Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਪੀ.ਏ.ਪੀ. ਗਰਾਊਂਡ ਵਿਖੇ ਸੀ.ਐਮ. ਦੀ ਯੋਗਸ਼ਾਲਾ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੈਗਾ ਸਮਾਗਮ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਅਧਿਕਾਰੀਆਂ ਨੂੰ ਕੋਈ ਕਸਰ ਬਾਕੀ ਨਾ ਛੱਡਣ ਦੀ ਹਦਾਇਤ

Balkar Singh, AAP, Aam Aadmi Party, Aam Aadmi Party Punjab, AAP Punjab, Sushil Kumar Rinku, DC Jalandhar, Vishesh Sarangal, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 18 Jun 2023

Last updated on: Jun 18, 2023, 00:00 IST

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ 20 ਜੂਨ, 2023 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਸੀ.ਐਮ. ਦੀ ਯੋਗਸ਼ਾਲਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਲੋਕਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਇਸ ਸ਼ਾਨਦਾਰ ਸਮਾਰੋਹ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਪੂਰੇ ਜੋਸ਼ ਅਤੇ ਲਗਨ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ।

ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਹੋ ਰਹੀ ਹਰੇਕ ਗਤੀਵਿਧੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਕਰਵਾਇਆ ਜਾਵੇਗਾ, ਜਿਸ ਵਿੱਚ 20 ਜੂਨ ਨੂੰ ਹਜ਼ਾਰਾਂ ਵਲੰਟੀਅਰ ਮਾਹਰਾਂ ਦੀ ਅਗਵਾਈ ਹੇਠ ਇਸ ਗਰਾਊਂਡ ਵਿੱਚ ਯੋਗ ਕਰਨਗੇ। ਮੰਤਰੀ, ਲੋਕ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਨੂੰ ਹੋਰ ਸੁਚਾਰੂ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨੂੰ ਪਹਿਲਾਂ ਹੀ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਅਧਿਕਾਰੀ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੈਗਾ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੱਲੋਂ ਰੋਜ਼ਾਨਾ ਦੇ ਆਧਾਰ 'ਤੇ ਸਮੁੱਚੇ ਇੰਤਜ਼ਾਮ ਦੀ ਵਿਅਕਤੀਗਤ ਤੌਰ 'ਤੇ ਸਮੀਖਿਆ ਕੀਤੀ ਜਾ ਰਹੀ ਹੈ। 

ਡਿਪਟੀ ਕਮਿਸ਼ਨਰ ਨੇ ਮੰਤਰੀ ਅਤੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੀ ਆਮਦ ਨੂੰ ਦੇਖਦੇ ਹੋਏ ਸਮੁੱਚੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾਵੇਗਾ।ਮੀਟਿੰਗ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਅਭਿਜੀਤ ਕਪਲਿਸ਼, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਜਸਬੀਰ ਸਿੰਘ ਅਤੇ ਮੇਜਰ ਅਮਿਤ ਮਹਾਜਨ, ਜਗਰੂਪ ਸਿੰਘ ਸੇਖਵਾਂ, ਅਮਿਤ ਬਜਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

                                                            

 

Tags: Balkar Singh , AAP , Aam Aadmi Party , Aam Aadmi Party Punjab , AAP Punjab , Sushil Kumar Rinku , DC Jalandhar , Vishesh Sarangal , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD