Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਟਿਆਲਾ 'ਚ ਮਸਜਿਦਾਂ ਦੇ ਵਿਕਾਸ ਲਈ 5 ਲੱਖ ਦਾ ਫ਼ੰਡ ਜਾਰੀ ਕੀਤਾ, ਨਵੀਂ ਮਸਜਿਦਾਂ ਨੂੰ 6-6 ਹਜ਼ਾਰ ਦੀ ਸਹਾਇਤਾ ਰਾਸ਼ੀ ਦੀ ਸ਼ੁਰੂਆਤ

Punjab Admin , M.F Faruki , Punjab Police , Police, ADGP, Patiala

Web Admin

Web Admin

5 Dariya News

ਪਟਿਆਲਾ , 15 Jun 2023

Last updated on: Jun 15, 2023, 00:00 IST

ਪੰਜਾਬ ਵਕਫ਼ ਬੋਰਡ ਦੇ ਵੱਲੋਂ ਪਹਿਲੀ ਵਾਰ ਸੂਬੇ ਵਿੱਚ ਮਸਜਿਦਾਂ ਦੇ ਵਿਕਾਸ ਅਤੇ ਕਬਰਸਤਾਨ ਦੇ ਵਿਕਾਸ ਕੰਮਾਂ ਲਈ ਲੱਖਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਇਹ ਫ਼ੰਡ ਜਾਰੀ ਹੋ ਰਿਹਾ ਹੈ ਅਤੇ ਇਸ ਕੜੀ ਦੇ ਤਹਿਤ ਜ਼ਿਲ੍ਹਾ ਪਟਿਆਲਾ ਦੀਆਂ ਮਸਜਿਦਾਂ ਦੇ ਵਿਕਾਸ ਨੂੰ ਲੈ ਕੇ ਲਗਾਤਾਰ ਪੰਜਾਬ ਵਕਫ਼ ਬੋਰਡ ਦੇ ਵੱਲੋਂ ਫ਼ੰਡ ਜਾਰੀ ਕੀਤਾ ਗਿਆ ਹੈ।

ਪਿਛਲੇ ਪੰਜ ਮਹੀਨਿਆਂ ਵਿੱਚ ਵਕਫ਼ ਬੋਰਡ ਦੇ ਵੱਲੋਂ ਪਟਿਆਲਾ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ 5 ਲੱਖ ਰੁਪਏ ਦਾ ਫ਼ੰਡ ਜਾਰੀ ਕੀਤਾ ਗਿਆ ਹੈ ਅਤੇ ਇਸ ਦੇ ਇਲਾਵਾ ਪੰਜਾਬ ਵਕਫ਼ ਬੋਰਡ ਦੇ ਵੱਲੋਂ ਸਾਰੇ ਮਸਜਿਦਾਂ ਦੇ ਇਮਾਮ ਨੂੰ 6 - 6 ਹਜ਼ਾਰ ਰੁਪਏ ਦੀ ਆਰਥਿਕ ਮਦਦ ਵੀ ਦਿੱਤੀ ਜਾਂਦੀ ਹੈ ਅਤੇ ਇਸ ਵਿੱਚ ਪਿਛਲੇ ਪੰਜ ਮਹੀਨਿਆਂ ਵਿੱਚ ਜ਼ਿਲ੍ਹੇ ਦੀਆਂ 8 ਮਸਜਿਦਾਂ ਨੂੰ ਸ਼ਾਮਿਲ ਕੀਤਾ ਗਿਆ ਹੈ।

ਪਟਿਆਲਾ ਦੇ ਐਸਟੇਟ ਅਫ਼ਸਰ ਗੁਲਜ਼ਾਰ ਮੁਹੰਮਦ ਨੇ ਦੱਸਿਆ ਕਿ ਐਡਮਨਿਸਟਰੇਟਰ ਐਮ.ਐਫ ਫਾਰੁਕੀ ਆਈਪੀਏਸ ਏਡੀਜੀਪੀ ਦੀ ਅਗਵਾਈ ਵਿੱਚ ਲਗਾਤਾਰ ਬਿਹਤਰ ਕੰਮ ਕੀਤਾ ਜਾ ਰਿਹਾ ਹੈ। ਸਥਾਨਕ ਮੁਸਲਿਮ ਭਾਈਚਾਰੇ ਵੱਲੋਂ ਜੋ ਵੀ ਜਾਇਜ਼ ਮੰਗ ਉਨ੍ਹਾਂ ਨੂੰ ਭੇਜੀ ਜਾ ਰਹੀ ਹੈ , ਉਸ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਾਡਾ ਮੁੱਖ ਕੰਮ ਮੁਸਲਿਮ ਭਾਈਚਾਰੇ ਨੂੰ ਕਬਰਸਤਾਨ ਉਪਲਬਧ ਕਰਵਾਉਣਾ ਅਤੇ ਮਸਜਿਦਾਂ ਦੀ ਬਿਹਤਰ ਦੇਖਭਾਲ ਕਰਨਾ ਹੈ। ਕਬਰਸਤਾਨਾਂ ਦੀ ਚਾਰਦਵਾਰੀ ਤੋਂ ਲੈ ਕੇ ਮਸਜਿਦਾਂ ਦੇ ਸੁੰਦਰੀਕਰਨ ਨੂੰ ਲੈ ਕੇ ਵੀ ਫ਼ੰਡ ਜਾਰੀ ਕੀਤਾ ਜਾ ਰਿਹਾ ਹੈ।

ਏ.ਡੀ.ਜੀ.ਪੀ. ਐਮ.ਐਫ. ਫਾਰੁਕੀ ਨੇ ਦੱਸਿਆ ਕਿ ਅਸੀਂ ਮਸਜਿਦ, ਕਬਰਸਤਾਨਾਂ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸਿਸਟਮ ਨੂੰ ਵੀ ਅੱਪਡੇਟ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਆਉਣ ਵਾਲੇ ਮਹੀਨਿਆਂ ਵਿੱਚ ਕਈ ਵੱਡੀਆਂ ਯੋਜਨਾਵਾਂ ਦੇਖਣ ਨੂੰ ਮਿਲਣਗੀਆਂ।

ਪੰਜਾਬ ਵਕਫ਼ ਬੋਰਡ ਦੇ ਵੱਲੋਂ ਨਾਭਾ ਵਿੱਚ ਮਸਜਿਦ ਉਪਰ 1.50 ਲੱਖ , ਪਿੰਡ ਉੱਚਾ ਵਿੱਚ ਮਦੀਨਾ ਮਸਜਿਦ ਨੂੰ 2 ਲੱਖ , ਸੁਲੇਮਾਨਿਆ ਮਸਜਿਦ ਨੂੰ 1.50 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।

ਅਕਸਾ ਮਸਜਿਦ, ਮਸਜਿਦ ਉਮਰ, ਉਸਮਾਨ ਮਸਜਿਦ, ਬਿਲਾਲ ਮਸਜਿਦ, ਮਸਜਿਦ -ਏ- ਬਿਲਾਲ, ਉਮਰ ਮਸਜਿਦ, ਮਸਜਿਦ ਮੇਨ ਨੂੰ 6-6 ਹਜ਼ਾਰ ਰੁਪਏ ਦੀ ਮਹੀਨਾ ਏਡ ਜਾਰੀ ਕੀਤੀ ਜਾ ਰਹੀ ਹੈ।

 

Tags: Punjab Admin , M.F Faruki , Punjab Police , Police , ADGP , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD