Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ, ਰਾਸ਼ਟਰਮੰਡਲ ਤੇ ਉਲੰਪਿਕ ਖੇਡਾਂ 'ਚ ਸ਼ਾਮਲ ਕਰਵਾਉਣਾ ਹੈ : ਢੇਸੀ

Tanmanjeet Singh Dhesi, President Gatka Federation UK, Gatka Athletes, National Gatka Association India, Indian Olympic Association, IOA

Web Admin

Web Admin

5 Dariya News

ਚੰਡੀਗੜ੍ਹ , 16 Jun 2023

Last updated on: Jun 16, 2023, 00:00 IST

ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਅਤੇ ਬਰਤਾਨਵੀਂ ਸੰਸਦ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਸ.  ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ ਜਾਣ ਉੱਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਸਦਕਾ ਪੂਰੀ ਦੁਨੀਆਂ ਵਿੱਚ ਵਸਦੇ ਖਿਡਾਰੀਆਂ ਦੇ ਮਨਾਂ ਅੰਦਰ ਵੱਡੀ ਖੁਸ਼ੀ ਦੀ ਲਹਿਰ ਹੈ ਅਤੇ ਭਾਰਤ ਵਿਚ ਗੱਤਕੇ ਮਿਲੀ ਮਾਨਤਾ ਦੇ ਇਸ ਮਾਡਲ ਨੂੰ ਹੋਰਨਾਂ ਮੁਲਕਾਂ ਵਿੱਚ ਵੀ ਲਾਗੂ ਕਰਵਾਇਆ ਜਾਵੇਗਾ ਤਾਂ ਜੋ ਇਸ ਮਾਣਮੱਤੀ ਖੇਡ ਅਤੇ ਵਿਰਾਸਤੀ ਕਲਾ ਨੂੰ ਕੌਮਾਂਤਰੀ ਪੱਧਰ ਤੇ ਮਾਨਤਾ ਦਿਵਾਈ ਜਾ ਸਕੇ।

ਇਕ ਬਿਆਨ ਵਿਚ ਸ. ਢੇਸੀ ਨੇ ਦੱਸਿਆ ਕਿ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਹੋਣ ਨਾਲ ਗੱਤਕਾ ਖੇਡ ਨੂੰ ਭਾਰਤ ਸਮੇਤ ਸਮੁੱਚੀ ਦੁਨੀਆਂ ਵਿੱਚ ਪ੍ਰਫੁੱਲਤ ਕਰਨ ਵਿੱਚ ਬਹੁਤ ਮੱਦਦ ਮਿਲੇਗੀ। ਉਨ੍ਹਾਂ ਇਸ ਵੱਡੀ ਪ੍ਰਾਪਤੀ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਾਏ ਯੋਗਦਾਨ ਤੇ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਸਮੂਹ ਗੱਤਕਾ ਖਿਡਾਰੀਆਂ, ਅਹੁਦੇਦਾਰਾਂ, ਕੋਚਾਂ ਅਤੇ ਰੈਫਰੀਆਂ ਨੂੰ ਵੀ ਵਧਾਈ ਦਿੱਤੀ ਹੈ। 

ਇਸ ਕਾਰਜ ਲਈ ਉਹਨਾਂ ਇੰਡੀਅਨ ਓਲੰਪਿਕ ਐਸੋਸੀਏਸ਼ਨ (ਆਈ.ਓ.ਏ.) ਦਾ ਵੀ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਆਈ.ਓ.ਏ. ਭਾਰਤ ਦੀ ਇਸ ਮਹਾਨ ਕਲਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਬਿਹਤਰ ਮੌਕੇ ਪ੍ਰਦਾਨ ਕਰਦੀ ਰਹੇਗੀ। ਉਨਾਂ ਦੱਸਿਆ ਕਿ ਸਦੀਆਂ ਤੋਂ ਪਰਖੀ ਹੋਈ ਇਹ ਵਿਰਾਸਤੀ ਕਲਾ ਸਾਲ 1936 ਤੋਂ ਇੱਕ ਸਵੈ-ਰੱਖਿਆ ਵਾਲੀ ਖੇਡ ਵਜੋਂ ਉੱਚ ਵਿੱਦਿਅਕ ਸੰਸਥਾਵਾਂ ਅੰਦਰ ਮੁਕਾਬਲੇ ਦੀ ਨਿਯਮਤ ਖੇਡ ਵਜੋਂ ਪ੍ਰਚੱਲਤ ਸੀ ਪਰ 1985 ਤੋਂ ਬਾਅਦ ਇਹ ਲੱਗਭੱਗ ਬੰਦ ਹੋ ਗਈ। 

ਉਨ੍ਹਾਂ ਕਿਹਾ ਕਿ ਆਈ.ਓ.ਏ. ਨੂੰ ਇਸ ਪੁਰਾਤਨ ਕਲਾ/ਖੇਡ ਵਜੋਂ ਮਾਨਤਾ ਦੇਣ ਵਿੱਚ 87 ਸਾਲ ਲੱਗ ਗਏ ਕਿਉਂਕਿ ਗੱਤਕੇ ਦੀਆਂ ਕਈ ਸਮਕਾਲੀ ਖੇਡਾਂ ਨੂੰ ਪਹਿਲਾਂ ਹੀ ਆਈ.ਓ.ਏ. ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵੱਲੋਂ ਮਾਨਤਾ ਦਿੱਤੀ ਜਾ ਚੁੱਕੀ ਹੈ। ਸ. ਢੇਸੀ ਨੇ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਉਲੀਕੇ ਹੋਏ ਰੋਡਮੈਪ ਤਹਿਤ ਗੱਤਕਾ ਖੇਡ ਨੂੰ  ਵਿਸ਼ਵ ਭਰ ਵਿੱਚ ਪ੍ਰਫੁੱਲਤ ਕਰਨ ਅਤੇ ਪ੍ਰਚਾਰਨ ਹਿੱਤ ਵਿਜ਼ਨ ਡਾਕੂਮੈਂਟ-2030 ਵੀ ਤਿਆਰ ਹੈ ਜਿਸ ਤਹਿਤ ਅਗਲਾ ਟੀਚਾ ਗੱਤਕਾ ਖੇਡ ਨੂੰ ਏਸ਼ੀਅਨ ਖੇਡਾਂ, ਸੈਫ਼ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ ਕਿਉਂਕਿ ਗੱਤਕਾ ਖੇਡ ਦੇ ਹਾਣ ਦੀਆਂ ਖੇਡਾਂ ਪਹਿਲਾਂ ਹੀ ਉਪਰੋਕਤ ਕੌਮਾਂਤਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਜੰਗ ਬਹਾਦਰ ਅਤੇ ਕਮਲਪ੍ਰੀਤ ਕੌਰ ਹਾਜਰ ਸਨ।

 

Tags: Tanmanjeet Singh Dhesi , President Gatka Federation UK , Gatka Athletes , National Gatka Association India , Indian Olympic Association , IOA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD