Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੈੱਡ ਕਰਾਸ ਵੱਲੋਂ ਖੂਨਦਾਨ ਕੈਂਪ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਲਈ ਪ੍ਰੇਰਿਆ

Red Cross, World Blood Donor Day, Blood Donation Camp, Blood Camp, SAS Nagar Mohali

Web Admin

Web Admin

5 Dariya News

ਐਸ.ਏ.ਐਸ ਨਗਰ , 19 Jun 2023

Last updated on: Jun 19, 2023, 00:00 IST

ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਵੱਲੋਂ ਵਿਸ਼ਵ ਖੂਨਦਾਨ ਦਿਵਸ ਮੌਕੇ ਕਲਾਉਡ ਐਨਾਲੌਜੀ ਦੇ ਸਹਿਯੋਗ ਨਾਲ ਸਬਿਜ਼ ਸਕੁਆਇਰ, 7ਵੀਂ ਮੰਜ਼ਿਲ, ਸੈਕਟਰ 67, ਮੋਹਾਲੀ ਵਿਖੇ ਖੂਨਦਾਨ ਕੈਪ ਲਗਾਇਆ ਗਿਆ। ਕਲਾਉਡ ਐਨਾਲੌਜੀ ਕੰਪਨੀ ਦੀ ਐਚ.ਆਰ. ਕਾਜੋਲ ਵਿਗ ਵਲੋਂ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ। 

ਬਲੱਡ ਬੈਂਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32, ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਖੂਨ ਇੱਕਤਰ ਕੀਤਾ। ਇਸ ਮੌਕੇ ਪੰਕਜ ਸ਼ਰਮਾ, ਪ੍ਰੋਜੈਕਟ ਮੈਨੇਜਰ ਵੱਲੋ ਖੁੂਨਦਾਨੀਆਂ ਨੂੰ ਬੈਜ ਲਗਾਏ ਗਏ। ਰੈਡ ਕਰਾਸ ਸ਼ਾਖਾ ਵੱਲੋ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। 

ਰੈਡ ਕਰਾਸ ਦੀ ਟੀਮ ਵੱਲੋ ਦੱਸਿਆ ਗਿਆ ਕਿ ਕਲਾਉਡ ਐਨਾਲੌਜੀ ਵੱਲੋ ਇਹ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਕੰਪਨੀ ਦੇ 42 ਸਟਾਫ ਮੈਬਰਾਂ ਵੱਲੋਂ ਖੂਨਦਾਨ ਕੀਤਾ ਗਿਆ। ਬਹੁਤ ਸਾਰੇ ਮਰੀਜ਼ਾਂ ਅਤੇ ਹਾਦਸਿਆਂ ਦਾ ਸਾਹਮਣਾ ਕਰ ਚੁੱਕੇ ਲੋਕਾਂ ਦੀ ਜਾਨ ਬਚਾਉਣ ਲਈ ਖੂਨ ਦਾਨ ਬਹੁਤ ਮਹੱਤਵਪੂਰਨ ਹੈ। ਇਹ ਸਮਾਜ ਅਤੇ ਇਸ ਵਿੱਚ ਰਹਿਣ ਵਾਲੇ ਲੋਕਾਂ ਲਈ ਇੱਕ ਬਹੁਤ ਵੱਡੀ ਸੇਵਾ ਤੇ ਯੋਗਦਾਨ ਹੈ।

ਇਸ ਲਈ ਸਾਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ। ਰੈਡ ਕਰਾਸ ਦੀ ਟੀਮ ਵੱਲੋ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਸੰਸਥਾ ਜਾਂ ਐਨ.ਜੀ.ਓ. ਨੂੰ ਕੈਂਪ ਲਗਾਉਣ ਵਿੱਚ ਕਿਸੇ ਸਹਿਯੋਗ ਦੀ ਲੋੜ ਹੈ ਤਾਂ ਉਹ ਰੈਡ ਕਰਾਸ ਸ਼ਾਖਾ ਨਾਲ ਸੰਪਰਕ ਕਰ ਸਕਦੀ ਹੈ। 

ਇਸ ਮੌਕੇ ਸ੍ਰੀ ਅਜੇ ਦੁਬੇਦੀ, ਸੀ.ਈ.ਓ, ਕਲਾਉਡ ਐਨਾਲੌਜੀ, ਸੀਆਰਐਮ ਸਪੈਸ਼ਲਿਸਟ ਪ੍ਰਾਈਵੇਟ ਲਿਮਟਿਡ ਐਨਐਸ/ਐਚਆਰ ਟੀਮ: ਦਿਵਿਆ ਡਾਂਗ, ਸ਼ਵੇਤਾ ਲਟੈਂਟ, ਕਾਜੋਲ ਵਿਗ, ਉਰਵਸ਼ੀ ਕੰਵਰ ਅਤੇ ਰੈਡ ਕਰਾਸ ਦੀ ਟੀਮ ਹਾਜ਼ਰ ਸਨ।

 

Tags: Red Cross , World Blood Donor Day , Blood Donation Camp , Blood Camp , SAS Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD