Thursday, 30 May 2024

 

 

ਖ਼ਾਸ ਖਬਰਾਂ ਸੁਭਾਸ਼ ਮੇਰਾ ਪੁਰਾਣਾ ਸਾਥੀ ਇਸ ਦੀ ਜਿੱਤ ਬਦਲੇਗੀ ਹਲਕੇ ਦੀ ਨੁਹਾਰ : ਨਰਿੰਦਰ ਮੋਦੀ ਭਾਜਪਾ ਹੀ ਕਰੇਗੀ ਪੰਜਾਬ ਵਿੱਚੋਂ ਗੁੰਡਾਗਰਦੀ ਅਤੇ ਮਾਫੀਏ ਦਾ ਖਾਤਮਾ - ਸੀਐਮ ਯੋਗੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਕਾਂਗਰਸ ਲੋਕ ਸਭਾ ਚੋਣਾਂ ਦੇ ਉਮੀਦਵਾਰ, ਰਾਜਾ ਵੜਿੰਗ ਨੇ ਸ਼ਾਨਦਾਰ ਸਮਾਪਤੀ ਸਮਾਗਮਾਂ ਨਾਲ ਗਤੀਸ਼ੀਲ ਚੋਣ ਮੁਹਿੰਮ ਦੀ ਸਮਾਪਤੀ ਕੀਤੀ ਨਾ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ਬਲਕਿ ਪੰਜਾਬ ਹੀ ਅਕਾਲੀ ਦਲ ਦੇ ਏਜੰਡੇ ਤੇ ਪਹੁੰਚ ਦਾ ਫੈਸਲਾ ਕਰੇਗਾ : ਸੁਖਬੀਰ ਸਿੰਘ ਬਾਦਲ ਕਿਸਾਨ ਕਰਜ਼ਾ ਮੁਆਫ਼ ਆਯੋਗ ਬਣਾਵਾਂਗੇ: ਰਾਹੁਲ ਗਾਂਧੀ ਸੰਸਦ ਵਿੱਚ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਗੁੰਜਾਂਗਾ - ਡਾ ਸੁਭਾਸ਼ ਸ਼ਰਮਾ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਦੇਸ਼ ਚੋਂ ਕਾਰਪੋਰੇਟ ਘਰਾਣਿਆਂ ਦਾ ਗਲਬਾ ਖਤਮ ਕਰਨ ਲਈ ਮੋਦੀ ਨੂੰ ਹਰਾਉਣਾ ਜਰੂਰੀ - ਗੁਰਜੀਤ ਔਜਲਾ ਔਜਲਾ ਨੂੰ ਪਲਕਾਂ ਦੇ ਬਿਠਾਇਆ ਸ਼ਹਿਰਵਾਸਿਆਂ ਨੇ ਸਮਰਥਕਾਂ ਨੇ ਜਿੱਤ 'ਤੇ ਮੋਹਰ ਲਾਈ ਸਪੈਸ਼ਲ ਜਨਰਲ ਆਬਜ਼ਰਵਰ ਨੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਦੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ “ਯੂਥ ਚੱਲਿਆ ਬੂਥ” ਬੈਨਰ ਹੇਠ ਕੱਢਿਆ ਗਿਆ ਜਾਗਰੂਕਤਾ ਮਾਰਚ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਤੱਕ ਕੱਢਿਆ ਪੈਦਲ ਮਾਰਚ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਦਾ ਆਯੋਜਨ ਯੂਥ ਚਲਿਆ ਬੂਥ ਦੇ ਸੁਨੇਹੇ ਨਾਲ ਜਾਗਰੂਕਤਾ ਦੌੜ ਦਾ ਆਯੋਜਨ ਵਧੀਕ ਮੁੱਖ ਚੋਣ ਅਫ਼ਸਰ ਨੇ ਮੋਗਾ ਵਿਖੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ, ਤਸੱਲੀ ਪ੍ਰਗਟਾਈ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਅਤਿ ਦੀ ਗਰਮੀ ਨੂੰ ਵੇਖਦੇ ਹੋਏ ਛੋਟੇ ਬੱਚਿਆਂ ਨੂੰ ਪੋਲਿੰਗ ਸਟੇਸ਼ਨਾਂ ਤੇ ਲੈ ਕੇ ਨਾ ਆਉਣ ਵੋਟਰ : ਪਰਨੀਤ ਸ਼ੇਰਗਿੱਲ ਜਨਰਲ ਅਬਜਰਵਰ ਡਾ. ਹੀਰਾ ਲਾਲ ਨੇ ਖਟਕੜ ਕਲਾਂ ਤੋ ਗਰੀਨ ਚੋਣਾਂ ਕਰਵਾਉਣ ਦੇ ਨਾਲ ਨਾਲ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਦਿੱਤਾ ਸੰਦੇਸ਼ ਲੋਕ ਸਭਾ ਚੌਣਾਂ ਦੀਆਂ ਤਿਆਰੀਆਂ ਮੁਕੰਮਲ, ਲੋਕ ਹੁੰਮ ਹੁੰਮਾ ਕੇ 1 ਜੂਨ ਨੂੰ ਲੋਕਤੰਤਰ ਦੇ ਤਿਓਹਾਰ ਵਿਚ ਹਿੱਸਾ ਲੈਣ- ਡਾ: ਸੇਨੂ ਦੱਗਲ

 

ਗੁਰਬਚਨ ਸਿੰਘ ਰੰਧਾਵਾ ਵੱਲੋਂ ਭਾਰਤੀ ਅਥਲੈਟਿਕਸ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਅਸਤੀਫਾ

ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਵੱਲੋਂ ਨਵੇਂ ਅਥਲੀਟਾਂ ਨੂੰ ਅੱਗੇ ਲਿਆਉਣ ਦਾ ਸੱਦਾ

Gurbachan Singh Randhawa, Sportsperson, Resigns As Chairman Athletics Federation of India, AFI, Indian Athletic, Arjuna Awardee, Udana Baaz

Web Admin

Web Admin

5 Dariya News

ਚੰਡੀਗੜ , 16 Jun 2023

ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ 18 ਸਾਲ ਸੇਵਾਵਾਂ ਨਿਭਾਉਣ ਉਪਰੰਤ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ। ਓਲੰਪੀਅਨ ਰੰਧਾਵਾ ਨੇ ਬੀਤੇ ਦਿਨੀਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਨੂੰ ਪੱਤਰ ਲਿਖ ਕੇ ਸੇਵਾ ਇੱਛਾ ਨਾਲ ਆਪਣਾ ਅਹੁਦਾ ਛੱਡਣ ਦੇ ਫੈਸਲੇ ਤੋਂ ਜਾਣੂੰ ਕਰਵਾਇਆ। 

85 ਵਰਿਆਂ ਨੂੰ ਢੁੱਕੇ ਸ. ਰੰਧਾਵਾ ਨੇ ਆਪਣੇ ਕਾਰਜਕਾਲ ਉਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਵਧਦੀ ਉਮਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਹੁਣ ਆਪਣਾ 100 ਫੀਸਦੀ ਸਮਾਂ ਨਹੀਂ ਦੇ ਸਕਦੇ ਅਤੇ ਮੌਕਾ ਆ ਗਿਆ ਹੈ ਕਿ ਨੌਜਵਾਨ ਅਥਲੀਟਾਂ ਹੱਥ ਨਹੀਂ ਜ਼ਿੰਮੇਵਾਰੀ ਸੌਂਪੀ ਜਾਵੇ। ਗੁਰਬਚਨ ਸਿੰਘ ਰੰਧਾਵਾ ਦੇ ਕਾਰਜਕਾਲ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਹਨ ਜਿਨਾਂ ਵਿੱਚ ਭਾਰਤ ਨੂੰ ਨੀਰਜ ਚੋਪੜਾ ਦੇ ਰੂਪ ਵਿੱਚ ਦੇਸ਼ ਦਾ ਪਹਿਲਾ ਓਲੰਪਿਕ ਚੈਂਪੀਅਨ ਅਥਲੀਟ ਮਿਲਿਆ। 

ਅੰਜੂ ਬੌਬੀ ਜਾਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਿਆ। ਇਸ ਤੋਂ ਇਲਾਵਾ ਭਾਰਤੀ ਅਥਲੀਟਾਂ ਵੱਲੋਂ ਏਸ਼ਿਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ ਖੇਡਾਂ, ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਸਣੇ ਵੱਡੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਗਿਆ।

ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਨੇ ਕਿਹਾ ਕਿ ਅਥਲੈਟਿਕਸ ਉਨਾਂ ਦੇ ਖੂਨ ਵਿੱਚ ਹੈ ਅਤੇ ਉਨਾਂ ਨੂੰ ਇਹ ਖੁਸ਼ੀ ਹੈ ਕਿ ਜਿਹੜਾ ਸੁਫਨਾ ਉਨਾਂ ਸਮੇਤ ਮਿਲਖਾ ਸਿੰਘ, ਪੀ.ਟੀ.ਊਸ਼ਾ ਜਿਹੇ ਅਥਲੀਟਾਂ ਤੋਂ ਪੂਰਾ ਨਹੀਂ ਹੋਇਆ, ਉਹ ਨੀਰਜ ਚੋਪੜਾ ਨੇ ਪੂਰਾ ਕੀਤਾ। 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਡਿਕੈਥਲਨ ਵਿੱਚ ਸੋਨ ਤਮਗਾ ਅਤੇ 1964 ਦੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ 110 ਮੀਟਰ ਹਰਡਲਜ਼ ਦੌੜ ਦੇ ਫ਼ਾਈਨਲ ਵਿੱਚ ਪੰਜਵੇਂ ਸਥਾਨ ਉਤੇ ਆਉਣ ਵਾਲੇ ਸ. ਰੰਧਾਵਾ ਨੂੰ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ ਪਦਮ ਸ਼੍ਰੀ ਵੀ ਮਿਲਿਆ ਹੈ।

ਉਹ ਟੋਕੀਓ ਓਲੰਪਿਕਸ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ। ਅੰਮਿ੍ਰਤਸਰ ਜ਼ਿਲੇ ਦੇ ਪਿੰਡ ਨੰਗਲੀ (ਮਹਿਤਾ) ਵਿਖੇ 6 ਜੂਨ 1939 ਨੂੰ ਜਨਮੇ ਸ. ਰੰਧਾਵਾ ਸੀ.ਆਰ.ਪੀ.ਐਫ. ਵਜੋਂ ਕਮਾਂਡੈਂਟ ਰਿਟਾਇਰ ਹੋਏ ਹਨ। ਉਨਾਂ ਆਪਣੇ ਕਰੀਅਰ ਵਿੱਚ ਅਥਲੀਟ ਤੋਂ ਇਲਾਵਾ ਕੋਚ, ਸਰਕਾਰੀ ਨਿਗਰਾਨ, ਚੋਣ ਕਮੇਟੀ ਦੇ ਚੇਅਰਮੈਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। 

ਉਨਾਂ ਆਪਣੇ ਕਾਰਜਕਾਲ ਦੌਰਾਨ ਸੁਰੇਸ਼ ਕਲਮਾਡੀ, ਡਾ. ਲਲਿਤ ਭਨੋਟ ਤੇ ਡਾ. ਐਡੀਲੇ ਜੇ ਸੁਮਾਰੀਵਾਲਾ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਡਾ. ਸੁਮਾਰੀਵਾਲਾ ਤੇ ਅੰਜੂ ਬੌਬੀ ਜਾਰਜ ਦੀ ਅਗਵਾਈ ਹੇਠ ਅਥਲੈਟਿਕਸ ਫੈਡਰੇਸ਼ਨ ਇਸ ਖੇਡ ਨੂੰ ਹੋਰ ਸਿਖਰਾਂ ਉਤੇ ਲਿਜਾਏਗੀ।

ਸ. ਰੰਧਾਵਾ ਦੇ ਪਰਿਵਾਰ ਵਿੱਚ ਉਨਾਂ ਦੇ ਪਿਤਾ ਮੇਜਰ ਟਹਿਲ ਸਿੰਘ ਰੰਧਾਵਾ, ਪਤਨੀ ਜਸਵਿੰਦਰ ਤੇ ਪੁੱਤਰ ਰਣਜੀਤ ਸਿੰਘ ਰੰਧਾਵਾ ਜਿੱਥੇ ਅਥਲੀਟ ਰਹੇ ਹਨ ਉਥੇ ਭਰਾ ਹਰਭਜਨ ਸਿੰਘ ਰੰਧਾਵਾ ਭਾਰਤੀ ਅਥਲੈਟਿਕਸ ਟੀਮ ਦੇ ਮੁੱਖ ਕੋਚ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਨਵੀਂ ਦਿੱਲੀ ਵਿਖੇ ਰਹਿੰਦੇ ਓਲੰਪੀਅਨ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਗਈ। 

ਪੰਜਾਬ ਸਰਕਾਰ ਵੱਲੋਂ ਸ. ਰੰਧਾਵਾ ਦੀ ਜੀਵਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਫਿਜ਼ੀਕਲ ਐਜੂਕੇਸ਼ਨ ਦੀ ਪਾਠ ਪੁਸਤਕ ਵਿੱਚ ਵੀ ਸ਼ਾਮਲ ਕੀਤੀ ਗਈ।

 

Tags: Gurbachan Singh Randhawa , Sportsperson , Resigns As Chairman Athletics Federation of India , AFI , Indian Athletic , Arjuna Awardee , Udana Baaz

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD