Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼

ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ 'ਤੇ ਦਿੱਤਾ ਜ਼ੋਰ

S.S. Sodhi, Chief Justice of Allahabad High Court, Gurbachan Jagat, Ex Governor Manipur, Mahatma Gandhi State Institute of Public Administration, Rajan Kashyap, Chief Information Commissioner

Web Admin

Web Admin

5 Dariya News

ਚੰਡੀਗੜ੍ਹ , 16 Jun 2023

Last updated on: Jun 16, 2023, 00:00 IST

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਵਿਖੇ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਸ੍ਰੀ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ ਸ੍ਰੀ ਗੁਰਬਚਨ ਜਗਤ ਵੱਲੋਂ ਰਿਲੀਜ਼ ਕੀਤੀ ਗਈ।

ਇਹ ਆਤਮਕਥਾ ਸੂਬੇ ਦੇ ਵਿਕਾਸ ਦੀ ਕਹਾਣੀ ਅਤੇ ਅੱਧੀ ਸਦੀ ਤੋਂ ਵੱਧ ਸਮੇਂ ਦੌਰਾਨ ਪੰਜਾਬ ਦੇ ਬੇਮਿਸਾਲ ਵਿਕਾਸ ਨੂੰ ਰੂਪ ਦੇਣ ਵਾਲੀਆਂ ਮਹੱਤਵਪੂਰਨ ਘਟਨਾਵਾਂ ਅਤੇ ਆਗੂਆਂ ਦਾ ਵਰਣਨ ਕਰਦੀ ਹੈ। ਲੇਖਕ ਸ੍ਰੀ ਰਾਜਨ ਕਸ਼ਯਪ 1965 ਵਿੱਚ ਬਤੌਰ  ਆਈ.ਏ.ਐਸ. ਭਰਤੀ ਹੋਏ ਅਤੇ 38 ਸਾਲਾਂ ਦੇ ਲੰਬੇ ਅਤੇ ਬੇਮਿਸਾਲ ਕੈਰੀਅਰ ਉਪਰੰਤ 2003 ਵਿੱਚ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।

ਇਸ ਮੌਕੇ 'ਤੇ ਸੰਜੀਦਾ ਗੱਲਬਾਤ ਦੌਰਾਨ, ਪ੍ਰੋਫੈਸਰ ਬੀ.ਐਨ. ਗੋਸਵਾਮੀ, ਜੋ 1950 ਦੇ ਦਹਾਕੇ ਵਿੱਚ ਆਈ.ਏ.ਐਸ. ਭਰਤੀ ਹੋਏ ਅਤੇ ਅਕਾਦਮਿਕ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਲਈ ਜਲਦ ਹੀ ਸੇਵਾਮੁਕਤ ਹੋ ਗਏ, ਨੇ ਉਸ ਦੌਰ ਵਿੱਚ ਕੰਮ ਦੀ ਨੈਤਿਕਤਾ ਬਾਰੇ ਦਿਲਚਸਪ ਕਿੱਸੇ ਸਾਂਝੇ ਕੀਤੇ। ਬ੍ਰਿਗੇਡੀਅਰ ਸੁਖਜੀਤ ਸਿੰਘ ਨੇ ਕਪੂਰਥਲਾ ਦੇ ਪੁਰਾਣੇ ਰਾਜ ਵਿੱਚ ਸ਼ਾਸਨ ਦੀ ਇੱਕ ਦਿਲਚਸਪ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਅਜਿਹੀ ਸੰਪੂਰਨਤਾ ਹੋਰ ਕਿਤੇ ਦੇਖਣ ਨੂੰ ਨਹੀਂ ਮਿਲਦੀ। 

ਉਹਨਾਂ ਸਖ਼ਤ ਮਿਹਨਤ ਕਰਨ 'ਤੇ ਜ਼ੋਰ ਦਿੱਤਾ। ਲਾਲ ਬਹਾਦੁਰ ਸ਼ਾਸਤਰੀ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ, ਮਸੂਰੀ ਦੇ ਸਾਬਕਾ ਡਾਇਰੈਕਟਰ ਸੰਜੀਵ ਚੋਪੜਾ ਨੇ ਦੱਸਿਆ ਕਿ ਕਿਵੇਂ ਅੱਜ ਦੇ ਸਿਵਲ ਅਧਿਕਾਰੀ ਵਧੇਰੇ ਪੇਸ਼ੇਵਰ ਬਣ ਰਹੇ ਹਨ। 

ਉਨ੍ਹਾਂ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸੀ.ਡੀ. ਦੇਸ਼ਮੁਖ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿਵਲ ਅਧਿਕਾਰੀਆਂ ਨੂੰ ਘਟਨਾਵਾਂ ਬਾਰੇ ਜ਼ਰੂਰ ਲਿਖਣਾ ਚਾਹੀਦਾ ਹੈ ਕਿਉਂਕਿ ਉਹ ਇਤਿਹਾਸ ਵਿੱਚ ਸ਼ਾਮਲ ਹੁੰਦੇ ਹਨ। ਰਾਜਨ ਕਸ਼ਯਪ ਨੇ ਦੱਸਿਆ ਕਿ ਕਿਵੇਂ ਚੀਜ਼ਾਂ ਅਤੀਤ ਦੇ ਮੁਕਾਬਲੇ ਮੌਜੂਦਾ ਸਮੇਂ ਬਦਲ ਗਈਆਂ ਹਨ। 

ਸਕਾਰਾਤਮਕ ਪਹੁੰਚ ਲਈ ਪੈਰਵੀ ਕਰਦਿਆਂ, ਉਹਨਾਂ ਸਿਵਲ ਅਧਿਕਾਰੀਆਂ ਅਤੇ ਪੁਲਿਸ ਦਰਮਿਆਨ ਨਜ਼ਦੀਕੀ ਤਾਲਮੇਲ ਦੀ ਵਕਾਲਤ ਕੀਤੀ, ਜਿਸਦੀ ਪ੍ਰੋੜਤਾ ਸ੍ਰੀ ਐਸ. ਐਸ. ਸੋਢੀ ਅਤੇ ਸ੍ਰੀ ਗੁਰਬਚਨ ਜਗਤ ਨੇ ਵੀ ਕੀਤੀ। ਸਾਬਕਾ ਸਿੱਖਿਆ ਸਕੱਤਰ (ਭਾਰਤ ਸਰਕਾਰ) ਵਿਭਾ ਪੁਰੀ ਦਾਸ ਨੇ ਕਿਹਾ ਕਿ ਨੌਕਰਸ਼ਾਹੀ ਦੇ ਕੰਮਾਂ ਦੇ ਸੰਚਾਲਨ ਵਿੱਚ ਮਨੁੱਖੀ ਸਰੋਕਾਰਾਂ ਨੂੰ ਸਰਵਉੱਚ ਹੋਣਾ ਚਾਹੀਦਾ ਹੈ।

ਮਗਸੀਪਾ ਦੇ ਡਾਇਰੈਕਟਰ ਜਨਰਲ, ਸ੍ਰੀ ਅਨਿਰੁੱਧ ਤਿਵਾਰੀ ਨੇ ਕਿਹਾ ਕਿ ਬਿਹਤਰ ਮਨੁੱਖੀ ਸਰੋਤ ਪ੍ਰਬੰਧਨ, ਹਮਦਰਦੀ, ਨਿਆਂ ਅਤੇ ਨਿਰਪੱਖਤਾ ਦੀਆ ਸਦੀਵੀ ਕਦਰਾਂ-ਕੀਮਤਾਂ ਤੋਂ ਇਲਾਵਾ ਹੁਨਰ ਆਧਾਰਿਤ ਸਿਖਲਾਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਮੰਚ ਦੀ ਕਾਰਵਾਈ ਸਾਬਕਾ ਆਈ.ਏ.ਐਸ. ਅਧਿਕਾਰੀ ਸ੍ਰੀ ਵਿਵੇਕ ਅਤਰੇ ਨੇ ਚਲਾਈ।

 

 

Tags: S.S. Sodhi , Chief Justice of Allahabad High Court , Gurbachan Jagat , Ex Governor Manipur , Mahatma Gandhi State Institute of Public Administration , Rajan Kashyap , Chief Information Commissioner

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD