Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ 'ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਨਾਜਾਇਜ਼ ਕਬਜ਼ਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 14 Jun 2023

Last updated on: Jun 14, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਡਡਿਆਲ (ਬਲਾਕ ਦਸੂਹਾ) ਵਿੱਚ 850 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ।

ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ ਜਦਕਿ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ। 

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਤਿਹਾਸਕ ਪਹਿਲ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਲਾਕ ਮਾਜਰੀ ਵਿੱਚ ਸਭ ਤੋਂ ਵੱਡੇ ਰਕਬੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖ਼ੁਦ ਸੰਭਾਲੀ ਸੀ।

ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ ਜਿਸ ਵਿੱਚੋਂ ਪਿਛਲੇ ਸਾਲ ਸਰਕਾਰ ਵੱਲੋਂ ਕਰੀਬ 2709 ਕਰੋੜ ਰੁਪਏ ਮੁੱਲ ਦੀ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਦਕਿ ਇਸ ਵਰ੍ਹੇ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 2412 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਵਿੱਚ ਕੋਈ ਦਿੱਕਤ ਨਾ ਆਵੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD