Thursday, 09 May 2024

 

 

ਖ਼ਾਸ ਖਬਰਾਂ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ ਲੋਕ ਸਭਾ ਚੋਣਾਂ 2024: ਦਿਵਿਆਂਗ ਲੋਕਾਂ (ਪੀਡਬਲਯੂਡੀ) ਵੋਟਰਾਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਲੋਕੇਸ਼ਨ ‘ਤੇ ਵ੍ਹੀਲ ਚੇਅਰਾਂ ਦਿੱਤੀਆਂ ਜਾਣਗੀਆਂ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ 10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਡਾ. ਪ੍ਰੀਤੀ ਯਾਦਵ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਦੇ 3 ਸੁਰੱਖਿਆ ਕਰਮੀਆਂ ਵੱਲੋਂ ਖੂਨਦਾਨ ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਇਕਲ ਯਾਤਰਾ ਰਾਹੀਂ ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਸਨਮਾਨ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ

 

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਵਲੋਂ ਡਾਇਰੀਆ ਪ੍ਰਭਾਵਤ ਪਿੰਡ ਧੀਰੇਮਾਜਰਾ ਦਾ ਦੌਰਾ, ਦਿਤੀਆਂ ਜ਼ਰੂਰੀ ਹਦਾਇਤਾਂ

ਪ੍ਰਭਾਵਤ ਲੋਕਾਂ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ : ਡਾ. ਮਹੇਸ਼ ਕੁਮਾਰ

Civil Surgeon Mohali, Dr. Mahesh Kumar Aahuja, Mohali, Health, Civil Surgeon Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 17 Jun 2023

ਲਾਲੜੂ ਲਾਗਲੇ ਪਿੰਡ ਧੀਰੇਮਾਜਰਾ ਵਿਚ ਬੁਖ਼ਾਰ ਅਤੇ ਉਲਟੀਆਂ ਦੇ ਕੁਝ ਮਾਮਲੇ ਸਾਹਮਣੇ ਆਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਨਵ-ਨਿਯੁਕਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਪਿੰਡ ਦਾ ਦੌਰਾ ਕੀਤਾ ਅਤੇ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਦਸਿਆ ਕਿ ਇਸ ਪਿੰਡ ਦੇ ਕੁੱਝ ਲੋਕਾਂ ਦੇ ਬੀਮਾਰ ਹੋਣ ਮਗਰੋਂ ਸਿਹਤ ਵਿਭਾਗ ਨੇ ਫੁਰਤੀ ਵਿਖਾਉਂਦਿਆਂ ਪਿੰਡ ਵਿਚ ਜਿਥੇ ਮੈਡੀਕਲ ਕੈਂਪ ਲਗਾਇਆ, ਉਥੇ ਘਰ-ਘਰ ਸਰਵੇ ਸ਼ੁਰੂ ਕੀਤਾ। 

ਉਨ੍ਹਾਂ ਦਸਿਆ ਕਿ ਪਿੰਡ ਦੇ ਪ੍ਰਭਾਵਤ ਏਰੀਏ ਵਿਚ ਹੋ ਰਹੀ ਪਾਣੀ ਦੀ ਸਪਲਾਈ ਦੀਆਂ ਲਾਈਨਾਂ ’ਚੋਂ ਪਾਣੀ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਦੀ ਰੀਪੋਰਟ ਜਲਦ ਹੀ ਆ ਜਾਵੇਗੀ। ਉਨ੍ਹਾਂ ਦਸਿਆ ਕਿ ਪ੍ਰਭਾਵਤ ਏਰੀਏ ਵਿਚ ਪਾਣੀ ਦੀ ਸਪਲਾਈ ਦੀ ਲਾਈਨ ਪਹਿਲਾਂ ਹੀ ਬੰਦ ਕਰਵਾ ਦਿਤੀ ਗਈ ਸੀ। ਸਿਵਲ ਸਰਜਨ ਨੇ ਮੈਡੀਕਲ ਕੈਂਪ ਦਾ ਨਿਰੀਖਣ ਕਰਨ ਤੋਂ ਇਲਾਵਾ ਮਰੀਜ਼ਾਂ ਦੇ ਘਰਾਂ ਵਿਚ ਜਾ ਕੇ ਵੀ ਸਥਿਤੀ ਦਾ ਜਾਇਜ਼ਾ ਲਿਆ। 

ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਮਰੀਜ਼ਾਂ ਦੀ ਸਿਹਤ ਦਾ ਪੂਰਾ ਖ਼ਿਆਲ ਰਖਿਆ ਜਾ ਰਿਹਾ ਹੈ।ਸਿਵਲ ਸਰਜਨ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਉਬਾਲ ਕੇ ਪੀਣ ਅਤੇ ਬੁਖ਼ਾਰ ਜਾਂ ਹੋਰ ਸਬੰਧਤ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ’ਤੇ ਹੀ ਨਜ਼ਦੀਕੀ ਸਿਹਤ ਕੇਂਦਰ ਵਿਚ ਪਹੁੰਚਣ। ਉਨ੍ਹਾਂ ਕਿਹਾ ਕਿ ਅਕਸਰ ਹੀ ਪੀਣ ਵਾਲੇ ਪਾਣੀ ਦੇ ਗੰਧਲੇਪਣ ਕਾਰਨ ਅਜਿਹੀਆਂ ਬੀਮਾਰੀਆਂ ਹੋ ਜਾਂਦੀਆਂ ਹਨ। 

ਇਸ ਲਈ ਸਭ ਨੂੰ ਫ਼ਿਲਟਰ ਕੀਤਾ ਪਾਣੀ ਜਾਂ ਉਬਾਲਿਆ ਪਾਣੀ ਪੀਣਾ ਚਾਹੀਦਾ ਹੈ ਖ਼ਾਸਕਰ ਬਰਸਾਤ ਦੇ ਮੌਸਮ ਵਿਚ ਇਹ ਬੇਹੱਦ ਜ਼ਰੂਰੀ ਹੁੰਦਾ ਹੈ। ਉਨ੍ਹਾਂ ਦਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਬੀਮਾਰ ਲੋਕਾਂ ਸਮੇਤ ਸਮੁੱਚੇ ਹਾਲਾਤ ’ਤੇ ਲਗਾਤਾਰ ਨਿਗਰਾਨੀ ਰੱਖ ਰਹੀਆਂ ਹਨ। ਪ੍ਰਭਾਵਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। 

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਹਸਪਤਾਲ ਵਿਚ ਦਾਖ਼ਲ ਲੋਕਾਂ ਦੀ ਸਿਹਤ ਦਾ ਪੂਰਾ ਧਿਆਨ ਰਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਹੋਰ ਲੋਕ ਬੀਮਾਰੀ ਦੀ ਲਪੇਟ ਵਿਚ ਨਾ ਆਉਣ ਅਤੇ ਮਰੀਜ਼ ਜਲਦ ਤੋਂ ਜਲਦ ਰਾਜ਼ੀ ਹੋਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਐਸ.ਐਮ.ਓ. ਡਾ. ਧਰਮਿੰਦਰ ਸਿੰਘ, ਡਾ. ਨਵੀਨ ਕੌਸ਼ਿਕ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Civil Surgeon Mohali , Dr. Mahesh Kumar Aahuja , Mohali , Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD