Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਵਿਸ਼ਵ ਗੱਤਕਾ ਫੈਡਰੇਸ਼ਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟ੍ਰੇਨਿੰਗ ਲਈ ਹਰ ਸੰਭਵ ਮੱਦਦ ਦਾ ਭਰੋਸਾ

Gatka, Harjeet Singh Grewal, National Gatka Association of India, NGAI, World Gatka Federation, WGF Asian Gatka Federation

Web Admin

Web Admin

5 Dariya News

ਚੰਡੀਗੜ੍ਹ , 18 Jun 2023

Last updated on: Jun 18, 2023, 00:00 IST

ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ ਸਕੂਲਾਂ ਅਤੇ ਕਾਲਜਾਂ ਵਿੱਚ ਗੱਤਕੇ ਦੀ ਮੁਫ਼ਤ ਸਿਖਲਾਈ ਆਰੰਭ ਕਰਵਾਈ ਜਾਵੇ ਅਤੇ ਇਸ ਮਕਸਦ ਲਈ ਹਰ ਗੁਰਦੁਆਰੇ ਤੇ ਵਿੱਦਿਅਕ ਅਦਾਰੇ ਵਿੱਚ ਇੱਕ-ਇੱਕ ਗੱਤਕਾ ਕੋਚ ਵੀ ਭਰਤੀ ਕੀਤਾ ਜਾਵੇ ਤਾਂ ਜੋ ਹਰ ਮੁਲਕ ਵਿੱਚ ਗੱਤਕੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾ ਸਕੇ।

ਲੰਦਨ ਦੇ ਹੇਜ਼ ਸ਼ਹਿਰ ਵਿਚ ਸੇਫਟੈਕ ਵਾਲੇ ਸ. ਸਰਬਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ ਬਾਰੇ ਚਰਚਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਰਘੁਵਿੰਦਰ ਸਿੰਘ ਸੋਹੀ, ਸੁਖਪਾਲ ਸਿੰਘ ਜੋਹਲ, ਸੁਰਜੀਤ ਸਿੰਘ ਜੌਹਲ, ਡਾ. ਜਸਵੀਰ ਸਿੰਘ ਜੰਡੂ, ਕਰਤਾਰ ਸਿੰਘ ਮੋਮੀ, ਰਜਿੰਦਰ ਸਿੰਘ ਥਿੰਦ, ਸੁਖਜੀਵਨ ਸਿੰਘ ਸੋਢੀ, ਪਲਵਿੰਦਰ ਸਿੰਘ ਤੇ ਅਮਰਜੀਤ ਸਿੰਘ ਕੁਲਚਾ ਐਕਸਪ੍ਰੈਸ, ਅਮਰਜੀਤ ਸਿੰਘ, ਕੇਵਲ ਸਿੰਘ ਰੰਧਾਵਾ, ਅਮਰੀਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬੱਧਨੀ, ਹਰਵਿੰਦਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਸੈਣੀ ਆਦਿ ਵੀ ਹਾਜਰ ਸਨ।

ਇਸ ਮੌਕੇ ਗੱਲਬਾਤ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਦਾ ਮੁੱਖ ਉਦੇਸ਼ ਸਵੈ-ਰੱਖਿਆ ਦੀ ਖੇਡ ਗੱਤਕਾ ਨੂੰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ਼ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਵੱਧ ਤੋਂ ਵੱਧ ਦੇਸ਼ਾਂ ਵਿੱਚ ਗੱਤਕਾ ਟੀਮਾਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਮੁਲਕਾਂ ਵਿੱਚ ਹਰ ਸਾਲ ਨੈਸ਼ਨਲ ਪੱਧਰ ਦੇ ਟੂਰਨਾਮੈਂਟ ਕਰਵਾਏ ਜਾਣਗੇ। 

ਇਸੇ ਦੌਰਾਨ ਏਸ਼ੀਆ ਗੱਤਕਾ ਚੈਂਪੀਅਨਸ਼ਿੱਪ ਅਤੇ ਵਿਸ਼ਵ ਗੱਤਕਾ ਚੈਂਪੀਅਨਸ਼ਿੱਪ ਵੀ ਕਰਵਾਈ ਜਾਵੇਗੀ। ਅਜਿਹੀ ਸੰਗਠਿਤ ਯੋਜਨਾ ਤਹਿਤ ਗੱਤਕੇ ਦੀ ਮਕਬੂਲੀਅਤ ਵਧੇਗੀ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਉਤੇ ਮਾਨਤਾ ਪ੍ਰਾਪਤ ਖੇਡ ਦਾ ਦਰਜਾ ਪ੍ਰਾਪਤ ਹੋ ਸਕੇਗਾ।ਸ. ਗਰੇਵਾਲ ਨੇ ਕਿਹਾ ਕਿ ਗੱਤਕੇ ਨੂੰ ਉਲੰਪਿਕ ਖੇਡਾਂ ਤੱਕ ਲਿਜਾਣ ਦਾ ਸੁਫਨਾ ਸਮੁੱਚੇ ਮੁਲਕਾਂ ਵਿੱਚ ਚੱਲ ਰਹੇ ਗੁਰਦੁਆਰਾ ਸਾਹਿਬਾਨ, ਹਰ ਤਰ੍ਹਾਂ ਦੀਆਂ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਵੱਡੇ ਸਹਿਯੋਗ ਨਾਲ ਬਹੁਤ ਜਲਦ ਸਾਕਾਰ ਹੋ ਸਕਦਾ ਹੈ ਜੇਕਰ ਉਕਤ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਬਣਦੀ ਜ਼ਿੰਮੇਵਾਰੀ ਸਮਝ ਕੇ ਹਰ ਗੁਰਦੁਆਰੇ ਅਤੇ ਵਿੱਦਿਅਕ ਸੰਸਥਾ ਅੰਦਰ ਗੱਤਕਾ ਸਿਖਲਾਈ ਕੇਂਦਰ ਚਾਲੂ ਕੀਤੇ ਜਾਣ ਅਤੇ ਉੱਥੇ ਇੱਕ-ਇੱਕ ਗੱਤਕਾ ਕੋਚ ਭਰਤੀ ਕੀਤਾ ਜਾਵੇ। 

ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਟ੍ਰੇਨਿੰਗ ਸੈਂਟਰਾਂ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕੋਚਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਹਰ ਸੰਭਵ ਮੱਦਦ ਕੀਤੀ ਜਾਵੇਗੀ।ਇਸ ਵਿਸ਼ੇਸ਼ ਮਿਲਣੀ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵਿੱਚ ਗੱਤਕੇ ਨੂੰ ਮਾਨਤਾ ਦਿਵਾਉਣ ਲਈ ਕੀਤੇ ਯਤਨਾਂ ਦਾ ਉਲੇਖ ਕਰਦੇ ਹੋਏ ਵਿਸ਼ਵ ਦੇ ਸਮੂਹ ਸਿੱਖਾਂ ਨੂੰ ਗੱਤਕੇ ਦੀ ਪ੍ਰਫੁੱਲਤਾ ਅਤੇ ਹਰਮਨ ਪਿਆਰਾ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਬੋਲਦਿਆਂ ਸ. ਸਰਬਜੀਤ ਸਿੰਘ ਗਰੇਵਾਲ ਸੇਫਟੈਕ ਨੇ ਦੱਸਿਆ ਕਿ ਪਿਛਲੇ ਡੇਢ ਦਹਾਕੇ ਤੋਂ ਤਨਦੇਹੀ ਨਾਲ ਗੱਤਕਾ ਖੇਡ ਨੂੰ ਪ੍ਰਮੋਟ ਕਰ ਰਹੇ ਸ. ਹਰਜੀਤ ਸਿੰਘ ਗਰੇਵਾਲ ਨਾਲ ਇਸ ਵਿਸ਼ੇਸ਼ ਮਿਲਣੀ ਦਾ ਮਕਸਦ ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼-ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਢੰਗ-ਤਰੀਕੇ ਤੇ ਯੋਜਨਾ ਉਲੀਕਣਾ ਸੀ ਜਿਸ ਦੌਰਾਨ ਸ਼ਾਮਲ ਸਖਸ਼ੀਅਤਾਂ ਨੇ ਉਸਾਰੂ ਚਰਚਾ ਕਰਦਿਆਂ ਕਈ ਸੁਝਾਅ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਸਮੂਹ ਹਾਜ਼ਰੀਨ ਨੇ ਭਵਿੱਖ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੀ ਹਰ ਸੰਭਵ ਮੱਦਦ ਕਰਨ ਦਾ ਫੈਸਲਾ ਕੀਤਾ।

 

Tags: Gatka , Harjeet Singh Grewal , National Gatka Association of India , NGAI , World Gatka Federation , WGF Asian Gatka Federation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD