Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ 25 ਜੇਲ੍ਹਾਂ 'ਚ ਬੰਦੀਆਂ ਦੀ ਸਿਹਤ ਜਾਂਚ ਲਈ ਪਟਿਆਲਾ ਤੋਂ ਕਰਵਾਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ

ਟੀ.ਬੀ., ਪੀਲੀਏ, ਏਡਜ਼ ਤੇ ਯੌਨ ਰੋਗਾਂ ਦੀ ਜਾਂਚ ਕਰਕੇ ਬੰਦੀਆਂ ਦਾ ਹੋਵੇਗਾ ਇਲਾਜ-ਸਿਹਤ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Patiala, Deputy Commissioner Patiala, Aditya Uppal, Patiala, Civil Surgeon Patiala Dr. Raminder Kaur

Web Admin

Web Admin

5 Dariya News

ਪਟਿਆਲਾ , 15 Jun 2023

Last updated on: Jun 15, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਰਾਜ ਸਮਾਗਮ ਦੌਰਾਨ ਸੂਬੇ ਦੀਆਂ 25 ਜੇਲਾਂ ਅੰਦਰ ਬੰਦੀਆਂ ਦੀ ਜਾਂਚ ਲਈ ਮਹੀਨਾ ਭਰ ਚੱਲਣ ਵਾਲੀ ਸੂਬਾ ਪੱਧਰੀ ਸਕਰੀਨਿੰਗ ਮੁਹਿੰਮ ਦਾ ਆਗਾਜ਼ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ 3 ਕਰੋੜ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਵਚਨਬੱਧਤਾ ਪੂਰੀ ਸ਼ਿਦਤ ਨਾਲ ਨਿਭਾਅ ਰਹੀ ਹੈ।

ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ 30494 ਕੈਦੀਆਂ ਤੇ ਹਵਾਲਾਤੀਆਂ ਦੀ ਸਿਹਤ ਜਾਂਚ ਕਰਵਾਕੇ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਇਹ ਮੁਹਿੰਮ ਅਰੰਭੀ ਗਈ ਹੈ। ਸਿਹਤ ਮੰਤਰੀ ਦੇ ਨਾਲ ਏ.ਡੀ.ਜੀ.ਪੀ. ਜੇਲਾਂ ਅਰੁਣਪਾਲ ਸਿੰਘ ਤੇ  ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਆਡੱਪਾ ਕਾਰਥਿਕ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਜੇਲ੍ਹਾਂ ਦੇ ਬੰਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਲਈ ਮਨੋਰੋਗਾਂ ਦੇ ਮਾਹਰਾਂ ਤੇ ਕੌਂਸਲਰਾਂ ਦੀਆਂ ਸੇਵਾਵਾਂ ਲੈਣ ਸਮੇਤ ਬੰਦੀਆਂ ਦੀ ਲਗਾਤਾਰ ਸਿਹਤ ਜਾਂਚ ਲਈ ਆਈ.ਐਮ.ਏ. ਅਤੇ ਪ੍ਰਾਈਵੇਟ ਡਾਕਟਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਤੋਂ ਬਿਨ੍ਹਾਂ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਟੈਲੀਮੈਡੀਸਿਨ ਜਰੀਏ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਜੇਲ੍ਹਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ।

ਕੇਂਦਰੀ ਜੇਲ ਵਿਖੇ ਬੰਦੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕੈਦੀਆਂ ਤੇ ਹਵਾਲਾਤੀਆਂ ਨੂੰ ਜੇਲ੍ਹਾਂ ਅੰਦਰ ਬੰਦ ਰਹਿਣ ਦੇ ਸਮੇਂ ਦੀ ਸਦਵਰਤੋਂ ਸਵੈ-ਸੁਧਾਰ ਅਤੇ ਹੁਨਰ ਵਿਕਾਸ ਵੱਲ ਲਗਾਉਣ ਦੀ ਪ੍ਰੇਰਣਾ ਕਰਦਿਆਂ ਸੱਦਾ ਦਿੱਤਾ ਕਿ ਉਹ ਰਿਹਾਅ ਹੋਣ ਮਗਰੋਂ ਸਮਾਜ ਅੰਦਰ ਇੱਕ ਰੋਲ ਮਾਡਲ ਬਣਕੇ ਵਿਚਰਨ ਤਾਂ ਕਿ ਉਨ੍ਹਾਂ ਦੇ ਪੁਰਾਣੇ ਜੀਵਨ ਦੀ ਝਲਕ ਨਵੇਂ ਜੀਵਨ ਉਤੇ ਨਾ ਪਵੇ।

ਸਿਹਤ ਮੰਤਰੀ ਨੇ ਜੇਲ੍ਹਾਂ ਦੇ ਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਅਦਾਲਤ ਵੱਲੋਂ ਸੁਣਾਈ ਜੇਲ੍ਹ ਦੀ ਸਜਾ ਦੇ ਨਾਲ-ਨਾਲ ਆਪਣੇ ਆਪ ਸਹੇੜੀ ਬਿਮਾਰੀਆਂ ਵਾਲੀ ਸਜਾ ਭੁਗਤਣ ਤੋਂ ਬਚਣ ਲਈ ਇਸ ਸਕਰੀਨਿੰਗ ਮੁਹਿੰਮ ਦਾ ਲਾਭ ਉਠਾਉਣ, ਕਿਉਂਕਿ ਅਜਿਹੀਆਂ ਬਿਮਾਰੀਆਂ ਸਜਾ-ਏ-ਮੌਤ ਤੋਂ ਘੱਟ ਨਹੀਂ ਹੁੰਦੀਆਂ ਅਤੇ ਇਸ ਦਾ ਖਾਮਿਆਜ਼ਾ ਕੈਦੀ ਦੇ ਨਾਲ-ਨਾਲ ਉਸਦਾ ਪਰਿਵਾਰ ਵੀ ਭੁਗਤਦਾ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਅਧੀਨ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਵੱਲੋਂ ਇੰਟੈਗਰੇਟਿਡ ਯੌਨ ਰੋਗ, ਐਚ.ਆਈ.ਵੀ, ਟੀ.ਬੀ ਅਤੇ ਵਾਇਰਲ ਹੈਪੇਟਾਈਟਸ ਦੇ ਮਰੀਜਾਂ ਦੀ ਸ਼ਨਾਖ਼ਤ ਕਰਨ ਲਈ ਜੇਲਾਂ ਦੇ ਬੰਦੀਆਂ ਦੀ ਅਜਿਹੇ ਰੋਗਾਂ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ 14 ਜੁਲਾਈ 2023 ਤੱਕ ਤਾਂ ਵਿਧੀਵਤ ਢੰਗ ਨਾਲ ਚੱਲੇਗੀ ਹੀ ਬਲਕਿ ਇਸ ਤੋਂ ਬਾਅਦ ਵੀ ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਇਨ੍ਹਾਂ ਬੀਮਾਰੀਆਂ ਸਬੰਧੀ ਕਾਉਂਸਲਿੰਗ ਤੇ ਸਕਰੀਨਿੰਗ ਦਾ ਮੁੱਖ ਉਦੇਸ਼ ਅਜਿਹੇ ਮਰੀਜ਼ਾਂ ਦੀ ਭਾਲ ਤੇ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਣਾ ਹੈ। ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ 25 ਜੇਲ੍ਹਾਂ ਵਿੱਚ 29000 ਮਰਦ, 1493 ਮਹਿਲਾ ਬੰਦ ਹਨ ਜਦਕਿ 6 ਸਾਲ ਤੱਕ ਦੀ ਉਮਰ ਦੇ 35 ਬੱਚੇ ਵੀ ਆਪਣੀਆਂ ਮਾਵਾਂ ਨਾਲ ਰਹਿ ਰਹੇ ਹਨ, ਜਿਨ੍ਹਾਂ ਦੀ ਸਿਹਤ ਦੇ ਮੌਲਿਕ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਜੇਲ ਵਿਭਾਗ ਦਾ ਪੂਰਾ ਸਾਥ ਦੇ ਰਿਹਾ ਹੈ। 

ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਡੱਪਾ ਕਾਰਥਿਕ ਨੇ ਕਿਹਾ ਕਿ ਕੈਦੀ ਤੇ ਬੰਦ ਥਾਵਾਂ 'ਤੇ ਰਹਿਣ ਵਾਲੇ ਨਾਗਰਿਕਾਂ ਨੂੰ ਬਿਮਾਰੀਆਂ ਦਾ ਖ਼ਤਰਾ ਵਧੇਰੇ ਹੁੰਦਾ ਹੈ, ਜਿਸ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਕਿ ਬੰਦੀ ਜੇਲ੍ਹਾਂ ਤੋਂ ਤੰਦਰੁਸਤ ਹੋਕੇ ਹੀ ਬਾਹਰ ਜਾਣ ਤੇ ਇੱਕ ਨਿਰੋਏ ਸਮਾਜ ਦਾ ਹਿੱਸਾ ਬਣਨ।

ਇਸ ਮੌਕੇ ਡਾ. ਸੁਧੀਰ ਵਰਮਾ, ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਡੀ.ਆਈ.ਜੀ. ਜੇਲਾਂ ਸੁਰਿੰਦਰ ਸਿੰਘ ਸੈਣੀ, ਐਸ.ਐਸ.ਪੀ. ਵਰੁਣ ਸ਼ਰਮਾ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ, ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਕਰਨਲ ਜੇ.ਵੀ., ਪਰਦੀਪ ਜੋਸਨ ਤੇ ਸੁਰਜੀਤ ਗਾਂਧੀ, ਐਸ.ਪੀ. ਸਿਟੀ ਡਾ. ਮੁਹੰਮਦ ਸਰਫ਼ਰਾਜ ਆਲਮ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਪ੍ਰਿੰਸੀਪਲ ਜੇਲ੍ਹ ਟ੍ਰੇਨਿੰਗ ਸਕੂਲ ਪਰਵਿੰਦਰ ਸਿੰਘ, ਜੇਲ੍ਹ ਦੇ ਵਧੀਕ ਸੁਪਰਡੈਂਟ ਐਚ.ਐਸ. ਗਿੱਲ, ਡਿਪਟੀ ਸੁਪਰਡੈਂਟ ਅਪੇਕਸ਼ਾ ਸ਼ਰਮਾ, ਮੁਕੇਸ਼ ਕੁਮਾਰ, ਜੈਦੀਪ ਸਿੰਘ ਤੇ ਹਰਪ੍ਰੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਡਾ. ਕੌਮੀ ਏਡਜ਼ ਕੰਟਰੋਲ ਸੁਸਾਇਟੀ ਤੋਂ ਪਰਸ਼ਾਂਤ ਪਾਤਰਾ, ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਦੇ ਸੰਯੁਕਤ ਡਾਇਰੈਕਟਰ ਡਾ. ਮੀਨੂੰ ਤੇ ਪਵਨ ਰੇਖਾ, ਵਧੀਕ ਪ੍ਰਾਜੈਕਟ ਡਾਇਰੈਕਟਰ ਡਾ. ਬੋਬੀ ਗੁਲਾਟੀ, ਡਿਪਟੀ ਡਾਇਰੈਕਟਰ ਮੰਨੂ ਲਾਲੀਆ, ਮਨੀਸ਼ ਕੁਮਾਰ, ਗਗਨਪ੍ਰੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸੁਮਿਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੀ ਹਾਜਰ ਸਨ। 

ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਨੇ ਮੰਚ ਸੰਚਾਲਣ ਕੀਤਾ। ਜਦਕਿ ਏਡਜ਼ ਤੇ ਨਸ਼ਿਆਂ ਤੋਂ ਸਾਵਧਾਨ ਰਹਿਣ ਲਈ ਇੱਕ ਨੁਕੜ ਨਾਟਕ ਦਾ ਵੀ ਮੰਚਨ ਕੀਤਾ ਗਿਆ ਅਤੇ ਇੱਕ ਬੰਦੀ ਨੇ ਦੇਸ਼ ਭਗਤੀ ਦਾ ਗੀਤ ਸੁਣਾਇਆ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Patiala , Deputy Commissioner Patiala , Aditya Uppal , Patiala , Civil Surgeon Patiala Dr. Raminder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD