Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸਬੰਧ ਵਿਚ ਜਾਰੀ ਕੀਤੇ ਗਏ ਜਾਗਰੁਕਤਾ ਬੈਨਰ

ਕਿਸੇ ਵੀ ਤਰ੍ਹਾਂ ਦਾ ਤੰਬਾਕੂ ਛੱਡਣ ਲਈ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਤੰਬਾਕੂ ਛੁਡਾਉ ਕੇਂਦਰ ਨਾਲ ਸੰਪਰਕ ਕਰੋ :-ਸਿਵਲ ਸਰਜਨ

Health, Dr. Ranju Singla, Civil Surgeon Sri Muktsar Sahib, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Jun 2023

Last updated on: Jun 14, 2023, 00:00 IST

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਤੰਬਾਕੂ ਕੰਟਰੋਲ ਐਕਟ ਸਬੰਧੀ ਜਾਗਰੁਕ ਕਰਨ ਲਈ ਡਾ ਰੰਜੂ ਸਿੰਗਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਸਬੰਧੀ  ਜਾਗੁਰਕਤਾ ਬੈਨਰ ਸਿਵਿਲ ਸਰਜਨ ਵਿਖੇ ਜਾਰੀ ਕੀਤੇ ਗਏ।

ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿਚ ਤੰਬਾਕੂ ਕੰਟਰੋਲ ਐਕਟ ਨੂੰ ਲਾਗੂ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ ਵੱਖ ਦਫਤਰਾਂ, ਪ੍ਰਾਇਵੇਟ ਅਦਾਰਿਆਂ, ਦੁਕਾਨਾ ਅਤੇ ਪਬਲਿਕ ਸਥਾਨਾਂ ਦੀ ਸਮੇਂ ਸਮੇਂ ਇੰਸਪੈਕਸ਼ਨ ਕੀਤੀ ਜਾਂਦੀ ਹੈ ਅਤੇ ਜਿੱਥੇ ਕਿਤੇ ਵੀ ਕੋਟਪਾ ਐਕਟ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਰੂਲਾਂ ਅਨੁਸਾਰ ਜੁਰਮਾਨਾ ਕੀਤਾ ਜਾਂਦਾ ਹੈ।

ਉਨ੍ਹਾ ਦੱਸਿਆ ਕਿ ਕੋਟਪਾ ਐਕਟ ਦੀਆਂ ਵੱਖ ਵੱਖ ਧਾਰਾਵਾਂ ਅਧੀਨ ਡਿਸਪਲੇ ਬੈਨਰ ਜੋ ਕਿ ਸਬੰਧਤ ਸੰਸਥਾ ਵਲੋਂ ਲਗਾਉਣੇ  ਜਰੂਰੀ ਹਨ ਸਿਹਤ ਵਿਭਾਗ ਵਲੋਂ ਤਿਆਰ ਕਰਵਾਏ ਗਏ ਹਨ ਅਤੇ ਸਬੰਧਤ ਟੀਮਾਂ ਨੂੰ ਦਿੱਤੇ ਜਾਣਗੇ ਤਾਂ ਜੋ ਜਿਲ੍ਹੇ ਵਿਚ ਕੋਟਪਾ ਐਕਟ ਨੂੰ ਪੂਰੀ ਤਰ੍ਹਾ ਲਾਗੂ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾ ਕਿਹਾ ਕਿ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ,ਹਾਰਟ ਅਟੈਕ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਵਿਚ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗ ਸਕਦੀਆਂ ਹਨ ।

ਇਸ ਤੋਂ ਇਲਾਵਾ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ ।ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਦਾ ਕਾਰਨ ਬਣਦਾ ਹੈ।ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਭੈੜੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਕਮਰਾ ਨੰ. 24 ਵਿਚ ਬਣੇ ਤੰਬਾਕੂ ਛੁਡਾਉ ਕੇਂਦਰ ਵਿਚ ਜਾ ਸੰਪਰਕ ਕਰ ਸਕਦਾ ਹੈ ਜਿੱਥੇ ਕਿ ਬਿਨਾ ਕਿਸੇ ਤਕਲੀਫ ਤੋਂ ਹਰ ਤਰ੍ਹਾਂ ਦਾ ਤੰਬਾਕੂ ਮੁਫਤ ਛੁਡਾਇਆ ਜਾਂਦਾ ਹੈ।

ਇਸ ਮੌਕੇ ਜਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਕਿਹਾ ਕਿ ਤੰਬਾਕੁ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਕੋਟਪਾ ਐਕਟ 2003 ਲਾਗੂ ਕੀਤਾ ਗਿਆ ਹੈ ।ਜਿਸ ਦੀਆਂ ਵੱਖ ਵੱਖ ਧਾਰਵਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ , ਸੈਕਸ਼ਨ 6ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਤਕੀਆਂ ਦੁਆਰਾ ਤੰਬਾਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ, ਸੈਕਸ਼ਨ 6ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ , ਸੈਕਸ਼ਨ ਨੰ. 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ  ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਅਤੇ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖ ਕੇ ਨਹੀ ਵੇਚੇ ਜਾ ਸਕਦੇ ਹਨ, ਸੇਕਸ਼ਨ ਨੰ. 7 ਅਧੀਨ ਬੀੜੀ ਸਿਗਰਟ, ਜਰਦਾ, ਜਰਦੇ ਦੀਆਂ ਪੁੜੀਆ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉਪਰ 85ਪ੍ਰਤੀਸ਼ਤ ਜਗ੍ਹਾ ਉਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ ਅਤੇ ਕੋਈ ਵੀ ਤੰਬਾਕੁ ਪਦਾਰਥ ਖੁੱਲੇ ਰੂਪ ਵਿਚ ਨਹੀ ਵੇਚੇ ਜਾ ਸਕਦੇ।

ਉਨ੍ਹਾ ਦੱਸਿਆ ਕਿ ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 200 ਰੁਪੈ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਸੇਕਸ਼ਨ ਨੰ. 5 ਅਤੇ 7 ਦੀ ਉਲੰਘਣਾਂ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਨੂੰ ਜੁਰਮਾਨੇ ਦਾ ਨਾਲ ਕੋਰਟ ਕੇਸ ਤੇ ਸਜ੍ਹਾ ਵੀ ਹੋ ਸਕਦੀ ਹੈ ।ਉਨ੍ਹਾ ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਫ ਲਾਇਨ ਨੰ. 104, 1800110456 ਤੇ ਸੰਪਰਕ ਕੀਤਾ ਜਾ ਸਕਦਾ ਹੈ ।

ਇਸ ਸਮੇਂ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ , ਡਾ ਵਰੁਣ ਵਰਮਾ, ਯੋਗੇਸ਼ ਗੋਇਲ ਫੂਡ ਸੇਫਟੀ ਅਫਸਰ, ਗੁਰਚਰਨ ਸਿੰਘ ,ਸ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਾਗਵਾਨ ਦਾਸ ਅਤੇ ਲਾਲ ਚੰਦ ਜਿਲ਼੍ਹਾ ਸਿਹਤ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ ਅਤੇ ਟੀਮਾ ਦੇ ਮੈਂਬਰ ਹਾਜ਼ਰ ਸਨ।

 

Tags: Health , Dr. Ranju Singla , Civil Surgeon Sri Muktsar Sahib , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD