Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਬਜੁਰਗ ਦੁਰ-ਵਿਵਹਾਰ ਜਾਗਰੂਕਤਾ ਦਿਵਸ ਮਨਾਇਆ

ਸਾਨੂੰ ਬਜੁਰਗਾ ਦਾ ਸਤਿਕਾਰ ਕਰਨਾ ਚਾਹੀਦਾ ਹੈ:-ਡਾ. ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib, Fathegarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 15 Jun 2023

Last updated on: Jun 15, 2023, 00:00 IST

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਜਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਵ ਬਜੁਰਗ ਦੁਰ-ਵਿਵਹਾਰ ਜਾਗਰੂਕਤਾ ਦਿਵਸ ਮਨਾਇਆ ਗਿਆ । ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਸੰਬੋਧਨ ਕਰਦਿਆ ਕਿਹਾ ਕਿ ਦੁਨੀਆ ਵਿੱਚ ਹਰ ਸਾਲ 15 ਜੂਨ ਦਾ ਦਿਨ ਵਿਸ਼ਵ ਬਜੁਰਗ ਦੁਰ-ਵਿਵਹਾਰ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਬਜੁਰਗਾ ਦੇ ਨਾਲ ਹੋਣ ਵਾਲੇ ਦੁਰ-ਵਿਵਹਾਰ ਵੱਲ ਲੋਕਾਂ ਦਾ ਧਿਆਨ ਕੇਂਦਰਿਤ ਕਰਨਾ ਉਨ੍ਹਾ ਨੂੰ ਜਾਗਰੂਕ ਕਰਨਾ ਅਤੇ ਇਸ ਨੂੰ ਰੋਕਣ ਦੇ ਯਤਨ ਕਰਨਾ ਹੈ ਕਿਉਂਕਿ ਅਜੋਕੇ ਸਮੇਂ ਵਿੱਚ ਬਜੁਰਗਾ ਨਾਲ ਦੁਰ-ਵਿਵਹਾਰ ਇੱਕ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਬਜੁਰਗਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਬਜੁਰਗ ਘਰ ਦੀ ਨੀਂਹ ਹੁੰਦੇ ਹਨ। ਸਾਨੂੰ ਬਜੁਰਗ ਵਿਅਕਤੀਆਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ ਕਿਉਂਕਿ ਸਨਮਾਣ ਨਾਲ ਜੀਣ ਦਾ ਹਰ ਇੱਕ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਅੱਜ-ਕੱਲ੍ਹ ਬਜੁਰਗਾ ਦੇ ਪ੍ਰਤੀ ਦੁਰ-ਵਿਵਹਾਰ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਬਜੁਰਗਾਂ ਨੂੰ ਸਰੀਰਕ, ਮਾਨਸਿਕ ਪੀੜ ਦਾ ਸਾਹਮਣਾ ਕਰਨਾ ਪੈਂਦਾ ਹੈ। 

ਉਨ੍ਹਾ ਕਿਹਾ ਕਿ ਇਸ ਉਮਰ ਵਿੱਚ ਸਿਰਫ ਦਵਾਈਆਂ ਅਤੇ ਭੋਜਨ ਹੀ ਉਨ੍ਹਾ ਬਜੁਰਗਾ ਦੀ ਜਰੂਰਤ ਨਹੀਂ ਹੁੰਦੀ ਬਲਕਿ ਸਨਮਾਨ ਦੀ ਵੀ ਜਰੂਰਤ ਹੁੰਦੀ ਹੈ। ਸਾਨੂੰ ਬਜੁਰਗਾ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।  

ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਕਰਨੈਲ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ,  ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਮਰਜੀਤ ਸਿੰਘ,  ਅਤੇ ਆਮ ਲੋਕ ਹਾਜਰ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fathegarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD