Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ

ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਮੌਕਾ ਵਾਰਦਾਤ ’ਤੇ ਵਰਤੇ ਦੋ ਪਿਸਤੌਲ ਅਤੇ ਮਿ੍ਰਤਕ ਜੌਹਰੀ ਦਾ ਇੱਕ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 18 Jun 2023

Last updated on: Jun 18, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ  ਸਾਂਝੇ ਅਪਰੇਸ਼ਨ ਤਹਿਤ  ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ  ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗਿਰਫਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। 

ਗ਼ੌਰਤਲਬ ਹੈ ਕਿ ਮੌਕਾ ਵਾਰਦਾਤ  ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ  ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।  ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ  ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। 

ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।ਉਨਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ।

ਇਸ ਕੇਸ ਸਬੰਧੀ  ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ  ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD