Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਸਾਫ਼-ਸਫ਼ਾਈ ਨੂੰ ਲੈ ਕੇ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਕਿਹਾ! ਆਉਣ ਵਾਲੇ ਸਮੇਂ ਚ' ਬਦਲਣ ਵਾਲੀ ਹੈ ਲੁਧਿਆਣਾ ਦੱਖਣੀ ਦੀ ਨੁਹਾਰ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 15 Jun 2023

Last updated on: Jun 15, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 29 ਤੋਂ ਸਫਾਈ ਅਭਿਮਾਨ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਹਰ ਇਕ ਵਾਰਡ ਦੀ ਚੰਗੇ ਤਰੀਕੇ ਨਾਲ ਸਫਾਈ ਕਰਨਗੇ I ਇਸ ਅਭਿਆਨ ਤਹਿਤ ਸ਼ੁਰੂਆਤੀ ਦੌਰ ਵਿੱਚ ਪਹਿਲੇ ਤਿੰਨ ਦਿਨਾਂ ਵਿਚ 29 ਨੰਬਰ ਵਾਰਡ ਦਾ ਚੱਪਾ-ਚੱਪਾ ਸਾਫ ਕੀਤਾ ਗਿਆ ਉਹਨਾਂ ਵਲੋਂ ਇਹ  ਸਫਾਈ ਮੁਹਿੰਮ ਚਲਾਈ ਗਈ ਤਾਂ ਜੋ ਹਲਕਾ ਦੱਖਣੀ ਦੀ ਸੋਹਣੀ ਦਿੱਖ ਨਜ਼ਰ ਆਏ ਜਿਸ ਦੀ ਸ਼ੁਰੂਆਤ ਵਾਰਡ ਨੰਬਰ 29 ਇੰਦਰਾ ਪਾਰਕ ਤੋਂ ਕੀਤੀ ਗਈ ਹੈ ਅਤੇ ਹਲਕਾ ਦੱਖਣੀ ਦੇ ਹਰ ਵਾਰਡ ਵਿਚ ਹੋਵੇਗੀ।

ਹਾਲਾਂਕਿ ਵਾਰਡ ਨੰਬਰ 33 ਤੇ 35 ਵਿੱਚ ਵੀ ਸਫਾਈ ਅਭਿਆਨ ਚਲਾਇਆ ਜਾ ਚੁੱਕਾ ਹੈ ਤੇ ਗਲੀਆਂ ਦੀ ਸਫ਼ਾਈ ਕਰਵਾਈ ਗਈ ਅਤੇ ਨਵੇਂ ਬੂਟੇ ਵੀ ਲਗਾਏ ਗਏ ਸਨ | ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਵਾਤਾਵਰਣ ਸਾਨੂੰ ਪ੍ਰਮਾਤਮਾ ਵੱਲੋਂ ਦਿੱਤੀ ਇੱਕ ਵੱਡਮੁੱਲੀ ਦੇਣ ਹੈ ਜੋ ਕਿ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। 

ਵਾਤਾਵਰਨ ਦੀ ਸਾਂਭ-ਸੰਭਾਲ ਲਈ ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਅਪੀਲ ਕੀਤੀ ਗਈ ਅਤੇ ਨਾਲ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਦੇ ਨਾਲ ਉਹਨਾਂ ਵਲੋਂ 2 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ  ਈਸ਼ਰ ਨਗਰ ਪੁੱਲ ਤੋਂ ਲੈ ਕੇ ਲੋਹਾਰਾ ਪੁੱਲ ਸਿਮਰਨ ਪੈਲੇਸ ਤੱਕ ਲੋਕਾਂ ਦੇ ਆਉਣ ਜਾਣ ਅਤੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕਰਨ ਦੇ ਕਾਰਜ਼ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਇਹਨਾਂ ਲਾਇਨਾਂ ਤੇ ਬਾਊਂਡਰੀ ਵਾਲ ਵੀ ਲਗਾਈ ਜਾ ਰਹੀ ਹੈ ਅਤੇ ਰਾਤ ਸਮੇ ਰੋਸ਼ਨੀ ਲਈ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ | 

ਇਸ ਦਾ ਮੁੱਖ ਮੰਤਵ ਹੈ ਹਲਕਾ ਨਿਵਾਸੀਆ ਅਤੇ ਬਾਹਰੋਂ ਆਉਣ ਵਾਲੇ ਰਾਹਗੀਰਾਂ ਲਈ ਸਹੂਲਤਾਂ ਵਿੱਚ ਵਾਧਾ ਕਰਨਾ ਹੈ। ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ। 

ਉਹਨਾਂ ਵੱਲੋਂ ਹਲਕੇ ਵਿੱਚ ਵੱਖ-ਵੱਖ ਸਫ਼ਾਈ ਅਭਿਆਨ ਤਾਂ ਚਲਾਏ ਹੀ ਜਾ ਰਹੇ ਨੇ ਪਰ ਇਸ ਉਪਰੰਤ ਵੱਧ ਰਹੀ ਗਰਮੀ ਦੇ ਮੌਸਮ ਨੂੰ ਦੇਖਦੇ ਉਹਨਾਂ ਵਲੋਂ ਹਲਕੇ ਵਿੱਚ ਲੱਗੇ ਟਿਊਬਵੈਲ ਪੰਪ  ਮੋਟਰਾਂ ਦਾ ਜਾਇਜ਼ਾ ਲਿਆ ਗਿਆ ਅਤੇ ਬੰਦ ਪਈਆਂ ਮੋਟਰਾਂ ਨੂੰ ਮੌਕੇ ਤੇ ਹੀ ਠੀਕ ਕਰਵਾਇਆ ਗਿਆ ਤਾਂ ਜੋ ਹਲਕੇ ਦੇ ਲੋਕਾਂ ਨੂੰ ਗਰਮੀ ਵਿੱਚ ਪਾਣੀ ਦੀ ਕੋਈ ਸਮੱਸਿਆ ਨਾ ਰਹੇ।

ਹਲਕੇ ਦੇ ਲੋਕਾਂ ਵੱਲੋਂ ਬੀਬੀ ਛੀਨਾ ਵੱਲੋਂ ਕੀਤੇ ਜਾ ਰਹੇ ਇਨਾਂ ਸ਼ਲਾਘਾਯੋਗ ਕੰਮਾਂ ਲਈ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD