Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਵਲੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਸੂਬਾ ਮੀਤ ਪ੍ਰਧਾਨ ਬਣਾਉਣ ਲਈ ਕੀਤਾ ਪਾਰਟੀ ਹਾਈਕਮਾਂਡ ਦਾ ਧੰਨਵਾਦ

Sharanpal Singh Makkar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 14 Jun 2023

Last updated on: Jun 14, 2023, 00:00 IST

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਾਸੀਆਂ ਦੇ ਹਿਤਾਂ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਆਮ ਆਦਮੀ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਬਣਾਉਣ ਲਈ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਵਲੋਂ ਆਪਣੀ ਟੀਮ ਨਾਲ ਖੰਨੇ ਪਹੁੰਚ ਕੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਤਰੁਣਪ੍ਰੀਤ ਸਿੰਘ ਸੌਂਦ ਨੂੰ ਸਿਰੋਪਾਓ ਪਾ ਕੇ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਦਿੱਤੀਆਂ। 

ਉਨ੍ਹਾਂ ਦੇ ਨਾਲ ਵਪਾਰ ਮੰਡਲ ਦਿਹਾਤੀ ਦੇ ਪ੍ਰਧਾਨ ਧਰਮਿੰਦਰ ਸਿੰਘ ਰੂਪਰਾਏ, ਮਿਉਂਸਪਲ ਕੌਂਸਲਰ ਖੰਨਾ ਸੁਖਮਨਜੀਤ ਸਿੰਘ,ਆਪ ਸੀਨੀਅਰ ਆਗੂ ਲਛਮਣ ਸਿੰਘ ਗਰੇਵਾਲ, ਮੁਲਾਂਪੁਰ ਦਾਖਾਂ ਤੋਂ ਬਲਵਿੰਦਰ ਸਿੰਘ ਬੱਸਣ, ਜਸਪ੍ਰੀਤ ਸਿੰਘ ਜੱਸੀ, ਨਵਲ ਕੁਮਾਰ ਸ਼ਰਮਾ, ਰਾਹੁਲ ਜੋਸ਼ੀ ਮੋਜੂਦ ਸਨ। ਇਸ ਮੌਕੇ ਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਹਾਈ ਕਮਾਂਡ ਵੱਲੋਂ ਇਕ ਸਾਦੇ ਜਿਹੇ ਘਰ ਵਿੱਚ ਜੰਮੇ ਹੋਏ ਸਾਧਾਰਨ ਜਿਹੇ ਇਨਸਾਨ ਨੂੰ ਜਿੰਨਾ ਦਾ ਪਿਛੋਕੜ ਕਿਸੀ ਵੀ ਪਾਰਟੀ ਦੀ ਰਾਜਨੀਤੀ ਨਾਲ ਨਹੀਂ ਹੈ ਉਸ ਇਨਸਾਨ ਨੂੰ ਇੰਨੇ ਵੱਡੇ ਅਹੁਦੇ ਉਤੇ ਬਿਠਾਉਣਾ ਇਕ ਮਾਣ ਵਾਲੀ ਗੱਲ ਹੈ। 

ਸਾਨੂੰ ਪੂਰੀ ਆਸ ਹੈ ਕਿ ਤਰੁਣਪ੍ਰੀਤ ਸਿੰਘ ਸੌਂਦ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਵਲੰਟੀਅਰਜ਼ ਸਾਹਿਬਾਨ ਵੀ ਮੌਜੂਦ ਸਨ।

 

Tags: Sharanpal Singh Makkar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD