Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰਾਮ ਬਾਗ਼ ਓਲਡਏਜ਼ ਹੋਮ ਵਿਖੇ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਇਆ

ਐਲਡਰ ਲਾਈਨ ਟੋਲ ਫਰੀ ਨੰਬਰ 14567 ‘ਤੇ ਬਜ਼ੁਰਗ ਲੈ ਸਕਦੇ ਹਨ ਮਦਦ - ਏਕਤਾ ਉੱਪਲ

Ekta Uppal, District Legal Services Authority Ferozpur, Ferozpur

Web Admin

Web Admin

5 Dariya News

ਫਿਰੋਜ਼ਪੁਰ , 16 Jun 2023

Last updated on: Jun 16, 2023, 00:00 IST

ਸ੍ਰੀ ਰਾਮ ਬਾਗ਼ ਓਲਡ ਏਜ਼ ਹੋਮ ਫ਼ਿਰੋਜ਼ਪੁਰ ਕੈਂਟ ਵਿਖੇ ਹੈਲਪੇਜ਼ ਇੰਡੀਆ ਅਤੇ ਸਟਰੀਮ ਲਾਈਨ ਵੈਲਫੇਰ ਸੁਸਾਇਟੀ ਫ਼ਿਰੋਜ਼ਪੁਰ ਵੱਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਇਆ ਗਿਆ ਜਿਸ ਵਿੱਚ ਮਿਸ ਏਕਤਾ ਉੱਪਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਅਵਸਰ ‘ਤੇ ਸੀ.ਜੇ.ਐਮ. ਵੱਲੋਂ ਹੈਲਪੇਜ ਇੰਡੀਆ ਦੀ ਸਾਲਾਨਾ ਰਿਪੋਰਟ ਵੀ ਜਾਰੀ ਕੀਤੀ ਗਈ ਜਿਸ ਮੁਤਾਬਕ 52 ਫੀਸਦੀ ਔਰਤਾਂ ਤੇ 40 ਫ਼ੀਸਦੀ ਬੰਦਿਆਂ ਨਾਲ ਘਰਾਂ ਵਿੱਚ ਦੁਰਵਿਵਹਾਰ ਹੋ ਰਿਹੇ ਹਨ। ਉਨ੍ਹਾਂ ਹੈਲਪੇਜ਼ ਇੰਡੀਆ ਅਤੇ ਸਟਰੀਮ ਲਾਈਨ ਵੈਲਫੇਰ ਸੁਸਾਇਟੀ ਫ਼ਿਰੋਜ਼ਪੁਰ ਦੀ ਸ਼ਲਾਘਾ ਕੀਤੀ ਕਿ ਇਹ ਅਜਿਹੇ ਲੋਕਾਂ ਖਾਸਕਰ ਬਜ਼ੁਰਗਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਮਦਦ ਲਈ ਨੈਸ਼ਨਲ ਹੈਲਪਲਾਈਨ 'ਐਲਡਰ ਲਾਈਨ' ਟੋਲ ਫਰੀ ਨੰਬਰ 14567 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ, ਬਿਰਧ ਘਰ, ਗਤੀਵਿਧੀ ਕੇਂਦਰ ਅਤੇ ਹੋਰ ਜਾਣਕਾਰੀ ਲਈ ਜਾਂ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਅਤੇ ਪੈਨਸ਼ਨ ਸਬੰਧੀ ਮਸਲਿਆਂ ਦੇ ਸੁਝਾਅ ਆਦਿ ਬਾਰੇ ਜਾਣਕਾਰੀ ਲਈ ਇਸ ਟੋਲ ਫਰੀ ਨੰਬਰ ‘ਤੇ ਸਵੇਰੇ 8:00 ਤੋਂ ਸ਼ਾਮ 8:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਦਾ ਮਕਸਦ ਘਰਾਂ, ਬਿਰਧ ਆਸ਼ਰਮਾਂ ਜਾਂ ਕਿਤੇ ਹੋਰ ਰਹਿ ਰਹੇ ਬਜ਼ੁਰਗਾਂ ਦੀ ਸੁਰੱਖਿਆ ਯਕੀਨੀ ਬਨਾਉਣਾ ਹੈ। ਇਹ ਸੰਸਥਾ ਦੁਰਵਿਵਹਾਰ ਤੋਂ ਪੀੜਤ ਬਜ਼ੁਰਗਾਂ ਦੀ ਮਦਦ ਕਰਦੀ ਹੈ ਅਤੇ ਬੇਘਰੇ ਬਜ਼ੁਰਗਾਂ ਨੂੰ ਬਿਰਧ ਘਰਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਦੀ ਹੈ।

ਇਸ ਮੌਕੇ ਐਲਡਰ ਲਾਈਨ ਪੰਜਾਬ ਦੇ ਫੀਲਡ ਰਿਸਪਾਂਸ ਅਫ਼ਸਰ ਦਲੀਪ ਕੁਮਾਰ ਨੇ 14567 ਹੈਲਪ ਲਾਈਨ ਨੰਬਰ ‘ਤੇ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।  ਉਨ੍ਹਾਂ ਦੱਸਿਆ ਕਿ ਬਜ਼ੁਰਗ ਐਮਰਜੈਂਸੀ ਵੇਲ਼ੇ ਇਸ ਨੰਬਰ 'ਤੇ ਫੋਨ ਕਰਕੇ ਆਪਣੀ ਸਮੱਸਿਆ ਤੋਂ ਜਾਣੂ ਕਰਵਾ ਸਕਦਾ ਅਤੇ ਮਦਦ ਲੈ ਸਕਦਾ ਹੈ। 

ਉਨ੍ਹਾਂ ਕਿਹਾ ਕਿ ਹੈਲਪ ਲਾਈਨ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਸਬੰਧਤ ਵਿਭਾਗਾਂ ਨਾਲ ਸੰਪਰਕ ਕਰ ਕੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ। ਇਸ ਮੌਕੇ ਰਾਮ ਬਾਗ ਓਲਡਏਜ਼ ਹੋਮ ਦੇ ਸਾਰੇ ਬਜ਼ੁਰਗ ਹਾਜ਼ਰ ਸਨ।

 

Tags: Ekta Uppal , District Legal Services Authority Ferozpur , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD