Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ ਖਰਚੇ ਜਾਣਗੇ 10 ਲੱਖ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 14 Jun 2023

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਸ਼ੁਰੂ ਕੀਤੀ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਵਿਧਾਇਕ ਨੇ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਦੇ ਚੌਂਕ ਲਛਮਣਸਰ ਵਾਰਡ ਨੰਬਰ 62 ਵਿਖੇ ਸਥਿਤ ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ ਨੀਂਹ ਪੱਥਰ ਰੱਖਦੇ ਸਮੇਂ ਕੀਤਾ। 

ਉਨਾਂ ਕਿਹਾ ਕਿ ਇਸ ਦੀ ਉਸਾਰੀ ਅਤੇ ਨਵੀਨੀਕਰਨ ਲਈ 10 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਡਾ ਨਿੱਜਰ ਨੇ ਵਾਰਡ ਨੰਬਰ-62 ਦੇ ਚੌਕ ਲਛਮਨਸਰ ਵਿਖੇ ਸ੍ਰੀ ਸ਼ਿਵਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਰੱਖੀ ਗਈ ਮੀਟਿੰਗ ਵਿਚ ਵੀ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਸ਼ਿਵਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਡਾ. ਨਿੱਜਰ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਕਮੇਟੀ ਦੇ ਮੈਂਬਰ ਸਾਹਿਲ ਸੁਨੱਖ ਵੱਲੋਂ ਡਾ. ਨਿੱਜਰ ਦੁਆਰਾ ਹਲਕਾ ਦੱਖਣੀ ਵਿੱਚ ਲੋਕ ਹਿੱਤਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।

ਡਾ. ਨਿੱਜਰ ਨੇ ਲੋਕਾਂ ਨੂੰ ਹਲਕਾ ਦੱਖਣੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਵਾਅਦਾ ਕੀਤਾ ਕਿ ਭਵਿੱਖ ਵਿੱਚ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾ. ਨਿੱਜਰ ਵੱਲੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੱਖਣੀ ਹਲਕੇ ਵਿਚ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੂਣੀਆਂ ਗਈਆਂ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।

ਇਸ ਮੌਕੇ ਤੇ ਸ਼੍ਰੀ ਸ਼ਿਵਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਸਾਗਰ, ਸੁਰੇਸ਼, ਡਿਪਟੀ, ਸਾਹਿਲ ਸੁਨੱਖ, ਜਗਦੀਪ ਸਿੰਘ ਜੱਗਾ, ਬਲਾਕ ਪ੍ਰਧਾਨ ਨਰਿੰਦਰ ਮਰਵਾਹਾ, ਮੌਂਟੂ ਸਰਬਜੀਤ ਸਿੰਘ ਆਦਿ ਹਾਜਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD