸਮੇਂ ਵਿੱਚ ਕਰਵਾਏ ਜਾਣਗੇ ਜਿਸ ਨਾਲ ਦੇਸ਼-ਵਿਦੇਸ਼ ਤੋਂ ਲੋਕ ਰਾਜ ਵਿੱਚ ਘੁੰਮਣ ਅਤੇ ਆਨੰਦ ਲੈਣ ਵਿੱਚ ਦਿਲਚਸਪੀ ਲੈਣਗੇ ਜਿਸ ਨਾਲ ਉਨ੍ਹਾਂ ਨੂੰ ਰਾਜ ਦੇ ਵੱਡਮੁੱਲੇ ਤੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣ ਦੀ ਰੁਚੀ ਪੈਦਾ ਹੋਵੇਗੀ। 

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajneesh Kumar Dahiya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD