Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਧੋਲਾਧਾਰ ਦੀਆਂ ਪਹਾੜੀਆਂ ਵਿਚ ਸਥਿਤ ਧਰਮਸ਼ਾਲਾ ਵਿਖੇ ਭਾਸ਼ਾ ਵਿਭਾਗ ਵੱਲੋਂ ਦੋ ਰੋਜ਼ਾ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਦੀ ਪੇਸ਼ਕਾਰੀ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

5 Dariya News

5 Dariya News

5 Dariya News

ਧਰਮਸ਼ਾਲਾ , 16 Jun 2023

Last updated on: Jun 16, 2023, 00:00 IST

ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਬੋਲੀ ਸਾਹਿਤਕ ਅਤੇ ਸਭਿਆਚਾਰਕ ਵਿਰਸੇ ਨਾਲ ਜੋੜਨ ਲਈ 31ਵਾਂ ਸਾਹਿਤਕ ਅਤੇ ਸਭਿਆਚਾਰਕ ਸਮਾਗਮ ਸਰਕਾਰੀ ਕਾਲਜ ਧਰਮਸ਼ਾਲਾ ਵਿਖੇ ਅਯੋਜਿਤ ਕੀਤਾ ਗਿਆ। ਇਸ ਦੋ ਰੋਜ਼ਾ ਸਮਾਗਮ ਵਿਚ ਪਹਿਲੇ ਦਿਨ ਸਰਕਾਰੀ ਕਾਲਜ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਦੇ ਸੈਮੀਨਾਰ ਹਾਲ ਵਿਚ ਸਾਹਿਤਕ ਗੋਸ਼ਟੀ ਅਤੇ ਦੂਜੇ ਸੈਸ਼ਨ ਵਿਚ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। 

ਦੂਜੇ ਦਿਨ ਸੱਭਿਆਚਾਰਕ ਸ਼ਾਮ ਦਾ ਆਯੋਜਨ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿਚ ਕੀਤਾ ਗਿਆ ਜਿਸ ਵਿਚ ਪੰਜਾਬ ਦੇ ਉੱਘੇ ਸੂਫ਼ੀ ਗਾਇਕ ਕੰਵਰ ਗਰੇਵਾਲ ਵੱਲੋਂ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ। ਪਹਿਲੇ ਦਿਨ ਸਾਹਿਤਕ ਗੋਸ਼ਟੀ ਦੀ ਸ਼ੁਰੂਆਤ ਕਰਦਿਆਂ ਡਾ. ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ ਵੱਲੋਂ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸਾਹਿਤਕਾਰਾਂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਹਿਤਕਾਰ, ਬੁੱਧੀਜੀਵੀਆਂ ਅਤੇ ਖੋਜਾਰਥੀਆਂ ਨੂੰ ਜੀ ਆਇਆਂ ਆਖਦਿਆਂ ਜਿੱਥੇ ਵਿਭਾਗੀ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਉਥੇ ਵਿਭਾਗ ਵੱਲੋਂ ਪੰਜਾਬ ਤੋਂ ਬਾਹਰ ਵੱਸਦੇ ਪੰਜਾਬੀਆਂ ਨੂੰ ਆਪਣੇ ਸਾਹਿਤਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮਸ਼ਾਲਾ ਵਿਚ ਹੋਣ ਵਾਲਾ ਇਹ 31ਵਾਂ ਸਮਾਗਮ ਹੈ। ਇਸ ਤੋਂ ਪਹਿਲਾਂ ਵਿਭਾਗ ਭਾਰਤ ਦੇ ਕੋਨੇ-ਕੋਨੇ ਵਿਚ ਸਮਾਗਮ ਕਰਵਾ ਚੁੱਕਾ ਹੈ।

ਸਾਹਿਤਕ ਗੋਸ਼ਟੀ ਵਿਚ ਮੁੱਖ ਵਕਤਾ ਵੱਲੋਂ ਬੋਲਦਿਆਂ ਡਾ. ਸਰਬਜੀਤ ਸਿੰਘ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਦੇ ਵਿਕਾਸ ਅਤੇ ਪੰਜਾਬੀ ਲਈ ਆ ਰਹੀਆਂ ਚੁਣੌਤੀਆਂ ਬਾਰੇ ਗੰਭੀਰ ਚਰਚਾ ਕੀਤੀ। ਉਨ੍ਹਾਂ ਸਾਂਝੇ ਪੰਜਾਬ ਭਾਵੇਂ ਉਹ 1966 ਤੋਂ ਪਹਿਲਾਂ ਵਾਲਾ ਪੰਜਾਬ ਹੋਵੇ ਜਾਂ ਉਹ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਹੋਵੇ ਬਾਰੇ ਪੰਜਾਬੀ ਦੀ ਦਸ਼ਾ ਅਤੇ ਦਿਸ਼ਾ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਮੁੱਖ ਮਹਿਮਾਨ ਵਜੋਂ ਬੋਲਦਿਆਂ ਉੱਘੇ ਨਾਵਲਕਾਰ ਬਲਦੇਵ ਸੜਕਨਾਮਾ ਵੱਲੋਂ ਜਿੱਥੇ ਭਾਸ਼ਾ ਵਿਭਾਗ ਵੱਲੋਂ ਇਸ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਉਥੇ ਉਨ੍ਹਾਂ ਵਿਭਾਗ ਵੱਲੋਂ ਕਲਕੱਤੇ ਵਿਖੇ ਕਰਵਾਏ ਸਾਹਿਤਕ ਅਤੇ ਸੱਭਿਆਚਾਰਕ ਸਮਾਗਮ ਬਾਰੇ ਆਪਣੀਆਂ ਪੁਰਾਣੀਆਂ ਯਾਦਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਜੋਕੀ ਪੀੜ੍ਹੀ ਆਪਣੇ ਵਿਰਸੇ ਨਾਲੋਂ ਟੁੱਟ ਰਹੀ ਹੈ, ਜਿਸ ਨੂੰ ਜੋੜਨ ਲਈ ਭਾਸ਼ਾ ਵਿਭਾਗ ਵਧੀਆ ਕਾਰਜ ਕਰ ਰਿਹਾ ਹੈ। 

ਆਪਣੇ ਪ੍ਰਧਾਨਗੀ ਭਾਸ਼ਣ ਵਿਚ ਵਿਚ ਬੋਲਦਿਆਂ ਸ਼੍ਰੋਮਣੀ ਪੰਜਾਬੀ ਕਵੀ ਗੁਰਭਜਨ ਗਿੱਲ ਜੀ ਨੇ ਕਿਹਾ ਕਿ ਲਹਿੰਦੇ ਅਤੇ ਚੜ੍ਹਦੇ ਪੰਜਾਬ ਵਿਚ ਵੱਸਦੇ ਪੰਜਾਬੀਆਂ ਨੇ ਮਾਂ ਬੋਲੀ ਪੰਜਾਬੀ ਦਾ ਪੂਰੇ ਸੰਸਾਰ ਵਿਚ ਨਾਂ ਉੱਚਾ ਕੀਤਾ ਹੈ। ਪੰਜਾਬੀ ਸੰਗੀਤ ਦੀ ਪੂਰੀ ਦੁਨੀਆ ਵਿਚ ਤੂਤੀ ਗੂੰਜਦੀ ਹੈ ਅਤੇ ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਆਪਣੀ ਬੋਲੀ ਅਤੇ ਵਿਰਸੇ ਨਾਲ ਜੋੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੇ ਇਸ ਉੱਦਮ ਸਦਕਾ ਲੋਕਾਂ ਵਿਚ ਚੇਤਨਾ ਪੈਦਾ ਹੋਵੇਗੀ ਅਤੇ ਉਨ੍ਹਾਂ ਅੱਗੇ ਦੱਸਿਆ ਕਿ ਭਾਸ਼ਾ ਵਿਭਾਗ ਦੁਆਰਾ ਛਾਪਿਆ ਗਿਆ ਸਾਹਿਤ ਇਕ ਅਨਮੋਲ ਖਜ਼ਾਨਾ ਹੈ ਜੋ ਹਰ ਪੰਜਾਬੀ ਦੇ ਹੱਥਾਂ ਵਿਚ ਪਹੁੰਚਣਾ ਚਾਹੀਦਾ ਹੈ। 

ਇਸ ਮੌਕੇ ਤੇ ਬੋਲਦਿਆਂ ਧਰਮਸ਼ਾਲਾ ਦੇ ਉੱਘੇ ਸਮਾਜਸੇਵੀ ਸ. ਪਰਮਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿਚ ਵੱਸਦੇ ਪੰਜਾਬੀਆਂ ਦੀ ਜੀਵਨਸ਼ੈਲੀ ਅਤੇ ਸੱਭਿਆਚਾਰ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਸਮਾਗਮ ਉਨ੍ਹਾਂ ਨੂੰ ਵਿਰਸੇ ਨਾਲ ਜੋੜਨ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਸਮਾਗਮ ਵਿਚ ਬੋਲਦਿਆਂ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਜੀ ਨੇ ਭਾਸ਼ਾ ਵਿਭਾਗ ਵੱਲੋਂ ਜਿੱਥੇ ਦੋ ਦਿਨਾਂ ਸਮਾਗਮ ਦੀ ਰੂਪ ਰੇਖਾ ਬਾਰੇ ਚਾਨਣਾ ਪਾਇਆ ਉਥੇ ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਵਿਖੇ ਹੋਣ ਵਾਲੇ ਇਸ ਸਮਾਗਮ ਦਾ ਮੁੱਖ ਮੰਤਵ ਪੰਜਾਬੀ ਦੀਆਂ ਉਕਤ ਉਪ-ਭਾਸ਼ਾਵਾਂ ਕਾਂਗੜੀ, ਡੋਗਰੀ ਨੂੰ ਪੰਜਾਬੀ ਕੋਸ਼ਾਂ ਦਾ ਸ਼ਿੰਗਾਰ ਬਣਾ ਕੇ ਪੰਜਾਬੀਆਂ ਨੂੰ ਉਨ੍ਹਾਂ ਦੀਆਂ ਪੁਰਾਣੀਆਂ ਵਿਰਾਸਤੀ ਸਾਂਝਾਂ ਨਾਲ ਜੋੜਨਾ ਹੈ। 

ਉਨ੍ਹਾਂ ਸਮੁੱਚੇ ਕਾਂਗੜਾ ਵਾਸੀਆਂ ਨੂੰ ਆਉਣ ਵਾਲੇ ਦੋ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਸਮਾਗਮ ਦੇ ਦੂਜੇ ਸੈਸ਼ਨ ਵਿਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਨਾਮਵਾਰ ਸ਼ਾਇਰਾਂ ਵੱਲੋਂ ਕਵੀ ਦਰਬਾਰ ਪੇਸ਼ ਕੀਤਾ ਗਿਆ। 

ਇਸ ਸਮਾਗਮ ਵਿਚ ਸ੍ਰੀ ਸੁਲੱਖਣ ਸਰਹੱਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦੇ ਹੋਏ ਉਨ੍ਹਾਂ ਪੰਜਾਬੀ ਗ਼ਜ਼ਲ ਅਤੇ ਕਵਿਤਾ ਬਾਰੇ ਵਡਮੁੱਲੇ ਵਿਚਾਰ ਪੇਸ਼ ਕੀਤੇ । ਭਾਸ਼ਾ ਵਿਭਾਗ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜਾ ਕੀਤਾ। 

ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸ਼੍ਰੋਮਣੀ ਕਵੀ ਸੁਰਜੀਤ ਜੱਜ ਵੱਲੋਂ ਆਪਣੀਆਂ ਕਵਿਤਾਵਾਂ ਨਾਲ ਹਾਜਰੀ ਲਗਵਾਈ ਗਈ ਅਤੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਵੀ ਡਾ. ਦਰਸ਼ਨ ਬੁੱਟਰ ਵੱਲੋਂ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਅਜੋਕੀ ਪੰਜਾਬੀ ਕਵਿਤਾ ਦਾ ਦਾਇਰਾ ਬਹੁਤ ਵਿਸ਼ਾਲ ਹੋ ਚੁੱਕਾ ਹੈ। 

ਇਹ ਪੰਜਾਬ ਦੀਆਂ ਹੱਦਾਂ ਨੂੰ ਪਾਰ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ਤੇ ਆਪਣਾ ਨਾਮ ਬਣਾ ਚੁੱਕੀ ਹੈ ਅਤੇ ਪੰਜਾਬੀਆਂ ਨੇ ਆਪਣੀ ਬੋਲੀ ਅਤੇ ਅਮੀਰ ਵਿਰਸੇ ਨਾਲ ਪੂਰੇ ਸੰਸਾਰ ਵਿਚ ਆਪਣਾ ਲੋਹਾ ਮੰਨਵਾਇਆ ਹੈ ਅਤੇ ਕਵਿਤਾ ਦੇ ਰੂਪ ਵਿਚ ਪ੍ਰਧਾਨਗੀ ਭਾਸ਼ਣ ਦਾ ਅੰਤ ਕੀਤਾ। ਇਸ ਸਮਾਗਮ ਵਿਚ ਪੰਜਾਬ ਤੋਂ ਉੱਘੇ ਕਵੀ ਤ੍ਰਲੋਚਨ ਲੋਚੀ, ਗੁਰਤੇਜ ਕੁਹਾਰਵਾਲਾ, ਮਨਜਿੰਦਰ ਧਨੋਆ, ਡਾ. ਵਿਸ਼ਾਲ, ਹਰਮੀਤ ਆਰਟਿਸਟ, ਕੁਲਵਿੰਦਰ ਬੱਛੋਆਣਾ, ਵਾਹਿਦ, ਸਤਪਾਲ ਭੀਖੀ, ਬਖ਼ਤਾਵਰ ਧਾਲੀਵਾਲ, ਤਰਸੇਮ ਬਰਨਾਲਾ, ਗੁਰਚਰਨ ਪੱਬਾਰਾਲੀ, ਰਾਮਦਿਆਲ ਸੇਖੋਂ, ਸਰਬਜੀਤ ਸਮਾਲਸਰ, ਸੁਰਿੰਦਰਜੀਤ ਚੌਹਾਨ ਅਤੇ ਡਾ. ਕੁਲਦੀਪ ਦੀਪ ਤੋਂ ਇਲਾਵਾ ਹਿਮਚਾਲ ਪ੍ਰਦੇਸ਼ ਦੇ ਨਾਮੀਂ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੜ੍ਹੀਆਂ।

ਇਸ ਸਮਾਗਮ ਵਿਚ ਪੰਜਾਬ ਭਰ ਤੋਂ 80 ਦੇ ਕਰੀਬ ਡੈਲੀਗੇਟ ਜਿਨ੍ਹਾਂ ਵਿਚ ਉੱਘੇ ਸਾਹਿਤਕਾਰ, ਵਿਦਵਾਨ, ਬੁੱਧੀਜੀਵੀ ਸ਼ਾਮਲ ਹੋਏ।  ਸਾਹਿਤਕ ਅਤੇ ਸੱਭਿਆਚਾਰਕ ਸਮਾਗਮ ਦੇ ਦੂਜੇ ਦਿਨ ਸੰਗੀਤਮਈ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪੰਜਾਬੀ ਦੇ ਸੂਫ਼ੀ ਗਾਇਕ ਕੰਵਰ ਗਰੇਵਾਲ ਵੱਲੋਂ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿਚ ਸਰੋਤਿਆਂ ਦਾ ਮਨੋਰੰਜਨ ਕੀਤਾ ਗਿਆ। 

1300 ਵਿਅਕਤੀਆਂ ਦੀ ਸਮਰੱਥਾ ਵਾਲੇ ਹਾਲ ਵਿਚ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਦੇ ਹਜੂਮ ਵੱਲੋਂ ਸਾਹ ਸੂਤ ਕੇ ਪ੍ਰੋਗਰਾਮ ਦਾ ਅਨੰਦ ਮਾਣਿਆ ਗਿਆ। ਪੰਜਾਬੀ ਲੋਕਧਾਰਾ ਦੇ ਉੱਘੇ ਵਿਗਿਆਨੀ ਹਰਦਿਆਲ ਥੂਹੀ ਨੇ ਪੰਜਾਬੀ ਗਾਇਕੀ ਦੇ ਸਫ਼ਰ ਬਾਰੇ ਚਾਨਣਾ ਪਾਇਆ। 

ਇਸ ਸਮਾਗਮ ਵਿਚ ਕੈਪਟਨ ਬੀ.ਐਨ. ਪਠਾਣੀਆਂ ਆਈ.ਏ.ਐੱਸ. ਚੇਅਰਮੈਨ ਐਗਰੋਫੈਡ, ਹਿਮਾਚਲ ਪ੍ਰਦੇਸ਼ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੋਵਾਂ ਰਾਜਾਂ ਦੀ ਵਿਰਾਸਤੀ ਸਾਂਝ ਪੈਦਾ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਕੀਤੇ ਉਪਰਾਲੇ ਦੀ ਸ਼ਾਲਾਘਾ ਕੀਤੀ।  ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਨਰਿੰਦਰ ਅਵਸਥੀ ਸਾਬਕਾ ਪ੍ਰਿੰਸੀਪਲ ਸਰਕਾਰੀ ਕਾਲਜ ਧਰਮਸ਼ਾਲਾ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। 

ਸਤਨਾਮ ਸਿੰਘ, ਸਹਾਇਕ ਡਾਇਰਰੈਕਟਰ, ਭਾਸ਼ਾ ਵਿਭਾਗ ਵੱਲੋਂ ਧਰਮਸ਼ਾਲਾ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਦਿੱਤੇ ਸਹਿਯੋਗ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਗਿਆ। ਡਾ. ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ ਵੱਲੋਂ ਉਤਸ਼ਾਹ ਵਿਚ ਆਏ ਸ੍ਰੋਤਿਆਂ ਦਾ ਨਿੱਘਾ ਸੁਆਗਤ ਕੀਤਾ ਗਿਆ ਅਤੇ ਸ੍ਰੀਮਤੀ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ, ਭਾਸ਼ਾ ਵਿਭਾਗ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। 

ਡਾ. ਮਨਜਿੰਦਰ ਸਿੰਘ, ਖੋਜ ਅਫਸਰ ਵਲੋਂ ਮੰਚ ਦਾ ਸੰਚਾਲਨ ਕੀਤਾ ਗਿਆ। ਭਾਸ਼ਾ ਵਿਭਾਗ ਪੰਜਾਬ ਤੋਂ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲਗਭਗ 20 ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਵਿਚ ਅਮਰਿੰਦਰ ਸਿੰਘ, ਸਹਾਇਕ ਡਾਇਰੈਕਟਰ, ਡਾ. ਸੰਤੋਖ ਸਿੰਘ, ਖੋਜ ਅਫਸਰ, ਡਾ. ਸਤਪਾਲ ਸਿੰਘ, ਖੋਜ ਅਫਸਰ, ਸ. ਭਗਵਾਨ ਸਿੰਘ, ਸੀਨੀਅਰ ਸਹਾਇਕ, ਕੁਲਵੰਤ ਸਿੰਘ ਨਾਰੀਕੇ ਤੋਂ ਇਲਾਵਾ ਧਰਮਸ਼ਾਲਾ ਹਿਮਾਚਲ ਪ੍ਰਦੇਸ਼ ਤੋਂ ਡਾ. ਹਰਪਾਲ ਸਿੰਘ, ਡਾ. ਪਰਮਿੰਦਰ ਸਿੰਘ, ਦਵਿੰਦਰ ਸਿੰਘ, ਮੀਡੀਆ ਕਰਮੀ, ਰਾਕੇਸ਼ ਸ਼ਰਮਾ ਅਤੇ ਚੰਦਨ ਸ਼ਰਮਾ ਜ਼ਿਲ੍ਹਾ ਲੋਕ ਸੰਪਰਕ, ਕਾਂਗੜਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD