Monday, 27 May 2024

 

 

ਖ਼ਾਸ ਖਬਰਾਂ ਕੇਂਦਰ ਦੇ ਸਹਿਯੋਗ ਨਾਲ ਜਲਦੀ ਹੀ ਘੱਗਰ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ : ਪ੍ਰਨੀਤ ਕੌਰ ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਸਭਾਵਾਂ ਕਰਕੇ ਲਾਲਜੀਤ ਭੁੱਲਰ ਲਈ ਮੰਗੇ ਵੋਟ ਜਦੋਂ ਤੱਕ ਕੇਜਰੀਵਾਲ ਜਿੰਦਾ ਹੈ, ਕਿਸੇ ਵਿਚ ਹਿੰਮਤ ਨਹੀਂ ਹੈ ਕਿ ਤੁਹਾਡੇ ਰਾਖਵਾਂਕਰਨ ਨੂੰ ਖਤਮ ਕਰ ਸਕੇ- ਅਰਵਿੰਦ ਕੇਜਰੀਵਾਲ ਭਾਜਪਾ ਅੱਜ ਮੁੱਦਿਆਂ 'ਤੇ ਗੱਲ ਕਿਉਂ ਨਹੀਂ ਕਰ ਰਹੀ : ਸੁਪ੍ਰੀਆ ਸ੍ਰੀਨਾਤੇ ਕਾਂਗਰਸ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਬਾਲੀਵੁੱਡ ਅਦਾਕਾਰਾ ਮਹਿਮਾ ਚੌਧਰੀ ਨੇ ਸੋਹਾਣਾ ਹਸਪਤਾਲ ਦਾ ਦੌਰਾ ਕਰਦੇ ਹੋਏ ਕੈਂਸਰ ਦੇ ਮਰੀਜ਼ਾਂ ਨੂੰ ਮਿਲੇ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ

 

ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ - ਸਰਬਜੀਤ ਕੌਰ ਮਾਣੂੰਕੇ

ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿਚ ਹੀ ਰਹਿ ਰਹੇ ਹਾਂ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 15 Jun 2023

ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਿਵਾਦਿਤ ਕੋਠੀ ਨਾਲ ਸਬੰਧਤ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ ਹਾਂ। 

ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਛੇ ਸਾਲ ਤੋਂ ਵੱਧ ਸਮਾਂ ਵਿਧਾਇਕ ਰਹਿਣ ਦੇ ਬਾਵਜੂਦ ਮੈਂ ਅਤੇ ਮੇਰੇ ਪਤੀ ਦੀ ਕੋਈ ਜਾਇਦਾਦ ਨਹੀਂ ਹੈ। 

ਅਸੀਂ ਪਿਛਲੇ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਾਂ। ਮੈਂ ਉਹ ਘਰ ਵੀ ਕਿਰਾਏ 'ਤੇ ਲਿਆ ਸੀ। ਜਿਸਦਾ ਸਾਡੇ ਕੋਲ ਰੈਂਟ ਐਗਰੀਮੈਂਟ ਵੀ ਹੈ ਅਤੇ ਅਸੀਂ ਹਰ ਮਹੀਨੇ ਕਿਰਾਇਆ ਵੀ ਅਦਾ ਕੀਤਾ ਹੈ।

ਜਦੋਂ ਮੈਨੂੰ ਉਸ ਐੱਨ.ਆਰ.ਆਈ. ਮਕਾਨ ਮਾਲਕ ਵੱਲੋਂ ਕੋਠੀ ਖਾਲੀ ਕਰਨ ਲਈ ਕਿਹਾ ਗਿਆ ਤਾਂ ਮੈਂ ਕਿਹਾ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਲਈ ਡੇਢ ਮਹੀਨੇ ਦਾ ਸਮਾਂ ਲੱਗੇਗਾ ਪਰ ਉਹ ਜਲਦਬਾਜ਼ੀ ਕਰਨ ਲੱਗੇ। ਬੇਵਜ੍ਹਾ ਦਾ ਵਿਵਾਦ ਪੈਦਾ ਹੁੰਦਿਆਂ ਵੇਖ ਅਸੀਂ ਓਸ ਘਰ ਨੂੰ ਜਲਦ ਖਾਲੀ ਕਰਨ ਦਾ ਫੈਸਲਾ ਕੀਤਾ। 

ਕੁਝ ਦਿਨ ਪਹਿਲਾਂ ਹੀ ਮੈਂ ਜਗਰਾਉਂ ਦੀ ਰਾਇਲ ਕਲੋਨੀ ਵਿੱਚ ਨਵਾਂ ਮਕਾਨ ਕਿਰਾਏ ’ਤੇ ਲਿਆ ਹੈ, ਜਿੱਥੇ ਅਸੀਂ ਸ਼ਿਫਟ ਵੀ ਹੋ ਗਏ ਹਾਂ। ਮੈਂ ਉਸ ਕੋਠੀ ਦੀ ਚਾਬੀ ਵੀ ਵਾਪਸ ਕਰ ਦਿੱਤੀ ਹੈ। ਹੁਣ ਮੇਰਾ ਕਿਸੇ ਵਿਵਾਦਿਤ ਕੋਠੀ ਨਾਲ ਕੋਈ ਸਬੰਧ ਨਹੀਂ ਰਿਹਾ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਖਾਸ ਕਰਕੇ ਸੁਖਪਾਲ ਖਹਿਰਾ 'ਤੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸੁਖਪਾਲ ਖਹਿਰਾ 'ਤੇ ਸੜਕ 'ਤੇ ਕਬਜ਼ਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰਾਮਗੜ੍ਹ ਵਾਲੇ ਘਰ ਦੇ ਨੇੜੇ ਵਾਲੀ ਸੜਕ ਕਿੱਥੇ ਗਾਇਬ ਹੋ ਗਈ ਹੈ? 

ਮਾਣੂੰਕੇ ਨੇ ਖਹਿਰਾ 'ਤੇ ਨਜਾਇਜ਼ ਜਾਇਦਾਦ ਬਣਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ‘ਲੈਂਡ ਰੈਵੇਨਿਊ ਐਕਟ-1972’ ਅਨੁਸਾਰ ਪੰਜਾਬ ਵਿੱਚ ਸੇਮ ਵਾਲੇ ਖੇਤਰ ਵਿੱਚ ਕੋਈ ਵੀ ਵਿਅਕਤੀ 17 ਏਕੜ ਤੋਂ ਵੱਧ ਜ਼ਮੀਨ ਦਾ ਮਾਲਕ ਨਹੀਂ ਹੋ ਸਕਦਾ। 

ਉਸ ਸਮੇਂ ਖਹਿਰਾ ਦੇ ਘਰ ਵਿੱਚ ਉਨ੍ਹਾਂ ਦੇ ਪਿਤਾ ਅਤੇ ਦਾਦਾ ਜੀ ਸਨ। ਇਸ ਹਿਸਾਬ ਨਾਲ ਉਨ੍ਹਾਂ ਕੋਲ 34 ਏਕੜ ਜ਼ਮੀਨ ਬਣਦੀ ਹੈ। ਪਰ ਉਨ੍ਹਾਂ ਕੋਲ 51 ਏਕੜ ਜ਼ਮੀਨ ਕਿੱਥੋਂ ਆਈ?

ਉਨ੍ਹਾਂ ਖਹਿਰਾ 'ਤੇ ਆਪਣੇ ਇਕ ਦੋਸਤ ਰਾਹੀਂ ਚੰਡੀਗੜ੍ਹ ਸਥਿਤ ਮਕਾਨ ਹੜੱਪਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਖਾਸ ਦੋਸਤ, ਜੋ ਉਨ੍ਹਾਂ ਦਾ ਕਾਰੋਬਾਰੀ ਭਾਈਵਾਲ ਵੀ ਹੈ, ਨੇ ਚੰਡੀਗੜ੍ਹ ਸੈਕਟਰ-5 ਵਿਚ ਇਕ ਮਕਾਨ ਕਿਰਾਏ 'ਤੇ ਲਿਆ ਸੀ ਅਤੇ ਕੁਝ ਸਮੇਂ ਬਾਅਦ ਖਹਿਰਾ ਉਸ ਮਕਾਨ ਦਾ ਮਾਲਕ ਬਣ ਗਿਆ। ਉਸ ਨੇ ਉਸ ਮਕਾਨ ਦੀ ਕੀਮਤ ਸਿਰਫ਼ 16 ਲੱਖ ਰੁਪਏ ਦੱਸੀ ਹੈ ਜਦੋਂਕਿ ਇਹ ਕਰੋੜਾਂ ਦੀ ਜਾਇਦਾਦ ਹੈ। 

ਉਸ ਨੇ ਉਸ ਮਕਾਨ ਦੇ ਅਸਲੀ ਮਾਲਕ ਕੋਲ ਵੀ ਰਜਿਸਟਰੀ ਨਹੀਂ ਕਰਵਾਈ ਹੈ। ਖਹਿਰਾ ਦੇ ਉਸ ਦੋਸਤ 'ਤੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਸੁਖਪਾਲ ਖਹਿਰਾ ਨੂੰ ਇਸ ਮਾਮਲੇ 'ਤੇ ਜਵਾਬ ਦੇਣਾ ਚਾਹੀਦਾ ਹੈ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD