Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hardeep Singh Puri, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 15 Jun 2023

Last updated on: Jun 15, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਅੱਜ ਇੱਥੇ ਹਰਦੀਪ ਪੁਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫ਼ਤਰ ਵੀ ਇਸੇ ਸ਼ਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਹਾਲੀ ਅਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜ਼ੀਰਕਪੁਰ, ਖਰੜ, ਡੇਰਾਬੱਸੀ ਅਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਅਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। 

ਭਗਵੰਤ ਮਾਨ ਨੇ ਕਿਹਾ ਕਿ ਖੇਤਰ ਨੂੰ ਯੋਜਨਾਬੱਧ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਫੰਡਾਂ ਦੀ ਲੋੜ ਹੈ। ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ । 

ਉਨ੍ਹਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ 50:50 ਸੀ ਜਦੋਂ ਕਿ ਅਮਰੁਤ 2.0  ਤਹਿਤ, ਆਬਾਦੀ ਦੀ ਇਸੇ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਲਈ ਇਹ ਅਨੁਪਾਤ 33:67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਅਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75:25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹਿਰ ਬਹੁਤ ਤੇਜ਼ੀ ਨਾਲ ਫੈਲ ਰਹੇ ਹਨ, ਇਸ ਲਈ ਇਨ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hardeep Singh Puri , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD