Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਬੀਰ ਸਿੰਘ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

ਕਿਹਾ, 'ਪੰਜਾਬ ਸਰਕਾਰ ਪੰਜਾਬ ਨੂੰ ਬਣਾ ਰਹੀ ਹੈ ਦੇਸ਼ ਦਾ ਮੋਹਰੀ ਸੂਬਾ'

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 17 Jun 2023

Last updated on: Jun 17, 2023, 00:00 IST

ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਅਰੰਭੀ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ। ਇੱਥੇ ਪੰਚਾਇਤ ਘਰ ਵਿਖੇ ਲੋਕਾਂ ਨੂੰ ਮਿਲਦਿਆਂ ਉਨ੍ਹਾਂ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।

ਇਸ ਦੌਰਾਨ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਨੰਦਪੁਰ ਕੇਸ਼ੋ ਅਤੇ ਫੱਗਣਮਾਜਰਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪਾਂ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਹੈ ਤਾਂ ਕਿ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪੁੱਜਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦਾ ਨਿਵਾਰਨ ਕਰਨ।

ਸਿਹਤ ਮੰਤਰੀ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ, ਅੰਦਰ ਅਜਿਹੇ ਜਨ ਸੁਵਿਧਾ ਕੈਂਪਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਹ ਹਰ ਹਫ਼ਤੇ ਪਿੰਡਾਂ ਅੰਦਰ ਜਾ ਕੇ ਇਹ ਕੈਂਪ ਲਗਾ ਰਹੇ ਹਨ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। 18 ਜੂਨ ਨੂੰ ਪਿੰਡ ਚਲੈਲਾ ਵਿਖੇ ਅਤੇ 27 ਤੇ 28 ਜੂਨ ਨੂੰ ਕ੍ਰਮਵਾਰ ਪਿੰਡ ਸਿੱਧੂਵਾਲ ਅਤੇ ਜੱਸੋਵਾਲ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣਾ ਕੇ ਦੇਸ਼ ਦਾ ਇੱਕ ਨੰਬਰ ਦਾ ਸੂਬਾ ਬਣਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇੱਕੋ-ਇੱਕ ਏਜੰਡਾ ਹੈ ਕਿ ਜਿਸ ਖੇਤਰ ਵਿੱਚ ਵੀ ਪੰਜਾਬ ਪੱਛੜ ਰਿਹਾ ਹੈ, ਉਸੇ ਖੇਤਰ ਵਿੱਚ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾਵੇ। ਸਿਹਤ ਮੰਤਰੀ ਨੇ ਇਸ ਦੌਰਾਨ ਹੋਰਨਾਂ ਪਿੰਡਾਂ ਅੰਦਰ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਵਾਏ ਅਤੇ ਕਿਹਾ ਕਿ ਉਹ ਆਪਣੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।

ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਲ ਸੈਣੀ, ਬਲਵਿੰਦਰ ਸੈਣੀ, ਡਾ. ਜਤਿੰਦਰ ਕਾਂਸਲ, ਲਾਲ ਸਿੰਘ, ਸੁਰੇਸ਼ ਕੁਮਾਰ, ਜੇ.ਪੀ.ਐਸ. ਕਾਲੜਾ, ਪਰਦੀਪ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੇ ਜਨ ਸੁਵਿਧਾ ਕੈਂਪ ਦੌਰਾਨ ਮੌਕੇ 'ਤੇ ਹੀ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD