Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

D.P. Reddy, Chairman Punjab State Food Commission,  AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 15 Jun 2023

Last updated on: Jun 15, 2023, 00:00 IST

ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 'ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ 'ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ ਸਰਵੇਖਣ ਕਰਵਾਉਣ ਸਬੰਧੀ ਮੁੱਦਿਆਂ 'ਤੇ ਚਰਚਾ ਕਰਨ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ ਅਤੇ ਮੈਂਬਰਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਅੱਜ ਇੱਥੇ ਸੈਕਟਰ 39 ਸਥਿਤ ਆਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਕਮਿਸ਼ਨ ਦੇ ਹੈਲਪਲਾਈਨ ਨੰਬਰ ਤੋਂ ਇਲਾਵਾ ਵੱਖ-ਵੱਖ ਅਧਿਕਾਰਾਂ, ਵੈੱਬਸਾਈਟ, ਸ਼ਿਕਾਇਤਾਂ ਦੇ ਪੋਰਟਲ ਨੂੰ ਦਰਸਾਉਂਦੇ ਬੈਨਰ ਲਗਾਇਆ ਜਾਣੇ ਚਾਹੀਦੇ ਹਨ ਅਤੇ ਬਿਹਤਰ ਸ਼ਿਕਾਇਤ ਨਿਵਾਰਣ ਵਿਧੀ ਸਥਾਪਿਤ ਕੀਤੀ ਜਾਣੀ ਚਾਹੀਦਾ ਹੈ।

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਟੈਂਡਰਾਂ ਨੂੰ ਅੰਤਿਮ ਰੂਪ ਦੇਣ ਉਪਰੰਤ, ਹਰੇਕ ਡਿਪੂ ਹੋਲਡਰ ਨੂੰ ਈ-ਪੋਸ ਅਤੇ ਤੋਲ ਮਸ਼ੀਨਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: D.P. Reddy , Chairman Punjab State Food Commission , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD