Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮੋਹਾਲੀ ਸ਼ਹਿਰ ਵਿਚ ਡੇਂਗੂ ਵਿਰੁਧ ਰੈਲੀ

ਲੋਕਾਂ ਨੂੰ ਕਿਸੇ ਵੀ ਥਾਂ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

Health, Dr. Mahesh Kumar Ahuja, Civil Surgeon Mohali, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 16 Jun 2023

Last updated on: Jun 16, 2023, 00:00 IST

ਜ਼ਿਲ੍ਹਾ ਸਿਹਤ ਵਿਭਾਗ ਨੇ ਅੱਜ ਸਵੇਰੇ ਮੋਹਾਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਡੇਂਗੂ ਵਿਰੁਧ ਹੋਕਾ ਦਿੰਦਿਆਂ ਜਾਗਰੂਕਤਾ ਰੈਲੀ ਕੱਢੀ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਦੀ ਅਗਵਾਈ ਹੇਠ ਘੜੂੰਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਪਾਲ ਕੌਰ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਰੈਲੀ ਨੂੰ ਫ਼ੇਜ਼ 3ਬੀ1 ਦੀ ਡਿਸਪੈਂਸਰੀ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਹੜੀ ਫ਼ੇਜ਼ 7 ਦੀਆਂ ਬੱਤੀਆਂ ’ਤੇ ਖ਼ਤਮ ਹੋਈ। 

ਰੈਲੀ ਦੌਰਾਨ ਜਿਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਣ ਦਾ ਹੋਕਾ ਦਿਤਾ ਗਿਆ, ਉਥੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਪੈਂਫ਼ਲੈਂਟ ਵੰਡੇ ਗਏ। ਰੈਲੀ ਦੌਰਾਨ ਗੱਲਬਾਤ ਕਰਦਿਆਂ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਇਸ ਰੈਲੀ ਦਾ ਮਕਸਦ ਲੋਕਾਂ ਅਤੇ ਦੁਕਾਨਦਾਰਾਂ ਦੀ ਇਸ ਮਾਰੂ ਬੁਖ਼ਾਰ ਬਾਬਤ ਜਾਗਰੂਕਤਾ ਵਧਾਉਣਾ ਹੈ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰੋਂ-ਘਰੀਂ ਜਾ ਕੇ ਡੇਂਗੂ ਦੇ ਲਾਰਵੇ ਦੀ ਲਗਾਤਾਰ ਚੈਕਿੰਗ ਕਰਦੀਆਂ ਹਨ ਅਤੇ ਚਾਲਾਨ ਵੀ ਕੱਟੇ ਜਾਂਦੇ ਹਨ ਪਰ ਇਸ ਰੈਲੀ ਰਾਹੀਂ ਉਨ੍ਹਾਂ ਲੋਕਾਂ ਨੂੰ ਖ਼ੁਦ ਹੀ ਇਸ ਮਾਰੂ ਬੁਖ਼ਾਰ ਤੋਂ ਬਚਣ ਲਈ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ ਕਿ ਚਾਲਾਨ ਦਾ ਕੰਮ ਅਪਣੀ ਥਾਂ ਹੁੰਦਾ ਰਹਿੰਦਾ ਹੈ ਪਰ ਜਾਗਰੂਤਾ ਜ਼ਿਆਦਾ ਜ਼ਰੂਰੀ ਹੈ। 

ਲੋਕ ਜਾਗਰੂਕ ਹੋਣਗੇ ਤਾਂ ਉਹ ਖ਼ੁਦ ਅਪਣੇ ਘਰਾਂ ਜਾਂ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਹੀਂ ਹੋਣ ਦੇਣਗੇ ਜਿਸ ਨਾਲ ਡੇੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਪੈਦਾ ਹੀ ਨਹੀਂ ਹੋਵੇਗਾ। ਡਾ. ਸ਼ਲਿੰਦਰ ਨੇ ਕਿਹਾ ਕਿ ਇਹ ਬੀਮਾਰੀ ਸਾਡੇ ਰਹਿਣ-ਸਹਿਣ ਅਤੇ ਆਦਤਾਂ ਦੀ ਬੀਮਾਰੀ ਹੈ। ਜੇ ਅਸੀਂ ਸਾਰੇ ਚੌਕਸ ਰਹੀਏ ਅਤੇ ਜ਼ਰੂਰੀ ਸਾਵਧਾਨੀਆਂ ਵਰਤੀਏ ਤਾਂ ਇਸ ਤੋਂ ਆਰਾਮ ਨਾਲ ਬਚਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬੀਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ। 

ਉਂਜ ਤਾਂ ਡੇਂਗੂ ਬੁਖ਼ਾਰ ਵਾਲਾ ਮੱਛਰ ਕਿਸੇ ਵੀ ਸਮੇਂ ਪੈਦਾ ਹੋ ਸਕਦਾ ਹੈ ਪਰ ਡੇਂਗੂ ਦਾ ਸੀਜ਼ਨ ਆਮ ਤੌਰ ’ਤੇ ਜੁਲਾਈ ਤੋਂ ਨਵੰਬਰ ਤਕ ਮੰਨਿਆ ਜਾਂਦਾ ਹੈ, ਇਸ ਲਈ ਇਨ੍ਹਾਂ ਦਿਨਾਂ ਵਿਚ ਵਧੇਰੇ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। 

ਰੈਲੀ ਵਿਚ ਮਲਪਟੀਪਰਪਜ਼ ਸੁਪਵਰਵਾਈਜ਼ਰ, ਵਰਕਰ ਅਤੇ ਬਰੀਡਰ ਚੈੱਕਰ ਸ਼ਾਮਲ ਹੋਏ।

 

Tags: Health , Dr. Mahesh Kumar Ahuja , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD