Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਬੋਰਡ ਵੱਲੋਂ ਖ਼ੂਨਦਾਨ ਕੈਂਪ ਵਿੱਚ ਉਚੇਚੇ ਤੌਰ ਤੇ ਸ਼ਿਰਕਤ ਕੀਤੀ

Sharanpal Singh Makkar, AAP, Aam Aadmi Party, Aam Aadmi Party Punjab, AAP Punjab, Blood Camp, Blood Donation Camp

Web Admin

Web Admin

5 Dariya News

ਲੁਧਿਆਣਾ , 15 Jun 2023

Last updated on: Jun 15, 2023, 00:00 IST

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮੁ ਸਤਾਵਦੀ ਨੂੰ ਸਮਰਪਿਤ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਆਲ ਇੰਡੀਆ ਰਾਮਗੜ੍ਹੀਆ ਬੋਰਡ ਵੱਲੋਂ ਭਾਈ ਘਨਈਆ ਜੀ ਸੇਵਾ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਨਸੀਬ ਕੈਂਸਰ ਸੈਂਟਰ,ਧੂਰੀ ਲਾਈਨ, ਦਸਮੇਸ਼ ਨਗਰ ਲੁਧਿਆਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕਾਰਪੇਂਟਰ ਐਸੋਸੀਏਸ਼ਨ ਦੇ ਸਮਾਜ ਸੇਵੀ ਵਰਕਰਾਂ ਦੀ ਮੱਦਦ ਨਾਲ ਕੀਤਾ ਗਿਆ। 

ਇਸ ਮੌਕੇ ਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਖ਼ੂਨਦਾਨ ਕੈਂਪ ਵਿੱਚ ਡੀ.ਐਮ.ਸੀ ਹਸਪਤਾਲ ਲੁਧਿਆਣਾ ਦੀ ਟੀਮ ਨੇ 90 ਬਲੱਡ ਯੂਨਿਟ ਇੱਕਤਰ ਕੀਤੇ। 

ਇਸ ਮੌਕੇ ਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਕਿਹਾ ਕਿ ਇਕ ਇਕ ਖੂਨ ਦੀ ਬੂੰਦ ਕਰੌੜਾਂ ਦੀ ਹੈ ਜਿਸ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾਵੇਂਗਾ। ਉਨ੍ਹਾਂ ਹੋਰ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ ਜੋ ਕਿ ਧਰਮਾਂ ਤੋਂ ਬਾਹਰ ਹੋ ਕੇ ਆਪਸੀ ਭਾਈਚਾਰਕ ਸਾਂਝ ਵਧਾਉਣ ਦੀ ਭੂਮਿਕਾ ਨਿਭਾਉਂਦਾ ਹੈ। 

ਇਸ ਕੈਂਪ ਵਿੱਚ ਰਿਟਾਇਰ ਪ੍ਰਿਸੀਪਲ ਡਾ. ਧਰਮ ਸਿੰਘ ਸੰਧੂ, ਸੁਖਵਿੰਦਰ ਸਿੰਘ ਸੋਹਲ, ਆਈ ਜੀ ਇਕਬਾਲ ਸਿੰਘ, ਤਰਨਜੀਤ ਸਿੰਘ ਨਿਮਾਣਾ, ਜਸਵੰਤ ਸਿੰਘ ਛਾਪਾ, ਪਰਮਜੀਤ ਸਿੰਘ ਭਾਰਜ, ਰਮੇਸ਼ ਕੁਮਾਰ ਹਾਡਾਂ, ਰਾਜ ਕੁਮਾਰ ਸ਼ਰਮਾ, ਪਰਮਜੀਤ ਸਿੰਘ ਧੋਸੀ, ਰੇਸ਼ਮ ਸਿੰਘ ਸੱਗੂ, ਪ੍ਰਫੈਸਰ ਹਰਕਿਰਨਜੀਤ ਸਿੰਘ, ਕੁਲਦੀਪ ਸਿੰਘ ਰੁਪਾਲ, ਹੋਰੀ ਮੋਜੂਦ ਸਨ।

 

Tags: Sharanpal Singh Makkar , AAP , Aam Aadmi Party , Aam Aadmi Party Punjab , AAP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD