Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਸਰਕਾਰ ਤੁਹਾਡੇ ਦੁਆਰ.... ਕਾਦੀਆਂ ਵਿਖੇ `ਅਬਾਦ` ਕੈਂਪ ਦੌਰਾਨ 325 ਵਿਅਕਤੀਆਂ ਨੇ ਲਾਭ ਉਠਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ

DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 16 Jun 2023

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ।

ਅੱਜ ਦੇ ਅਬਾਦ ਕੈਂਪ ਵਿੱਚ 325 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਕੈਂਪ ਵਿੱਚ ਆਏ ਵਿਅਕਤੀਆਂ ਦੀ ਮੁੱਢਲੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਅਜਿਹੇ ਕੈਂਪਾਂ ਦਾ ਲਾਭ ਉਠਾ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕੈਂਪਾਂ ਦੌਰਾਨ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਲੋਕਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਵੀ ਲਾਮਬੱਧ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਅਮਰਜੀਤ ਸਿੰਘ ਭਾਟੀਆ, ਮੁੱਖ ਖੇਤੀਬਾੜੀ ਅਫ਼ਸਰ ਸ. ਕ੍ਰਿਪਾਲ ਸਿੰਘ ਢਿਲੋਂ, ਈ.ਓ. ਨਗਰ ਕੌਂਸਲ ਕਾਦੀਆਂ, ਬੀ.ਡੀ.ਪੀ.ਓ. ਕਾਦੀਆਂ ਤੋਂ ਇਲਾਵਾ ਹੋਰ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD