Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਈ.ਐਸ.ਐਚ.ਟੀ.ਐਚ. ਮੁਹਿੰਮ ਦੀ ਕੀਤੀ ਸ਼ੁਰੂਆਤ

ਨਸ਼ਾ ਛੜਾਓ ਕੇਂਦਰਾਂ ਦੇ ਮਰੀਜ਼ਾ ਦੀ ਟੀ.ਬੀ., ਪੀਲੀਏ, ਏਡਜ਼ ਤੇ ਆਰ.ਟੀ.ਆਈ./ਐਸ.ਟੀ.ਆਈ. ਦੀ ਹੋਵੇਗੀ ਜਾਂਚ : ਡਾ. ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fathegarh Sahib, Fathegarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 17 Jun 2023

Last updated on: Jun 17, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰੇਦਸ਼ਾ ਅਨੁਸਾਰ ਡਾ. ਦਵਿੰਦਰਜੀਤ ਕੌਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਦੀ ਅਗਵਾਈ ਵਿਚ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਆਈ.ਐਸ.ਐਚ.ਟੀ.ਐਚ. ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਹਸਪਤਾਲ ਦੇ ਨਸ਼ਾ ਛਡਾਓ ਕੇਂਦਰ ਵਿਖੇ ਮੈਡੀਕਲ ਚੈਕਅੱਪ ਕੈਂਪ ਲਗਾ ਕੇ ਕੀਤੀ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ 14 ਜੁਲਾਈ ਤੱਕ ਚਲਾਈ ਜਾ ਰਹੀ ਹੈ, ਜਿਸ ਤਹਿਤ ਜਿਲ੍ਹੇ ਅਧੀਨ ਸਾਰੇ ਰੀ—ਹੈਬਲੀਟੇਸ਼ਨ ਸੈਂਟਰਾਂ, ਨਸ਼ਾ ਛੜਾਓ ਕੇਂਦਰਾਂ, ਓਟ ਕਲੀਨਿਕਾਂ ਵਿਚ ਇਲਾਜ਼ ਅਧੀਨ ਮਰੀਜ਼ਾ ਦੀ ਟੀ.ਬੀ., ਵਾਇਰਲ ਹੈਪੇਟਾਇਟਸ (ਪੀਲੀਏ), ਏਡਜ਼, ਆਰ.ਟੀ.ਆਈ./ਐਸ.ਟੀ.ਆਈ. (ਇੰਟੀਗ੍ਰੇਟਿਡ ਯੌਨ ਰੋਗਾਂ) ਨਾਲ ਸਬੰਧਤ ਜਾਂਚ ਕਰਕੇ ਇਲਾਜ਼ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਵਾਲੇ ਵਿਅਕਤੀਆਂ ਵਿਚ ਇਨ੍ਹਾਂ ਬੀਮਾਰੀਆਂ ਦਾ ਖਤਰਾ ਵੱਧ ਹੁੰਦਾ ਹੈ, ਖਾਸ ਕਰਕੇ ਇੰਜੈਟੀਵਲ ਡਰੱਗ ਯੂਜ਼ਰ ਜਿਹੜੇ ਕਿ ਸਰਿੰਜ ਨਾਲ ਨਸ਼ਾ ਲੈਦਾ ਹਨ, ਉਨ੍ਹਾਂ ਵਿਚ ਐਚ.ਆਈ.ਵੀ./ਏਡਜ਼ ਤੇ ਹੈਪੇਟਾਈਟਸ ਹੋਣ ਦਾ ਖਤਰਾ ਵੱਧ ਹੁੰਦਾ ਹੈ ਤੇ ਅਗਿਆਣਤਾ ਕਾਰਨ ਉਹ ਬੀਮਾਰੀ ਨੂੰ ਅੱਗੇ ਫੈਲਾ ਦਿੰਦੇ ਹਨ। 

ਨਸ਼ੇ ਕਾਰਨ ਸ਼ਰੀਰ ਵਿਚ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ ਜਿਸ ਕਾਰਨ ਟੀ.ਬੀ. ਵਰਗੀਆਂ ਬੀਮਾਰੀਆਂ ਦੇ ਚਪੇਟ ਵਿਚ ਆ ਜਾਂਦਾ ਹੈ ਤੇ ਸਮੇਂ ਸਿਰ ਜੇਕਰ ਇਨ੍ਹਾਂ ਬੀਮਾਰੀਆਂ ਦਾ ਸਮੇਂ ਸਿਰ ਪਤਾ ਲੱਗ ਜਾਂਦਾ ਹੈ, ਇਲਾਜ਼ ਸੰਭਵ ਹੋ ਸਕਦਾ ਹੈ। ਇਸ ਮੌਕੇ ਉਨ੍ਹਾਂ ਨੇ ਸਵੈ—ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰਨ। 

ਇਸ ਮੌਕੇ ਨੋਡਲ ਅਫਸਰ ਡਾ. ਹਰਪ੍ਰੀਤ ਕੌਰ, ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾਂ ਅਫਸਰ ਕਰਨੈਲ ਸਿੰਘ, ਗੁਰਦੀਪ ਸਿੰਘ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ,ਬੀ.ਈ.ਈ. ਮਹਾਵੀਰ ਸਿੰਘ ਤੇ ਹੋਰ ਮੌਜੂਦ ਸਨ।

 

Tags: Health , Dr. Davinderjit Kaur , Civil Surgeon Fathegarh Sahib , Fathegarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD