Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਪੱਤੀ ਮਨਸੂਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 15 Jun 2023

ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਵੱਲੋਂ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੇ ਪਿੰਡ ਸੁਲਤਾਨਵਿੰਡ ਦੇ ਵਾਰਡ ਨੰਬਰ 35 ਪੱਤੀ ਮਨਸੂਰ ਵਿਖੇ ਸਥਿਤ ਧਰਮਸ਼ਾਲਾ ਦੀ ਉਸਾਰੀ ਅਤੇ ਮੁਰੰਮਤ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ ਅਤੇ ਇਹਨਾਂ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਇਸ ਮੌਕੇ ਵਾਰਡ ਨੰਬਰ 35 ਦੇ ਲੋਕਾਂ ਵਲੋਂ ਇੱਕ ਮੀਟਿੰਗ ਦਾ ਆਯੋਜਨ ਵੀ ਕੀਤਾ ਗਿਆ। ਜਿਸ ਵਿੱਚ ਪਿੰਡ ਵਾਸੀਆਂ ਵੱਲੋਂ ਡਾ. ਨਿੱਜਰ ਦੁਆਰਾ ਹਲਕੇ ਵਿੱਚ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਤੱਕ ਪਿਛਲੀਆਂ ਸਰਕਾਰਾਂ ਵੱਲੋਂ ਕਦੇ ਵੀ ਸੁਲਤਾਨਵਿੰਡ ਪਿੰਡ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਗਿਆ। 

ਪਰ ਹੁਣ ਸੁਲਤਾਨਵਿੰਡ ਪਿੰਡ ਦਾ ਜੋ ਵਿਕਾਸ ਪਿਛਲੇ ਇੱਕ ਸਾਲ ਦੌਰਾਨ ਡਾ. ਨਿੱਜਰ ਦੁਆਰਾ ਕੀਤਾ ਗਿਆ ਹੈ ਅਸੀ ਸਮੂਹ ਪਿੰਡ ਵਾਸੀ ਉਸ ਲਈ ਇਹਨਾਂ ਦੇ ਹਮੇਸ਼ਾਂ ਰਿਣੀ ਰਹਾਂਗੇ। ਡਾ. ਨਿੱਜਰ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਲਤਾਨਵਿੰਡ ਪਿੰਡ ਇੱਕ ਇਤਿਹਾਸਿਕ ਪਿੰਡ ਹੈ ਅਤੇ ਉਹਨਾਂ ਦਾ ਸੁਪਨਾ ਹੈ ਕਿ ਸੁਲਤਾਨਵਿੰਡ ਪਿੰਡ ਨੂੰ ਪੰਜਾਬ ਦੇ ਇੱਕ ਮਾਡਲ ਪਿੰਡ ਵੱਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਇਸ ਦੇ ਵਿਕਾਸ ਲਈ  ਫੰਡਾਂ ਦੀ ਕਿਸੇ ਵੀ ਕਿਸਮ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। 

ਡਾ. ਨਿੱਜਰ ਨੇ ਸਰਕਾਰ ਦੁਆਰਾ ਦੱਖਣੀ ਹਲਕੇ ਵਿੱਚ ਇੱਕ ਸਾਲ ਵਿੱਚ ਕੀਤੇ ਗਏ ਕੰਮਾ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਤੇ ਉਹਨਾਂ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆ ਗਈਆਂ ਅਤੇ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਵੀ ਕਰਵਾਇਆ ਗਿਆ।

ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡ ਜਸਪ੍ਰੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬਲਜੀਤ ਸਿੰਘ ਰਿੰਕੂ, ਜਸਵੰਤ ਸਿੰਘ ਪੱਖੋਕੇ, ਰਾਜ ਕੌਰ, ਮਨਜੀਤ ਸਿੰਘ ਫੋਜੀ, ਮਨਪ੍ਰੀਤ ਸਿੰਘ, ਨਵਨੀਤ, ਮਨਿੰਦਰਪਾਲ ਸਿੰਘ ਆਦਿ ਹਾਜਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD