Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਕਾ ਦਾਖਾ ਚ ਸਿਆਸੀ ਸ਼ਹਿ ਤੇ ਨਸ਼ਾ ਸਮਗਲਰਾਂ ਦਾ ਕਰਾਂਗੇ ਖਾਤਮਾਂ : ਬਿੱਟੂ

ਬਾਦਲ ਸਰਕਾਰ ਦੇ ਜੁਲਮ ਦਾ ਅੰਤ 30 ਤਰੀਕ ਨੂੰ ਹੋ ਜਾਵੇਗਾ : ਜੱਸੀ ਖੰਗੂੜਾ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 21 Apr 2014

Last updated on: Apr 21, 2014, 00:00 IST

ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਅੱਜ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਬੀਰਮੀ ਸਮੇਤ ਤਕਰੀਬਨ ਅੱਧੀ ਦਰਜਨ ਪਿੰਡਾਂ ਦੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਕੇਂਦਰ ਅੰਦਰ ਮੁੜ ਕਾਂਗਰਸ ਸਰਕਾਰ ਆਉਣ ਤੇ 10 ਕਰੋੜ ਨੋਜਵਾਨਾਂ ਨੂੰ ਰੋਜਗਾਰ ਦੇਣ ਦੇ ਨਾਲ ਨਾਲ ਬੀਮਾਂ ਸਹੂਲਤ ਵੀ ਪਹਿਲ ਦੇ ਅਧਾਰ ਦੇ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਦੇ ਨਾਲ ਜੋ ਵਆਦੇ ਕੀਤੇ ਉਹ ਹਮੇਸ਼ਾ ਪੂਰੇ ਕੀਤੇ ਜਦਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਕੀਤਾ ਇਕ ਵੀ ਵਆਦਾ ਪੂਰਾ ਨਹੀ ਕੀਤਾ । ਭਾਵੇ ਉਹ ਸ਼ਗਨ ਸਕੀਮ ਦੇ 31ਹਜਾਰ ਦਾ ਵਆਦਾ ਹੋਵੇ, ਬੁਢਾਪਾ ਪੈਸ਼ਨ ਹੋਵੇ ਜਾ ਫਿਰ ਬੇ-ਰੋਜਗਾਰ ਭੱਤਾ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਜਰਕਾਲ ਵਿੱਚ ਸੱਤਾਧਾਰੀਆਂ ਨੇ ਨਸ਼ੇ, ਰੇਤ ਦੀ ਸਮਗਲਿੰਗ ਕਰਨ ਤੇ ਜੋਰ ਦੇਣ ਦੇ ਨਾਲ ਨਾਲ ਲੋਕਾਂ ਦੀਆਂ ਜਮੀਨਾਂ ਤੇ ਨਜਾਇਜ ਕਬਜੇ ਅਤੇ ਗਰੀਬ ਜਨਤਾਂ ਤੇ ਝੂੱਠੇ ਪਰਚੇ ਦੇਣ ਤੇ ਜੋਰ ਦਿੱਤਾ ਹੈ । ਸ: ਬਿੱਟੂ ਨੇ ਕਿਹਾ ਕਿ ਝੂੱਠੇ ਪਰਚੇ ਕਰਨ ਅਤੇ ਨਸ਼ੇ ਦੀ ਸ਼ਮਗਲਿੰਗ ਕਰਨ ਵਿਚੱ ਵਿਧਾਨ ਸਭਾ ਹਲਕਾ ਦਾਖਾ ਸਭ ਤੋ ਮੋਹਰੀ ਹੈ। 

ਉਹਨਾਂ ਦੋਸ਼ ਲਇਆ ਕਿ ਪੰਜਾਬ ਅੰਦਰ ਜਵਾਨੀ ਨੂੰ ਬਰਬਾਦ ਕਰਨ ਲਈ ਜਿਹੜਾ ਨਸ਼ਾ ਸਮਗਲਰਾਂ ਦਾ ਇਕ ਗਿਰੋਹ ਕੰਮ ਕਰ ਰਿਹਾ ਹੈ ਉਸ ਦਾ ਮੁੱਖੀ ਬਾਦਲ ਪਰਿਵਾਰ ਦਾ ਨਜਦੀਕੀ ਰਿਸ਼ਤੇਦਾਰ ਮਜੀਠੀਆ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ ਇਸ ਗਿਰੋਹ ਦਾ ਖਾਤਮਾਂ ਜਰੂਰੀ ਹੈ। ਇਸ ਮੋਕੇ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਵਿਕਾਸ ਪੱਖੋ ਬੂਰੀ ਤਰਾਂ ਪਛੱੜ ਚੁੱਕਾ ਹੈ ਹਲਕੇ ਦੇ ਅੰਦਰ ਲੋਕਾਂ ਤੇ ਤਸੱਦਦ ਵਿੱਚ ਵਾਧਾ ਹੋਇਆ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਆਤਂਕ ਨੂੰ ਖਤਮ ਕਰਨ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਜਿਤਾਕੇ ਭੇਜਣ ਅਤੇ ਇਸ ਬਾਦਲ ਸਰਕਾਰ ਦੇ ਜੁਲਮਾਂ ਦਾ ਅੰਤ 30 ਤਰੀਕ ਨੂੰ ਕਰਨ। ਇਸ ਮੋਕੇ ਉਹਨਾਂ ਦੇ ਨਾਲ ਗੁਰਪ੍ਰੀਤ ਸਿੰਘ ਖੰਗੂੜਾ, ਮਨਜੀਤ ਸਿੰਘ ਹੰਬੜਾ,ਦਰਸ਼ਨ ਸਿੰਘ ਬੀਰਮੀ, ਰਣਜੀਤ ਸਿੰਘ ਮਾਗਟ , ਦਰਸ਼ਨ ਸਿੰਘ ਬੀਰਮੀ, ਪਰਮਜੀਤ ਸਿੰਘ, ਸੁਖਦੀਪ ਸਿੰਘ, ਬਲਜਿੰਦਰ ਸਿੰਘ, ਲੱਖਾ ਸਿੰਘ, ਕੇਸ਼ਰ ਸਿੰਘ, ਗੁਰਦੀਪ ਸਿੰਘ, ਰਾਮ ਸਿੰਘ, ਕਮਲਪ੍ਰੀਤ ਸਿੰਘ ਖੰਗੂੜਾ, ਹਰਜਿੰਦਰ ਸਿੰਘ ਢੀਡਸਾ, ਦੀਪਕ ਖੰਡੂਰ ਆਦਿ ਹਾਜਰ ਸਨ ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD