Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਗਡਕਰੀ ਨੇ ਮੁੱਖ ਮੰਤਰੀ ਦੀ ਮੰਗ ਮੰਨੀ, ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਰਿੰਕੂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਾਲ ਕੀਤੀ ਮੁਲਾਕਾਤ

Nitin Gadkari, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਨਵੀਂ ਦਿੱਲੀ , 14 Jun 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ।ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।

ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ।  ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ।  ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।    

 

Tags: Nitin Gadkari , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD