Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Mai Bhago Armed Forces Preparatory Institute

5 Dariya News

5 Dariya News

5 Dariya News

ਐਸ.ਏ.ਐਸ. ਨਗਰ, , 17 Jun 2023

Last updated on: Jun 17, 2023, 00:00 IST

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ।

ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਸ. ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ.ਐਫ.ਪੀ.ਆਈ., ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇੱਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿੱਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। 

ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Mai Bhago Armed Forces Preparatory Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD